ਪੰਜਾਬ

punjab

ETV Bharat / bharat

Coronavirus Update: ਦੇਸ਼ 'ਚ ਕੋਰੋਨਾ ਦੇ ਐਕਟਿਵ ਮਾਮਲੇ 53 ਹਜ਼ਾਰ ਤੋਂ ਪਾਰ, ਪਿਛਲੇ 24 ਘੰਟਿਆਂ ਦੌਰਾਨ ਪੰਜਾਬ 'ਚ ਕੋਰੋਨਾ ਦੇ 241 ਨਵੇਂ ਮਾਮਲੇ ਦਰਜ - ਕੋਰੋਨਾਵਾਇਰਸ

Coronavirus Update: ਪਿਛਲੇ 24 ਘੰਟਿਆਂ ਵਿੱਚ ਭਾਰਤ 'ਚ ਕੋਰੋਨਾਵਾਇਰਸ ਦੇ 4,098 ਨਵੇਂ ਮਾਮਲੇ ਦਰਜ ਹੋਏ ਹਨ, ਜਦਕਿ 21 ਲੋਕਾਂ ਦੀ ਮੌਤ ਹੋ ਗਈ ਹੈ। ਦੂਜੇ ਪਾਸੇ, ਸ਼ਨੀਵਾਰ ਨੂੰ ਪੰਜਾਬ ਵਿੱਚ ਕੋਰੋਨਾਵਾਇਰਸ ਦੇ 241 ਨਵੇਂ ਮਾਮਲੇ ਸਾਹਮਣੇ ਆਏ ਹਨ।

Coronavirus Update
Coronavirus Update

By

Published : Apr 16, 2023, 11:18 AM IST

Updated : Apr 16, 2023, 11:37 AM IST

ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਦੀ ਅਧਿਕਾਰਿਤ ਵੈਬਸਾਈਟ ਅਨੁਸਾਰ, ਪਿਛਲੇ 24 ਘੰਟਿਆਂ ਦੌਰਾਨ, ਭਾਰਤ ਵਿੱਚ ਕੋਵਿਡ-19 ਦੇ 10,747 ਨਵੇਂ ਮਾਮਲੇ ਦਰਜ ਹੋਏ ਤੇ 21 ਮਰੀਜ਼ਾਂ ਦੀ ਮੌਤ ਹੋ ਗਈ ਹੈ। ਉੱਥੇ ਹੀ ਸ਼ਨੀਵਾਰ ਨੂੰ ਕੋਰੋਨਾ ਨਾਲ ਪੀੜਤ ਮਰੀਜਾਂ ਦੀ ਗਿਣਤੀ ਵੀ ਵੱਧ ਕੇ ਕੁੱਲ 4, 48, 08, 022 ਤੱਕ ਪਹੁੰਚ ਗਈ ਹੈ, ਜਦਕਿ ਕੁੱਲ ਐਕਟਿਵ ਮਾਮਲਿਆਂ ਦਾ ਅੰਕੜਾ 53 ਹਜ਼ਾਰ ਨੂੰ ਪਾਰ ਕਰ ਗਿਆ ਹੈ। ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 6,628 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ।

