ਨਵੀਂ ਦਿੱਲੀ:ਪਿਛਲੇ 24 ਘੰਟਿਆਂ ਅੰਦਰ ਦੇਸ਼ਭਰ 'ਚ ਕੋਰੋਨਾ ਦੇ 21 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44,995, 332 ਹੋ ਚੁੱਕੇ ਹਨ। 21 ਨਵੇਂ ਮਾਮਲੇ ਸਾਹਮਣੇ ਆਉਂਣ ਤੋਂ ਬਾਅਦ ਕੋਰੋਨਾ ਦੇ ਕੁੱਲ ਐਕਟਿਵ ਮਾਮਲੇ 1,449 ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ 36 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,44, 61, 968 ਰਿਕਵਰੀਆਂ ਦਰਜ ਹੋਈਆਂ। ਉੱਥੇ ਹੀ, ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਨਾਲ ਭਾਰਤ ਵਿੱਚ ਕੋਈ ਵੀ ਮੌਤ ਦਰਜ ਨਹੀਂ ਹੋਈ। ਹੁਣ ਤੱਕ ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾ ਦਾ ਕੁੱਲ ਅੰਕੜਾ 5,31, 915 ਹੋ ਚੁੱਕਾ ਹੈ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ :ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਮੰਗਲਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.81 ਫ਼ੀਸਦੀ ਦਰਜ ਹੋਇਆ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 472 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ। ਉੱਥੇ ਹੀ, ਕੋਰੋਨਾ ਟੈਸਟ ਲਈ 47, 533 ਮਰੀਜ਼ਾ ਦੇ ਸੈਂਪਲ ਲਏ।
ਕੋਰੋਨਾ ਮੁਕਤ ਸੂਬੇ:ਦੇਸ਼ ਭਰ ਦੇ ਕਈ ਸੂਬਿਆਂ ਵਿੱਚ ਕੋਰੋਨਾ ਵਾਇਰਸ ਦੇ ਐਕਟਿਵ ਮਾਮਲੇ ਬਿਲਕੁਲ ਖ਼ਤਮ ਹੋ ਚੁੱਕੇ ਹਨ। ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਕ, ਜੰਮੂ-ਕਸ਼ਮੀਰ, ਲੱਦਾਖ, ਲਕਸ਼ਦੀਪ, ਮੱਧ ਪ੍ਰਦੇਸ਼, ਅੰਡਮਾਨ-ਨਿਕੋਬਾਰ, ਅਰੁਣਾਂਚਲ ਪ੍ਰਦੇਸ਼, ਅਸਾਮ, ਚੰਡੀਗੜ੍ਹ, ਆਂਧਰਾ ਪ੍ਰਦੇਸ਼ ਤੇ ਮਿਜ਼ੋਰਮ ਵਿੱਚ ਕੋਰੋਨਾ ਵਾਇਰਸ ਦੇ ਜ਼ੀਰੋ ਐਕਟਿਵ ਮਾਮਲੇ ਹਨ।