ਪੰਜਾਬ

punjab

ETV Bharat / bharat

Coronavirus Update: ਪਿਛਲੇ 24 ਘੰਟਿਆਂ ਅੰਦਰ ਦੇਸ਼ ਵਿੱਚ 9 ਹਜ਼ਾਰ ਤੋਂ ਵੱਧ ਦਰਜ ਹੋਏ ਕੋਰੋਨਾ ਮਾਮਲੇ, 29 ਮੌਤਾਂ, ਪੰਜਾਬ ਵਿੱਚ 320 ਨਵੇਂ ਕੇਸ - ਪੰਜਾਬ ਵਿੱਚ ਕੋਰੋਨਾ

Coronavirus Update: ਪਿਛਲੇ 24 ਘੰਟਿਆਂ ਅੰਦਰ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿੱਚ ਮੁੜ ਵਾਧਾ ਦਰਜ ਕੀਤਾ ਗਿਆ ਹੈ ਤੇ 9,629 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਬੀਤੇ ਦਿਨ 6 ਹਜ਼ਾਰ ਤੋਂ ਵੱਧ ਮਾਮਲੇ ਦਰਜ ਹੋਏ ਸਨ। ਪੰਜਾਬ ਵਿੱਚ 320 ਨਵੇਂ ਕੋਰੋਨਾ ਕੇਸ ਦਰਜ ਹੋਏ ਹਨ।

Coronavirus Update
Coronavirus Update

By

Published : Apr 27, 2023, 8:22 AM IST

ਨਵੀਂ ਦਿੱਲੀ: ਪਿਛਲੇ 24 ਘੰਟਿਆਂ ਅੰਦਰ ਦੇਸ਼ ਵਿੱਚ ਕੋਰੋਨਾ ਦੇ 9,629 ਨਵੇਂ ਮਾਮਲੇ ਸਾਹਮਣੇ ਆਏ ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 4,49,15,456 ਹੋ ਚੁੱਕੇ ਹਨ। ਉੱਥੇ ਹੀ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਨਾਲ ਭਾਰਤ ਵਿੱਚ 29 ਮੌਤਾਂ ਹੋਈਆਂ ਹਨ ਜਿਸ ਨਾਲ ਹੁਣ ਤੱਕ ਕੁੱਲ ਮੌਤਾਂ ਦਾ ਅੰਕੜਾ 5,31, 398 ਹੋ ਚੁੱਕਾ ਹੈ। 24 ਘੰਟਿਆਂ ਵਿੱਚ 11,967 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,43, 23, 045 ਰਿਕਵਰੀਆਂ ਦਰਜ ਹੋਈਆਂ।

ਕੋਰੋਨਾਵਾਇਰਸ ਦਾ ਰਿਕਰਵਰੀ ਰੇਟ: ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਬੁੱਧਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.77 ਫ਼ੀਸਦੀ ਦਰਜ ਹੋਇਆ ਹੈ। ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 5.94 ਫੀਸਦੀ ਅਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 6.42 ਫੀਸਦੀ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

Coronavirus Update : ਪਿਛਲੇ 24 ਘੰਟਿਆਂ 'ਚ, ਦੇਸ਼ ਵਿੱਚ 9 ਹਜ਼ਾਰ ਤੋਂ ਵੱਧ ਨਵੇਂ ਕੋਰੋਨਾ ਮਾਮਲੇ ਦਰਜ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ:ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 320 ਨਵੇਂ ਮਾਮਲੇ ਦਰਜ ਹੋਏ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 4.72 ਫੀਸਦੀ ਦਰਜ ਹੋਈ ਹੈ। ਉੱਥੇ ਹੀ, 39 ਮਰੀਜ ਆਕਸੀਜਨ ਸਪੋਰਟ 'ਤੇ ਹਨ, ਜਿਨ੍ਹਾਂ ਚੋ 10 ਮਰੀਜ਼ ਲੈਵਲ-ਥਰਡ ਦੇ ਹਨ। ਪੰਜਾਬ ਵਿੱਚ ਬੁੱਧਵਾਰ ਨੂੰ ਕੋਰੋਨਾ ਦੇ ਕੁੱਲ ਐਕਟਿਵ ਮਾਮਲੇ 1,863 ਦਰਜ ਹੋਏ। ਇਸ ਤੋਂ ਇਲਾਵਾ ਮਾਨਸਾ ਅਤੇ ਤਰਨ ਤਾਰਨ ਵਿੱਚ ਕੋਰੋਨਾ ਕਾਰਨ ਕੁੱਲ 2 ਮਰੀਜ਼ਾਂ ਦੀ ਮੌਤ ਹੋ ਗਈ।

ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ:ਮੰਗਲਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 401 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ। ਬੁੱਧਵਾਰ ਨੂੰ ਕੋਰੋਨਾ ਜਾਂਚ ਲਈ 6,777 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 320 ਪਾਜ਼ੀਟਿਵ ਆਏ।

1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ:ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਮੰਗਲਵਾਰ 26 ਅਪ੍ਰੈਲ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 91, 538 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 1,863 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,540 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 69, 135 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।

ਇਹ ਵੀ ਪੜ੍ਹੋ:ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਨੌਜਵਾਨਾਂ ਨਾਲ ਉਨ੍ਹਾਂ ਦੇ ਪਰਿਵਾਰਾਂ ਦੀ ਮੁਲਾਕਾਤ ਕਰਵਾਏਗੀ ਐਸਜੀਪੀਸੀ

ABOUT THE AUTHOR

...view details