ਨਵੀਂ ਦਿੱਲੀ: ਪਿਛਲੇ 24 ਘੰਟਿਆ ਅੰਦਰ ਦੇਸ਼ਭਰ ਵਿੱਚ ਕੋਰੋਨਾ ਦੇ 65 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44, 994, 097 ਹੋ ਚੁੱਕੇ ਹਨ। ਕੋਰੋਨਾ ਦੇ 65 ਨਵੇਂ ਮਾਮਲੇ ਸਾਹਮਣੇ ਆਉਂਣ ਤੋਂ ਬਾਅਦ ਕੋਰੋਨਾ ਦੇ ਕੁੱਲ ਐਕਟਿਵ 1, 579 ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ 90 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,44, 60, 613 ਰਿਕਵਰੀਆਂ ਦਰਜ ਹੋਈਆਂ। ਇਸ ਦੇ ਨਾਲ ਹੀ, ਬੀਤੇ ਦਿਨ 2 ਕੋਰੋਨਾ ਮਰੀਜਾਂ ਦੀ ਮੌਤ ਦਰਜ ਹੋਈ ਹੈ ਜਿਸ ਨਾਲ ਹੁਣ ਤੱਕ ਕੋਰੋਨਾ ਨਾਲ ਮਰਨ ਵਾਲੇ ਮਰੀਜਾਂ ਦਾ ਕੁੱਲ ਮੌਤਾਂ ਦਾ ਅੰਕੜਾ 5,31, 905 ਪਹੁੰਚ ਗਿਆ ਹੈ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ :ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਬੁੱਧਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.8 ਫ਼ੀਸਦੀ ਦਰਜ ਹੋਇਆ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 403 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ, ਜਦਕਿ ਕੋਰੋਨਾ ਟੈਸਟ ਲਈ 55, 812 ਸੈਂਪਲ ਲਏ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ :ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਕੋਈ ਵੀ ਨਵਾਂ ਮਾਮਲਾ ਦਰਜ ਨਹੀਂ ਹੋਇਆ ਹੈ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 0.00 ਫੀਸਦੀ ਦਰਜ ਹੋਈ ਹੈ। ਉੱਥੇ ਹੀ, ਕੋਈ ਵੀ ਮਰੀਜ ਆਕਸੀਜਨ ਸਪੋਰਟ 'ਤੇ ਨਹੀਂ ਹੈ। ਪੰਜਾਬ ਵਿੱਚ ਬੁੱਧਵਾਰ ਨੂੰ ਕੋਰੋਨਾ ਦੇ ਕੁੱਲ 3 ਐਕਟਿਵ ਮਾਮਲੇ ਦਰਜ ਹੋਏ ਹਨ।
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ:ਬੁੱਧਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ 1 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤਿਆ, ਜੋ ਕਿ ਜਲੰਧਰ ਨਾਲ ਸਬੰਧਤ ਹੈ। ਕੋਰੋਨਾ ਜਾਂਚ ਲਈ 1,177 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 1,594 ਟੈਸਟਾਂ ਦੀ ਜਾਂਚ ਕੀਤੀ ਗਈ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਬੁੱਧਵਾਰ 28 ਜੂਨ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 625 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 3 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,568 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 73, 054 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।