ਨਵੀਂ ਦਿੱਲੀ: ਪਿਛਲੇ 24 ਘੰਟਿਆ ਅੰਦਰ ਦੇਸ਼ਭਰ ਵਿੱਚ ਕੋਰੋਨਾ ਦੇ 88 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44, 993, 480 ਹੋ ਚੁੱਕੇ ਹਨ। 88 ਨਵੇਂ ਮਾਮਲੇ ਸਾਹਮਣੇ ਆਉਂਣ ਤੋਂ ਬਾਅਦ ਕੋਰੋਨਾ ਦੇ ਕੁੱਲ ਐਕਟਿਵ 1, 925 ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ 146 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,44, 59, 660 ਰਿਕਵਰੀਆਂ ਦਰਜ ਹੋਈਆਂ। ਪਿਛਲੇ 24 ਘੰਟਿਆ ਵਿੱਚ ਇਕ ਵੀ ਕੋਰੋਨਾ ਪੀੜਤ ਮਰੀਜ ਦੀ ਮੌਤ ਨਹੀਂ ਹੋਈ ਹੈ। ਇਸ ਦੇ ਨਾਲ ਹੀ, ਹੁਣ ਤੱਕ ਕੋਰੋਨਾ ਨਾਲ ਮਰਨ ਵਾਲੇ ਮਰੀਜਾਂ ਦਾ ਕੁੱਲ ਮੌਤਾਂ ਦਾ ਅੰਕੜਾ 5,31, 895 ਹੀ ਹੈ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ: ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਐਤਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.8 ਫ਼ੀਸਦੀ ਦਰਜ ਹੋਇਆ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 1,552 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ, ਜਦਕਿ ਕੋਰੋਨਾ ਟੈਸਟ ਲਈ 63, 333 ਸੈਂਪਲ ਲਏ ਹਨ।
ਭਾਰਤ ਵਿੱਚ ਕੋਰੋਨਾ ਦੇ ਮਾਮਲੇ ਪੰਜਾਬ ਵਿੱਚ ਕੋਰੋਨਾ ਦੀ ਸਥਿਤੀ :ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਤਿੰਨ ਨਵੇਂ ਮਾਮਲੇ ਦਰਜ ਹੋਏ ਹਨ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 0.15 ਫੀਸਦੀ ਦਰਜ ਹੋਈ ਹੈ। ਉੱਥੇ ਹੀ, ਕੋਈ ਵੀ ਮਰੀਜ ਆਕਸੀਜਨ ਸਪੋਰਟ 'ਤੇ ਨਹੀਂ ਹੈ। ਪੰਜਾਬ ਵਿੱਚ ਐਤਵਾਰ ਨੂੰ ਕੋਰੋਨਾ ਦੇ ਕੁੱਲ 7 ਐਕਟਿਵ ਮਾਮਲੇ ਦਰਜ ਹੋਏ ਹਨ।
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਐਤਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ 2 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ, ਜੋ ਕਿ ਲੁਧਿਆਣਾ ਨਾਲ ਸਬੰਧਤ ਹੈ। ਕੋਰੋਨਾ ਜਾਂਚ ਲਈ 2,164 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 2,066 ਟੈਸਟਾਂ ਦੀ ਜਾਂਚ ਕੀਤੀ ਗਈ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ:ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਐਤਵਾਰ 18 ਜੂਨ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 619 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 7 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,566 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 73, 046 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।