ਨਵੀਂ ਦਿੱਲੀ:ਭਾਰਤ ਵਿੱਚ ਕੋਰੋਨਾਵਾਇਰਸ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਦੀ ਅਧਿਕਾਰਿਤ ਵੈਬਸਾਈਟ ਅਨੁਸਾਰ ਪਿਛਲੇ 24 ਘੰਟਿਆ ਦੌਰਾਨ ਭਾਰਤ ਵਿੱਚ ਕੋਵਿਡ-19 ਦੇ 7,825 ਨਵੇਂ ਮਾਮਲੇ ਦਰਜ ਹੋਏ ਹਨ ਤੇ 11 ਮਰੀਜ਼ਾਂ ਦੀ ਮੌਤ ਹੋ ਗਈ ਹੈ। ਉੱਥੇ ਹੀ ਬੁੱਧਵਾਰ ਨੂੰ ਕੋਰੋਨਾ ਨਾਲ ਪੀੜਤ ਮਰੀਜਾਂ ਦੀ ਗਿਣਤੀ ਵੀ ਵੱਧ ਕੇ ਕੁੱਲ 4, 47, 76, 002 ਤੱਕ ਪਹੁੰਚ ਗਈ ਹੈ, ਜਦਕਿ ਕੁੱਲ ਐਕਟਿਵ ਮਾਮਲਿਆਂ ਦਾ ਅੰਕੜਾ 40 ਹਜ਼ਾਰ ਨੂੰ ਪਾਰ ਕਰ ਗਿਆ ਹੈ। ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 4,692 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ ਹਨ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ:ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਬੁੱਧਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.72 ਫ਼ੀਸਦੀ ਉੱਤੇ ਬਣਿਆ ਹੋਇਆ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਕੁੱਲ ਲੋਕਾਂ ਦੀ ਗਿਣਤੀ ਵੱਧ 4, 42, 04, 771 ਦਰਜ ਹੋਈ, ਜਦਕਿ ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 3.65 ਫੀਸਦੀ ਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 3.83 ਫੀਸਦੀ ਉੱਤੇ ਹੀ ਬਣੀ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,66,24,326 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਪਿਛਲੇ 24 ਘੰਟਿਆਂ 'ਚ, ਕੋਵਿਡ-19 ਜਾਂਚ ਲਈ 2, 14, 242 ਨਮੂਨੇ ਲਏ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ :ਪਿਛਲੇ 24 ਘੰਟਿਆਂ ਵਿੱਚ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 230 ਨਵੇਂ ਮਾਮਲੇ ਦਰਜ ਹੋਏ, ਜਿਹਨਾਂ ਵਿੱਚ ਮੋਹਾਲੀ ਤੋਂ 57, ਬਠਿੰਡਾ-27, ਜਲੰਧਰ-19, ਲੁਧਿਆਣਾ-15, ਅੰਮ੍ਰਿਤਸਰ-15, ਹੁਸ਼ਿਆਰਪੁਰ-12, ਪਟਿਆਲਾ-12, ਫਿਰੋਜ਼ਪੁਰ-9, ਕਪੂਰਥਲਾ-9, ਮੁਕਤਸਰ-9, ਪਠਾਨਕੋਟ-9, ਫਾਜ਼ਿਲਕਾ-8, ਮੋਗਾ-8, ਬਰਨਾਲਾ-6, ਮਾਨਸਾ-4, ਫਰੀਦਕੋਟ-3, ਫਤਿਹਗੜ੍ਹ ਸਾਹਿਬ-3, ਰੋਪੜ-3, ਸੰਗਰੂਰ-1 ਤੇ ਤਰਨਤਾਰਨ ਤੋਂ 1 ਕੋਰੋਨਾ ਮਾਮਲੇ ਦਰਜ ਹੋਏ ਹਨ। ਪੰਜਾਬ ਵਿੱਚ ਕੋਰੋਨਾ ਪਾਜ਼ੀਟਿਵਿਟੀ ਦਰ 4.48 ਫੀਸਦੀ ਦਰਜ ਹੋਈ ਹੈ। ਉੱਥੇ ਹੀ, 17 ਮਰੀਜ ਆਕਸੀਜਨ ਸਪੋਰਟ 'ਤੇ ਹਨ, ਜਿਨ੍ਹਾਂ ਚੋ ਇੱਕ ਦੀ ਹਾਲਤ ਗੰਭੀਰ ਬਣੀ ਹੋਈ ਹੈ।