ਨਵੀਂ ਦਿੱਲੀ / ਪੰਜਾਬ :ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਕੋਵਿਡ-19 ਦੇ 95 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਜਿਸ ਨਾਲ ਮੰਗਲਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 46, 85, 132 ਹੋ ਗਈ ਹੈ। ਕੁੱਲ ਐਕਟਿਵ ਮਾਮਲੇ 1,921 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 90 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ ਹਨ, ਜਦਕਿ ਮੰਗਲਵਾਰ ਨੂੰ ਕੋਰੋਨਾਵਾਇਰਸ ਨਾਲ ਕੋਈ ਵੀ ਮੌਤ ਦਰਜ ਨਹੀਂ ਕੀਤੀ ਗਈ।
ਕੇਂਦਰੀ ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ, ਮੰਗਲਵਾਰ ਨੂੰ ਕੋਵਿਡ-19 ਲਈ 1, 16, 262 ਨਮੂਨਿਆਂ ਦੀ ਜਾਂਚ ਕੀਤੀ ਗਈ ਅਤੇ 90 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਤੋਂ ਛੁੱਟੀ ਲੈ ਚੁੱਕੇ ਹਨ।
ਇਲਾਜ ਅਧੀਨ ਮਰੀਜ਼ਾਂ ਦਾ ਰਿਕਰਵਰੀ ਰੇਟ ਦਰਜ :ਸਿਹਤ ਮੰਤਰਾਲੇ ਮੁਤਾਬਕ, ਕੋਰੋਨਾ ਵਾਇਰਸ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 98.99 ਫੀਸਦੀ ਰਿਕਰਵਰੀ ਰੇਟ ਦਰਜ ਹੋਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 52, 450 ਹੋ ਗਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,63,46, 917 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।