ਪੰਜਾਬ

punjab

By

Published : Apr 11, 2023, 8:32 AM IST

ETV Bharat / bharat

Coronavirus Update: ਦੇਸ਼ ਵਿੱਚ 35 ਹਜ਼ਾਰ ਤੋਂ ਪਾਰ ਕੋਰੋਨਾ ਕੇਸ, ਪੰਜਾਬ 'ਚ ਕੋਰੋਨਾ ਨਾਲ 3 ਮੌਤਾਂ, ਮੌਕ ਡਰਿੱਲ ਦਾ ਅੱਜ ਦੂਜਾ ਦਿਨ

Coronavirus Update : ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 5,878 ਨਵੇਂ ਮਾਮਲੇ ਦਰਜ ਹੋਏ ਹਨ। ਉਥੇ ਹੀ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਸੋਮਵਾਰ ਨੂੰ 80 ਤੋਂ ਵੱਧ ਨਵੇਂ ਮਾਮਲੇ ਦਰਜ ਹੋਏ ਹਨ, ਜਦਕਿ ਤਿੰਨ ਕੋਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਹੈ।

Coronavirus Update
Coronavirus Update

ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਵਾਇਰਸ ਦੇ ਐਕਟਿਵ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਦੀ ਅਧਿਕਾਰਿਤ ਵੈਬਸਾਈਟ ਅਨੁਸਾਰ ਦੇਸ਼ ਵਿੱਚ ਕੋਵਿਡ-19 ਦੇ 5,878 ਨਵੇਂ ਮਾਮਲੇ ਦਰਜ ਹੋਏ ਤੇ ਸੋਮਵਾਰ ਨੂੰ 12 ਮਰੀਜ਼ਾਂ ਦੀ ਮੌਤ ਹੋ ਗਈ। ਉੱਥੇ ਹੀ ਸੋਮਵਾਰ ਨੂੰ ਕੋਰੋਨਾ ਨਾਲ ਪੀੜਤ ਮਰੀਜਾਂ ਦੀ ਗਿਣਤੀ ਵੀ ਵੱਧ ਕੇ 4, 47, 62, 496 ਉੱਤੇ ਪਹੁੰਚ ਗਈ ਹੈ, ਜਦਕਿ ਕੁੱਲ ਐਕਟਿਵ ਮਾਮਲਿਆਂ ਦਾ ਅੰਕੜਾ 35 ਹਜ਼ਾਰ ਤੋਂ ਪਾਰ ਹੋ ਚੁੱਕਾ ਹੈ। ਪਿਛਲੇ 24 ਘੰਟਿਆਂ ਵਿੱਚ ਇਲਾਜ ਤੋਂ ਬਾਅਦ 3,481 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ ਹਨ।

ਦੇਸ਼ ਭਰ 'ਚ ਅੱਜ ਕੋਰੋਨਾ ਮੌਕ ਡਰਿੱਲ ਦਾ ਦੂਜਾ ਦਿਨ :ਕੋਰੋਨਾ ਦੇ ਵਧ ਰਹੇ ਮਾਮਲਿਆਂ ਦੇ ਚੱਲਦੇ ਸੋਮਵਾਰ ਨੂੰ ਦੇਸ਼ ਭਰ ਵਿੱਚ ਮੌਕ ਡਰਿੱਲ ਦੀ ਸ਼ੁਰੂਆਤ ਹੋਈ। ਅੱਜ ਇਸ ਦਾ ਦੂਜਾ ਅਤੇ ਆਖਰੀ ਦਿਨ ਹੋਵੇਗਾ। ਸਾਰੇ ਸੂਬਿਆਂ ਦੇ ਹਸਪਤਾਲਾਂ 'ਚ ਮੌਕ ਡਰਿੱਲ ਹੋ ਰਹੀ ਹੈ। ਇਸ ਮੌਕ ਡਰਿੱਲਾ ਦਾ ਹਿੱਸਾ ਹਰ ਸੂਬੇ ਦੇ ਸਿਹਤ ਮੰਤਰੀ ਵੀ ਬਣ ਰਹੇ ਹਨ। ਉੱਥੇ ਹੀ ਬੀਤੇ ਦਿਨ ਦੇਸ਼ ਦੇ ਸਿਹਤ ਮੰਤਰੀ ਮਨਸੁੱਖ ਮਾਂਡਵੀਆ ਝੱਜਰ, ਏਮਜ਼ ਹਸਪਤਾਲ ਵਿੱਚ ਮੌਜੂਦ ਰਹੇ।

