ਪੰਜਾਬ

punjab

ETV Bharat / bharat

Coronavirus Update : ਪਿਛਲੇ 24 ਘੰਟਿਆਂ 'ਚ, ਦੇਸ਼ ਵਿੱਚ 9 ਹਜ਼ਾਰ ਤੋਂ ਵੱਧ ਨਵੇਂ ਕੋਰੋਨਾ ਮਾਮਲੇ ਦਰਜ, 20 ਮੌਤਾਂ, ਪੰਜਾਬ ਵਿੱਚ 266 ਤੋਂ ਨਵੇਂ ਮਾਮਲੇ

Coronavirus Update : ਪਿਛਲੇ 24 ਘੰਟਿਆਂ ਵਿੱਚ ਕੋਰੋਨਾਵਾਇਰਸ ਦੇ ਨਵੇਂ ਮਾਮਲਿਆਂ ਅੰਕੜਿਆਂ ਵਿੱਚ ਮੁੜ ਵਾਧਾ ਦੇਖਿਆ ਗਿਆ। ਪਿਛਲੇ 24 ਘੰਟਿਆਂ 'ਚ ਦੇਸ਼ ਵਿੱਚ ਕੋਰੋਨਾ ਦੇ 9,355 ਨਵੇਂ ਮਾਮਲੇ ਦਰਜ ਹੋਏ ਹਨ। ਪੰਜਾਬ ਵਿੱਚ 266 ਨਵੇਂ ਕੋਰੋਨਾ ਕੇਸ ਦਰਜ ਹੋਏ ਹਨ।

Coronavirus Update
Coronavirus Update

By

Published : Apr 28, 2023, 9:52 AM IST

ਨਵੀਂ ਦਿੱਲੀ / ਪੰਜਾਬ : ਪਿਛਲੇ 24 ਘੰਟਿਆਂ 'ਚ, ਵੀਰਵਾਰ ਨੂੰ ਦੇਸ਼ਭਰ 'ਚ ਕੋਰੋਨਾ ਦੇ 9,355 ਨਵੇਂ ਮਾਮਲੇ ਸਾਹਮਣੇ ਆਏ ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 4,49,24,811 ਹੋ ਚੁੱਕੇ ਹਨ। ਭਾਰਤ ਵਿੱਚ, ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਕੁੱਲ ਐਕਟਿਵ ਮਾਮਲੇ 3,603 ਦਰਜ ਹੋਏ ਜਿਸ ਨਾਲ ਕੁੱਲ ਐਕਟਿਵ ਮਾਮਲੇ 57, 410 ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ 12,932 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,43, 35, 977 ਰਿਕਵਰੀਆਂ ਦਰਜ ਹੋਈਆਂ। ਉੱਥੇ ਹੀ, ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਨਾਲ ਭਾਰਤ ਵਿੱਚ 20 ਮੌਤਾਂ ਹੋਈਆਂ ਹਨ ਜਿਸ ਨਾਲ ਹੁਣ ਤੱਕ ਕੁੱਲ ਮੌਤਾਂ ਦਾ ਅੰਕੜਾ 5,31, 424 ਹੋ ਚੁੱਕਾ ਹੈ।


ਕੋਰੋਨਾਵਾਇਰਸ ਦਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਵੀਰਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.69 ਫ਼ੀਸਦੀ ਦਰਜ ਹੋਇਆ ਹੈ। ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 4.08 ਫੀਸਦੀ ਅਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 5.36 ਫੀਸਦੀ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।





Coronavirus Update

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ, ਵੀਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 266 ਨਵੇਂ ਮਾਮਲੇ ਦਰਜ ਹੋਏ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 4.22 ਫੀਸਦੀ ਦਰਜ ਹੋਈ ਹੈ। ਉੱਥੇ ਹੀ, 38 ਮਰੀਜ ਆਕਸੀਜਨ ਸਪੋਰਟ 'ਤੇ ਹਨ, ਜਿਨ੍ਹਾਂ ਚੋ 9 ਮਰੀਜ਼ ਲੈਵਲ-ਥਰਡ ਦੇ ਹਨ। ਪੰਜਾਬ ਵਿੱਚ ਵੀਰਵਾਰ ਨੂੰ ਕੋਰੋਨਾ ਦੇ ਕੁੱਲ ਐਕਟਿਵ ਮਾਮਲੇ 1,770 ਦਰਜ ਹੋਏ। ਇਸ ਤੋਂ ਇਲਾਵਾ ਹੁਸ਼ਿਆਰਪੁਰ ਵਿੱਚ ਕੋਰੋਨਾ ਕਾਰਨ ਇਕ ਮਰੀਜ਼ ਦੀ ਮੌਤ ਹੋਈ ਹੈ।

ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ:ਉੱਥੇ ਹੀ, ਵੀਰਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 359 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ। ਵੀਰਵਾਰ ਨੂੰ ਕੋਰੋਨਾ ਜਾਂਚ ਲਈ 6,429 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 266 ਪਾਜ਼ੀਟਿਵ ਆਏ।

1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਵੀਰਵਾਰ 27 ਅਪ੍ਰੈਲ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 91, 805 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 1,770 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,541 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 69, 494 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।

ਇਹ ਵੀ ਪੜ੍ਹੋ :Punjab Cabinet Meeting: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਚੰਡੀਗੜ੍ਹ ਦੀ ਬਜਾਏ ਲੁਧਿਆਣਾ 'ਚ ਹੋਵੇਗੀ ਬੈਠਕ

ABOUT THE AUTHOR

...view details