ਪੰਜਾਬ

punjab

ETV Bharat / bharat

Coronavirus Update: ਦੇਸ਼ ਵਿੱਚ ਕੋਰੋਨਾ ਦੇ 36 ਮਾਮਲੇ ਦਰਜ, ਪੰਜਾਬ ਵਿੱਚ 3 ਨਵੇਂ ਕੇਸ - corona cases in India

Coronavirus Update : ਕੋਰੋਨਾਵਾਇਰਸ ਦੇ ਨਵੇਂ ਮਾਮਲਿਆਂ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਦਰਜ ਹੋ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ 'ਚ ਕੋਰੋਨਾ ਦੇ 36 ਮਾਮਲੇ ਹੀ ਦਰਜ ਹੋਏ ਹਨ, ਜਦਕਿ ਪੰਜਾਬ ਵਿੱਚ ਪਿਛਲੇ 24 ਘੰਟਿਆ ਵਿੱਚ ਕੋਰੋਨਾ ਦੇ ਤਿੰਨ ਨਵੇਂ ਮਾਮਲੇ ਦਰਜ ਹੋਏ ਹਨ।

Covid 19 update
Covid 19 update

By

Published : Jun 21, 2023, 6:50 AM IST

ਨਵੀਂ ਦਿੱਲੀ: ਪਿਛਲੇ 24 ਘੰਟਿਆ ਅੰਦਰ ਦੇਸ਼ਭਰ ਵਿੱਚ ਕੋਰੋਨਾ ਦੇ 36 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44, 993, 579 ਹੋ ਚੁੱਕੇ ਹਨ। 36 ਨਵੇਂ ਮਾਮਲੇ ਸਾਹਮਣੇ ਆਉਂਣ ਤੋਂ ਬਾਅਦ ਕੋਰੋਨਾ ਦੇ ਕੁੱਲ ਐਕਟਿਵ 1, 844 ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ 101 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,44, 59, 838 ਰਿਕਵਰੀਆਂ ਦਰਜ ਹੋਈਆਂ। ਪਿਛਲੇ 24 ਘੰਟਿਆ ਵਿੱਚ ਇਕ ਕੋਰੋਨਾ ਪੀੜਤ ਮਰੀਜ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ, ਹੁਣ ਤੱਕ ਕੋਰੋਨਾ ਨਾਲ ਮਰਨ ਵਾਲੇ ਮਰੀਜਾਂ ਦਾ ਕੁੱਲ ਮੌਤਾਂ ਦਾ ਅੰਕੜਾ 5,31, 897 ਹੀ ਹੈ।

ਕੋਰੋਨਾਵਾਇਰਸ ਦਾ ਰਿਕਰਵਰੀ ਰੇਟ :ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਮੰਗਲਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.8 ਫ਼ੀਸਦੀ ਦਰਜ ਹੋਇਆ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 387 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ, ਜਦਕਿ ਕੋਰੋਨਾ ਟੈਸਟ ਲਈ 63, 515 ਸੈਂਪਲ ਲਏ ਹਨ।

ਭਾਰਤ ਵਿੱਚ ਕੋਰੋਨਾ ਦੇ ਨਵੇਂ ਮਾਮਲੇ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ :ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮੁੜ ਤਿੰਨ ਨਵੇਂ ਮਾਮਲੇ ਹੀ ਦਰਜ ਹੋਏ ਹਨ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 0.19 ਫੀਸਦੀ ਦਰਜ ਹੋਈ ਹੈ। ਉੱਥੇ ਹੀ, ਕੋਈ ਵੀ ਮਰੀਜ ਆਕਸੀਜਨ ਸਪੋਰਟ 'ਤੇ ਨਹੀਂ ਹੈ। ਪੰਜਾਬ ਵਿੱਚ ਮੰਗਲਵਾਰ ਨੂੰ ਕੋਰੋਨਾ ਦੇ ਕੁੱਲ 9 ਐਕਟਿਵ ਮਾਮਲੇ ਦਰਜ ਹੋਏ ਹਨ।

ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ:ਮੰਗਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ 2 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ, ਜੋ ਕਿ ਲੁਧਿਆਣਾ ਨਾਲ ਸਬੰਧਤ ਹੈ, ਜਦਕਿ ਮੰਗਲਵਾਰ ਨੂੰ ਕੋਈ ਵੀ ਮਰੀਜ਼ ਹਸਪਤਾਲ ਤੋਂ ਛੁੱਟੀ ਲੈ ਕੇ ਨਹੀਂ ਗਿਆ। ਕੋਰੋਨਾ ਜਾਂਚ ਲਈ 1,613 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 1,551 ਟੈਸਟਾਂ ਦੀ ਜਾਂਚ ਕੀਤੀ ਗਈ।

1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ:ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਮੰਗਲਵਾਰ 20 ਜੂਨ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 622 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 9 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,566 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 73, 047 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।

ABOUT THE AUTHOR

...view details