Coronavirus Update: ਪਿਛਲੇ 24 ਘੰਟਿਆਂ 'ਚ ਦੇਸ਼ ਵਿੱਚ ਕੋਰੋਨਾ ਐਕਟਿਵ ਮਾਮਲੇ 35 ਹਜ਼ਾਰ ਤੋਂ ਪਾਰ

ਕੋਰੋਨਾਵਾਇਰਸ ਦਾ ਰਿਕਰਵਰੀ ਰੇਟ:ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ ਪਿਛਲੇ 24 ਘੰਟਿਆ ਵਿੱਚ, ਸੋਮਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ 'ਚ 98.73 ਫ਼ੀਸਦੀ ਰਿਕਰਵਰੀ ਰੇਟ ਦਰਜ ਹੋਈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 96, 318 ਦਰਜ ਹੋਈ, ਜਦਕਿ ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 6.91 ਫੀਸਦੀ ਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 3.67 ਫੀਸਦੀ ਉੱਤੇ ਹੀ ਬਣੀ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,66,23, 527 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ :ਪਿਛਲੇ 24 ਘੰਟਿਆਂ ਵਿੱਚ ਯਾਨੀ ਸੋਮਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 85 ਨਵੇਂ ਮਾਮਲੇ ਦਰਜ ਹੋਏ ਤੇ 3 ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਹਨਾਂ ਵਿੱਚ ਮੋਹਾਲੀ ਤੋਂ 38, ਜਲੰਧਰ-08, ਲੁਧਿਆਣਾ-09, ਪਠਾਨਕੋਟ-01, ਅੰਮ੍ਰਿਤਸਰ-03, ਬਰਨਾਲਾ-01, ਹੁਸ਼ਿਆਰਪੁਰ-01, ਪਟਿਆਲਾ-09, ਮੁਕਤਸਰ ਸਾਹਿਬ-2, ਰੋਪੜ-2, ਸੰਗਰੂਰ-2, ਬਠਿੰਡਾ-1, ਕਪੂਰਥਲਾ-1, ਨਵਾਂ ਸ਼ਹਿਰ-1, ਸੰਗਰੂਰ-2, ਮਾਨਸਾ-2, ਫਿਰੋਜ਼ਪੁਰ-2 ਅਤੇ ਫਾਜ਼ਿਲਕਾ-2 ਕੋਰੋਨਾ ਮਾਮਲੇ ਦਰਜ ਹੋਏ ਹਨ। ਪੰਜਾਬ ਵਿੱਚ ਕੋਰੋਨਾ ਪਾਜ਼ੀਟਿਵਿਟੀ ਦਰ 5.90 ਫੀਸਦੀ ਦਰਜ ਹੋਈ ਹੈ। ਉੱਥੇ ਹੀ 12 ਮਰੀਜ ਆਕਸੀਜਨ ਸਪੋਰਟ 'ਤੇ ਹਨ।

ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਸੋਮਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 53 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ, ਇਨ੍ਹਾਂ ਵਿੱਚੋਂ ਅੰਮ੍ਰਿਤਸਰ-2, ਬਠਿੰਡਾ-4, ਫਰੀਦਕੋਟ-3, ਫਤਿਹਗੜ੍ਹ ਸਾਹਿਬ-4, ਹੁਸ਼ਿਆਰਪੁਰ-4, ਜਲੰਧਰ-12, ਕਪੂਰਥਲਾ-4, ਲੁਧਿਆਣਾ-07, ਮਾਨਸਾ-1, ਪਟਿਆਲਾ-5, ਸੰਗਰੂਰ-3 ਅਤੇ ਮੋਹਾਲੀ-4 ਕੋਰੋਨਾਵਾਇਰਸ ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲ ਚੋਂ ਛੁੱਟੀ ਮਿਲ ਚੁੱਕੀ ਹੈ।

1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ:ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਸੋਮਵਾਰ 11 ਅਪ੍ਰੈਲ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 87, 066 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ 666 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,525 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 875 ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤ ਗਏ ਹਨ।

ਇਹ ਵੀ ਪੜ੍ਹੋ:Weather News: ਸੁਹਾਣੇ ਮੌਸਮ ਤੋਂ ਬਾਅਦ ਹੁਣ ਗਰਮੀ ਛੁਡਵਾਏਗੀ ਪਸੀਨੇ, ਅਪ੍ਰੈਲ ‘ਚ ਹੀ ਹੋਵੇਗਾ ਹਾੜ ਦਾ ਅਹਿਸਾਸ !

ABOUT THE AUTHOR

...view details