ਨਵੀਂ ਦਿੱਲੀ:ਪਿਛਲੇ 24 ਘੰਟਿਆਂ ਅੰਦਰ ਦੇਸ਼ਭਰ 'ਚ ਕੋਰੋਨਾ ਦੇ 782 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44,985, 705 ਹੋ ਚੁੱਕੇ ਹਨ। 782 ਨਵੇਂ ਮਾਮਲਿਆਂ ਨਾਲ ਦੇਸ਼ ਵਿੱਤ ਕੋਰੋਨਾ ਦੇ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ 8,675 ਹੋ ਗਈ ਹੈ। ਉਥੇ ਹੀ ਬੀਤੇ ਦਿਨ 3 ਕੋਰੋਨਾ ਪੀੜਤਾਂ ਦੀ ਮੌਤ ਹੋ ਗਈ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 5,31, 824 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ 1,193 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,44, 45, 206 ਰਿਕਵਰੀਆਂ ਦਰਜ ਹੋਈਆਂ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ:ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਸ਼ਨੀਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.80 ਫ਼ੀਸਦੀ ਦਰਜ ਹੋਇਆ ਹੈ। ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 0.61 ਫੀਸਦੀ ਅਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 0.77 ਫੀਸਦੀ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 978 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ।
ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਪੰਜਾਬ ਵਿੱਚ ਕੋਰੋਨਾ ਦੀ ਸਥਿਤੀ: ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 30 ਨਵੇਂ ਮਾਮਲੇ ਦਰਜ ਹੋਏ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 0.68 ਫੀਸਦੀ ਦਰਜ ਹੋਈ ਹੈ। ਉੱਥੇ ਹੀ, 5 ਮਰੀਜ ਆਕਸੀਜਨ ਸਪੋਰਟ 'ਤੇ ਹਨ, ਜਿਨ੍ਹਾਂ ਚੋ 3 ਮਰੀਜ਼ ਲੈਵਲ-ਥਰਡ ਦੇ ਹਨ, ਜਦਕਿ 2 ਮਰੀਜ਼ ਆਈਸੀਯੂ ਵਿੱਚ ਹੈ। ਪੰਜਾਬ ਵਿੱਚ ਸ਼ਨੀਵਾਰ ਨੂੰ ਕੋਰੋਨਾ ਦੇ ਕੁੱਲ 150 ਐਕਟਿਵ ਮਾਮਲੇ ਦਰਜ ਹੋਏ ਹਨ।
- Amritsar News: ਅੰਮ੍ਰਿਤਸਰ ਵਿੱਚ ਟਲ਼ਿਆ ਵੱਡਾ ਹਾਦਸਾ, ਡਿੱਚ ਮਸ਼ੀਨ ਰਾਹੀਂ ਪੁਟਾਈ ਦੌਰਾਨ ਗੈਸ ਪਾਈਪ ਹੋਈ ਲੀਕ
- Kapurthala Murder Case: ਕਤਲ ਮਾਮਲੇ ਵਿੱਚ ਨਵਾਂ ਮੋੜ, ਮ੍ਰਿਤਿਕਾ ਦੇ ਜਵਾਈ ਨੇ ਕੀਤੀ ਖ਼ੁਦਕੁਸ਼ੀ
- Love Horoscope: ਪ੍ਰੇਮ ਜੀਵਨ ਵਿੱਚ ਮਿਲੇਗੀ ਪੂਰੀ ਆਜ਼ਾਦੀ, ਜਾਣੋ ਆਪਣਾ ਲਵ ਰਾਸ਼ੀਫਲ
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਸ਼ਨੀਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 33 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ। ਕੋਰੋਨਾ ਜਾਂਚ ਲਈ 4,565 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 4,389 ਟੈਸਟਾਂ ਦੀ ਜਾਂਚ ਕੀਤੀ ਗਈ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ:ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਸ਼ਨੀਵਾਰ 21 ਮਈ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 490 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 150 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,564 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 72, 776 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।