ਪੰਜਾਬ

punjab

ETV Bharat / bharat

Coronavirus Update : ਪਿਛਲੇ 24 ਘੰਟਿਆ 'ਚ ਦੇਸ਼ ਵਿੱਚ ਕੋਰੋਨਾਵਾਇਰਸ ਦੇ 40 ਮਾਮਲੇ ਦਰਜ, 1 ਮੌਤ - ਕੇਂਦਰੀ ਸਿਹਤ ਮੰਤਰਾਲੇ

Coronavirus Update : ਕੋਰੋਨਾਵਾਇਰਸ ਦੇ ਨਵੇਂ ਮਾਮਲਿਆਂ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਦਰਜ ਹੋ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ 'ਚ ਕੋਰੋਨਾ ਦੇ 40 ਮਾਮਲੇ ਹੀ ਦਰਜ ਹੋਏ ਹਨ, ਜਦਕਿ ਪੰਜਾਬ ਵਿੱਚ ਪਿਛਲੇ 24 ਘੰਟਿਆ ਵਿੱਚ, ਵੀਰਵਾਰ ਨੂੰ ਵੀ ਕੋਰੋਨਾ ਦੇ ਤਿੰਨ ਨਵੇਂ ਐਕਟਿਵ ਮਾਮਲੇ ਦਰਜ ਹੋਏ ਹਨ।

Coronavirus Update
Coronavirus Update

By

Published : Jul 2, 2023, 7:00 AM IST

ਨਵੀਂ ਦਿੱਲੀ: ਪਿਛਲੇ 24 ਘੰਟਿਆ ਅੰਦਰ ਦੇਸ਼ਭਰ ਵਿੱਚ ਕੋਰੋਨਾ ਦੇ 40 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44, 994, 228 ਹੋ ਚੁੱਕੇ ਹਨ। 40 ਨਵੇਂ ਮਾਮਲੇ ਸਾਹਮਣੇ ਆਉਂਣ ਤੋਂ ਬਾਅਦ ਕੋਰੋਨਾ ਦੇ ਕੁੱਲ ਐਕਟਿਵ 1, 513 ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ 59 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,44, 60, 809 ਰਿਕਵਰੀਆਂ ਦਰਜ ਹੋਈਆਂ। ਇਸ ਦੇ ਨਾਲ ਹੀ, ਹੁਣ ਤੱਕ ਕੋਰੋਨਾ ਨਾਲ ਮਰਨ ਵਾਲੇ ਮਰੀਜਾਂ ਦਾ ਕੁੱਲ ਮੌਤਾਂ ਦਾ ਅੰਕੜਾ 5,31, 906 ਪਹੁੰਚ ਗਿਆ ਹੈ।

ਕੋਰੋਨਾਵਾਇਰਸ ਦਾ ਰਿਕਰਵਰੀ ਰੇਟ :ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਸ਼ਨੀਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.8 ਫ਼ੀਸਦੀ ਦਰਜ ਹੋਇਆ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 445 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ, ਜਦਕਿ ਕੋਰੋਨਾ ਟੈਸਟ ਲਈ 48, 411 ਸੈਂਪਲ ਲਏ ਹਨ।

ਕੋਰੋਨਾ ਵਾਇਰਸ ਅਪਡੇਟ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ: ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਕੋਈ ਵੀ ਨਵਾਂ ਮਾਮਲਾ ਦਰਜ ਨਹੀਂ ਹੋਇਆ ਹੈ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 0.00 ਫੀਸਦੀ ਦਰਜ ਹੋਈ ਹੈ। ਉੱਥੇ ਹੀ, ਕੋਈ ਵੀ ਮਰੀਜ ਆਕਸੀਜਨ ਸਪੋਰਟ 'ਤੇ ਨਹੀਂ ਹੈ। ਪੰਜਾਬ ਵਿੱਚ ਸ਼ਨੀਵਾਰ ਨੂੰ ਕੋਰੋਨਾ ਦੇ ਕੁੱਲ 40 ਐਕਟਿਵ ਮਾਮਲੇ ਹੀ ਦਰਜ ਹੋਏ ਹਨ।

ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ:ਸ਼ਨੀਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੋਈ ਵੀ ਮਰੀਜ਼ ਘਰ ਨਹੀਂ ਪਰਤਿਆ, ਜਦਕਿ ਬੁੱਧਵਾਰ ਨੂੰ ਹੀ 1 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤਿਆ ਸੀ, ਜੋ ਕਿ ਜਲੰਧਰ ਨਾਲ ਸਬੰਧਤ ਹੈ। ਕੋਰੋਨਾ ਜਾਂਚ ਲਈ 1,375 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 1, 338 ਟੈਸਟਾਂ ਦੀ ਜਾਂਚ ਕੀਤੀ ਗਈ।

1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ:ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਸ਼ਨੀਵਾਰ 1 ਜੁਲਾਈ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 626 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 4 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,568 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 73, 054 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।

ABOUT THE AUTHOR

...view details