ਕੋਰੋਨਾਵਾਇਰਸ ਦਾ ਰਿਕਰਵਰੀ ਰੇਟ:ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ ਪਿਛਲੇ 24 ਘੰਟਿਆ ਵਿੱਚ, ਸ਼ਨੀਵਾਰ ਨੂੰ ਕੋਰੋਨਾ ਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.69 ਫ਼ੀਸਦੀ ਉੱਤੇ ਬਣਿਆ ਹੋਇਆ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਕੁੱਲ ਲੋਕਾਂ ਦੀ ਗਿਣਤੀ ਵੱਧ 4, 42, 23, 211 ਦਰਜ ਹੋਈ, ਜਦਕਿ ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 6.78 ਫੀਸਦੀ ਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 4.49 ਫੀਸਦੀ ਉੱਤੇ ਹੀ ਬਣੀ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,66,25,517 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਦੇਸ਼ 'ਚ ਕੋਰੋਨਾ ਦੇ ਐਕਟਿਵ ਮਾਮਲੇ 53 ਹਜ਼ਾਰ ਤੋਂ ਪਾਰ, ਪਿਛਲੇ 24 ਘੰਟਿਆ ਦੌਰਾਨ ਪੰਜਾਬ 'ਚ ਕੋਰੋਨਾ ਦੇ 241 ਨਵੇਂ ਮਾਮਲੇ ਦਰਜ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ:ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 241 ਨਵੇਂ ਮਾਮਲੇ ਦਰਜ ਹੋਏ। ਇਹਨਾਂ ਵਿੱਚ ਮੋਹਾਲੀ 56, ਬਠਿੰਡਾ-42, ਜਲੰਧਰ-19, ਲੁਧਿਆਣਾ-21, ਅੰਮ੍ਰਿਤਸਰ-17, ਹੁਸ਼ਿਆਰਪੁਰ-04, ਪਟਿਆਲਾ-12, ਫਿਰੋਜ਼ਪੁਰ-14, ਕਪੂਰਥਲਾ-4, ਮੁਕਤਸਰ-3, ਪਠਾਨਕੋਟ-14, ਫਾਜ਼ਿਲਕਾ-1, ਮੋਗਾ-1, ਮਾਨਸਾ-1, ਗੁਰਦਾਸਪੁਰ-2, ਫਤਿਹਗੜ੍ਹ ਸਾਹਿਬ-7, ਰੋਪੜ-15, ਸੰਗਰੂਰ-5 ਤੇ ਤਰਨਤਾਰਨ ਤੋਂ 3 ਕੋਰੋਨਾ ਮਾਮਲੇ ਦਰਜ ਹੋਏ ਹਨ। ਪੰਜਾਬ ਵਿੱਚ ਕੋਰੋਨਾ ਪਾਜ਼ੀਟਿਵਿਟੀ ਦਰ 8.83 ਫੀਸਦੀ ਦਰਜ ਹੋਈ ਹੈ। ਉੱਥੇ ਹੀ 19 ਮਰੀਜ ਆਕਸੀਜਨ ਸਪੋਰਟ 'ਤੇ ਹਨ, ਜਿਨ੍ਹਾਂ ਵਿੱਚੋਂ ਛੇ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਸ਼ਨੀਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 84 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ, ਇਨ੍ਹਾਂ ਚੋਂ ਅੰਮ੍ਰਿਤਸਰ-5, ਬਠਿੰਡਾ-8, ਹੁਸ਼ਿਆਰਪੁਰ-2, ਜਲੰਧਰ-4, ਲੁਧਿਆਣਾ-25, ਮੋਗਾ-2, ਪਠਾਨਕੋਟ-5, ਪਟਿਆਲਾ-3, ਰੋਪੜ-2, ਸੰਗਰੂਰ-2, ਮੋਹਾਲੀ-25, ਤਰਨਤਾਰਨ-1 ਕੋਰੋਨਾਵਾਇਰਸ ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲ ਵਿੱਚੋਂ ਛੁੱਟੀ ਦਿੱਤੀ ਗਈ।

1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ:ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਸ਼ਨੀਵਾਰ 15 ਅਪ੍ਰੈਲ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 88, 279 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 1,355 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,529 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 66, 395 ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤ ਗਏ ਹਨ।

ਇਹ ਵੀ ਪੜ੍ਹੋ:CBI Summons To Kejriwal Live Updates : ਥੋੜੀ ਦੇਰ 'ਚ ਕੇਜਰੀਵਾਲ ਦੀ ਸੀਬੀਆਈ ਅੱਗੇ ਪੇਸ਼ੀ, ਆਪ ਦੇ ਕਈ ਮੰਤਰੀ, ਵਿਧਾਇਕ ਤੇ ਵਲੰਟੀਅਰ ਕੀਤੇ ਗਏ ਨਜ਼ਰਬੰਦ

Last Updated : Apr 16, 2023, 11:37 AM IST

ABOUT THE AUTHOR

...view details