ਪੰਜਾਬ

punjab

ETV Bharat / bharat

Coronavirus Update: ਪਿਛਲੇ 24 ਘੰਟਿਆ 'ਚ ਦੇਸ਼ ਵਿੱਚ ਕੋਰੋਨਾ ਦੇ 32 ਮਾਮਲੇ ਦਰਜ, 1 ਮੌਤ - Covid bulletin

Coronavirus Update : ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਦਰਜ ਹੋ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ 'ਚ ਕੋਰੋਨਾ ਦੇ 32 ਮਾਮਲੇ ਹੀ ਦਰਜ ਹੋਏ ਹਨ, ਜਦਕਿ ਪੰਜਾਬ ਵਿੱਚ ਪਿਛਲੇ 24 ਘੰਟਿਆ ਵਿੱਚ, ਐਤਵਾਰ ਨੂੰ ਵੀ ਕੋਰੋਨਾ ਦਾ ਕੋਈ ਵੀ ਨਵਾਂ ਮਾਮਲਾ ਦਰਜ ਨਹੀਂ ਹੋਇਆ ਹੈ।

Coronavirus Update
Coronavirus Update

By

Published : Jul 10, 2023, 7:33 AM IST

ਨਵੀਂ ਦਿੱਲੀ:ਪਿਛਲੇ 24 ਘੰਟਿਆ ਅੰਦਰ ਦੇਸ਼ ਵਿੱਚ ਕੋਰੋਨਾ ਦੇ 32 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44, 994, 575 ਹੋ ਚੁੱਕੇ ਹਨ। 32 ਨਵੇਂ ਮਾਮਲੇ ਸਾਹਮਣੇ ਆਉਂਣ ਨਾਲ ਕੋਰੋਨਾ ਦੇ ਕੁੱਲ ਐਕਟਿਵ 1, 454 ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ 40 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,44, 61, 208 ਰਿਕਵਰੀਆਂ ਦਰਜ ਹੋਈਆਂ। ਇਸ ਦੇ ਨਾਲ ਹੀ, ਹੁਣ ਤੱਕ ਕੋਰੋਨਾ ਨਾਲ ਮਰਨ ਵਾਲੇ ਮਰੀਜਾਂ ਦਾ ਕੁੱਲ ਮੌਤਾਂ ਦਾ ਅੰਕੜਾ 5,31, 913 ਤੱਕ ਪਹੁੰਚ ਗਿਆ ਹੈ।

ਕੋਰੋਨਾਵਾਇਰਸ ਦਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਐਤਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.8 ਫ਼ੀਸਦੀ ਦਰਜ ਹੋਇਆ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 619 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ, ਜਦਕਿ ਕੋਰੋਨਾ ਟੈਸਟ ਲਈ 45, 174 ਸੈਂਪਲ ਲਏ ਹਨ।

ਕੋਰੋਨਾ ਵਾਇਰਸ ਅਪਡੇਟ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ :ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਕੋਈ ਵੀ ਨਵਾਂ ਮਾਮਲਾ ਦਰਜ ਨਹੀਂ ਹੋਇਆ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 0.00 ਫੀਸਦੀ ਦਰਜ ਹੋਈ ਹੈ। ਉੱਥੇ ਹੀ, ਕੋਈ ਵੀ ਮਰੀਜ ਆਕਸੀਜਨ ਸਪੋਰਟ 'ਤੇ ਨਹੀਂ ਹੈ। ਪੰਜਾਬ ਵਿੱਚ ਐਤਵਾਰ ਨੂੰ ਕੋਰੋਨਾ ਦੇ ਕੁੱਲ 4 ਐਕਟਿਵ ਮਾਮਲੇ ਦਰਜ ਹੋਏ ਹਨ।

ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ:ਐਤਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੋਈ ਵੀ ਮਰੀਜ਼ ਘਰ ਵਾਪਸ ਨਹੀਂ ਪਰਤਿਆ। ਕੋਰੋਨਾ ਜਾਂਚ ਲਈ 1,022 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 981 ਟੈਸਟਾਂ ਦੀ ਜਾਂਚ ਕੀਤੀ ਗਈ।

1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਐਤਵਾਰ 9 ਜੁਲਾਈ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 630 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 4 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,568 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 73, 058 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।

ABOUT THE AUTHOR

...view details