ਪੰਜਾਬ

punjab

ETV Bharat / bharat

Coronavirus Update: ਦੇਸ਼ ਵਿੱਚ ਕੋਰੋਨਾ ਦੇ 173 ਮਾਮਲੇ ਦਰਜ, 1 ਮੌਤ, ਪੰਜਾਬ ਵਿੱਚ 2 ਨਵੇਂ ਕੇਸ - ਪੰਜਾਬ ਵਿੱਚ ਕੋਰੋਨਾ

Coronavirus Update: ਕੋਰੋਨਾਵਾਇਰਸ ਦੇ ਨਵੇਂ ਮਾਮਲਿਆਂ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਦਰਜ ਹੋ ਰਹੀ ਹੈ, ਹਾਲਾਂਕਿ ਕੋਰੋਨਾ ਨਾਲ ਮੌਤਾਂ ਦਾ ਸਿਲਸਿਲਾ ਜਾਰੀ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ 'ਚ ਕੋਰੋਨਾ ਦੇ 173 ਮਾਮਲੇ ਦਰਜ ਹੋਏ ਹਨ, ਜਦਕਿ ਪੰਜਾਬ ਵਿੱਚ ਕੋਰੋਨਾ ਦੇ 2 ਨਵੇਂ ਕੇਸ ਦਰਜ ਹੋਏ ਹਨ।

Coronavirus Update
Coronavirus Update

By

Published : Jun 6, 2023, 7:13 AM IST

ਨਵੀਂ ਦਿੱਲੀ:ਪਿਛਲੇ 24 ਘੰਟਿਆ ਅੰਦਰ ਦੇਸ਼ਭਰ ਵਿੱਚ ਕੋਰੋਨਾ ਦੇ 173 ਨਵੇਂ ਤਾਜ਼ਾ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44,991, 756 ਹੋ ਚੁੱਕੇ ਹਨ। 173 ਨਵੇਂ ਮਾਮਲੇ ਸਾਹਮਣੇ ਆਉਂਣ ਤੋਂ ਬਾਅਦ ਭਾਰਤ ਵਿੱਚ ਕੋਰੋਨਾ ਦੇ ਕੁੱਲ ਐਕਟਿਵ ਕੇਸ 3, 193 ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ 322 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,44, 56, 681 ਰਿਕਵਰੀਆਂ ਦਰਜ ਹੋਈਆਂ। ਉੱਥੇ ਹੀ, ਕੋਰੋਨਾ ਨਾਲ ਭਾਰਤ ਵਿੱਚ 1 ਕੋਰੋਨਾ ਪੀੜਤ ਦੀ ਮੌਤ ਦਰਜ ਹੋਈ ਹੈ ਜਿਸ ਨਾਲ ਹੁਣ ਤੱਕ ਕੁੱਲ ਮੌਤਾਂ ਦਾ ਅੰਕੜਾ 5,31, 882 ਹੋ ਚੁੱਕਾ ਹੈ।

ਕੋਰੋਨਾਵਾਇਰਸ ਦਾ ਰਿਕਰਵਰੀ ਰੇਟ:ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਸੋਮਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.81 ਫ਼ੀਸਦੀ ਦਰਜ ਹੋਇਆ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 111 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ।

ਭਾਰਤ ਵਿੱਚ ਕੋਰੋਨਾ ਦੇ ਨਵੇਂ ਮਾਮਲੇ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 2 ਮਰੀਜ਼ ਹੀ ਸਾਹਮਣੇ ਆਏ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 0.44 ਫੀਸਦੀ ਦਰਜ ਹੋਈ ਹੈ। ਉੱਥੇ ਹੀ, 1 ਮਰੀਜ ਆਕਸੀਜਨ ਸਪੋਰਟ 'ਤੇ ਹਨ। ਪੰਜਾਬ ਵਿੱਚ ਸੋਮਵਾਰ ਨੂੰ ਕੋਰੋਨਾ ਦੇ ਕੁੱਲ 22 ਐਕਟਿਵ ਮਾਮਲੇ ਦਰਜ ਹੋਏ ਹਨ।

ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ:ਸੋਮਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 4 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ। ਕੋਰੋਨਾ ਜਾਂਚ ਲਈ 722 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 457 ਟੈਸਟਾਂ ਦੀ ਜਾਂਚ ਕੀਤੀ ਗਈ।

1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਸੋਮਵਾਰ 6 ਜੂਨ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 592 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 22 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,566 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 73, 004 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।

ABOUT THE AUTHOR

...view details