ਨਵੀਂ ਦਿੱਲੀ / ਪੰਜਾਬ : ਪਿਛਲੇ 24 ਘੰਟਿਆਂ 'ਚ, ਸ਼ਨੀਵਾਰ ਨੂੰ ਦੇਸ਼ਭਰ 'ਚ ਕੋਰੋਨਾ ਦੇ 7,533 ਨਵੇਂ ਮਾਮਲੇ ਸਾਹਮਣੇ ਆਏ ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44,947,048 ਹੋ ਚੁੱਕੇ ਹਨ। ਭਾਰਤ ਵਿੱਚ, ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਕੁੱਲ ਐਕਟਿਵ ਮਾਮਲੇ 2,538 ਦਰਜ ਹੋਏ ਜਿਸ ਨਾਲ ਕੁੱਲ ਐਕਟਿਵ ਮਾਮਲੇ 53, 852 ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ 9,669 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,43, 56, 693 ਰਿਕਵਰੀਆਂ ਦਰਜ ਹੋਈਆਂ। ਉੱਥੇ ਹੀ, ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਨਾਲ ਭਾਰਤ ਵਿੱਚ 25 ਮੌਤਾਂ ਹੋਈਆਂ ਹਨ ਜਿਸ ਨਾਲ ਹੁਣ ਤੱਕ ਕੁੱਲ ਮੌਤਾਂ ਦਾ ਅੰਕੜਾ 5,31, 508 ਹੋ ਚੁੱਕਾ ਹੈ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਸ਼ਨੀਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.79 ਫ਼ੀਸਦੀ ਦਰਜ ਹੋਇਆ ਹੈ। ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 3.75 ਫੀਸਦੀ ਅਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 5.45 ਫੀਸਦੀ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 4,775 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ :ਪਿਛਲੇ 24 ਘੰਟਿਆਂ ਵਿੱਚ, ਸ਼ਨੀਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 159 ਨਵੇਂ ਮਾਮਲੇ ਦਰਜ ਹੋਏ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 3.75 ਫੀਸਦੀ ਦਰਜ ਹੋਈ ਹੈ। ਉੱਥੇ ਹੀ, 26 ਮਰੀਜ ਆਕਸੀਜਨ ਸਪੋਰਟ 'ਤੇ ਹਨ, ਜਿਨ੍ਹਾਂ ਚੋ 9 ਮਰੀਜ਼ ਲੈਵਲ-ਥਰਡ ਦੇ ਹਨ। ਪੰਜਾਬ ਵਿੱਚ ਸ਼ਨੀਵਾਰ ਨੂੰ ਕੋਰੋਨਾ ਦੇ ਕੁੱਲ ਐਕਟਿਵ ਮਾਮਲੇ 1,441 ਦਰਜ ਹੋਏ।