ਨਵੀਂ ਦਿੱਲੀ/ਪੰਜਾਬ :ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਕੋਵਿਡ-19 ਦੇ 250 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਐਤਵਾਰ ਨੂੰ ਕੋਰੋਨਾ ਵਾਇਰਸ ਸੰਕਰਮਿਤਾਂ ਦੀ ਗਿਣਤੀ ਵੱਧ ਕੇ 220.10 ਕਰੋੜ ਹੋ ਗਈ ਹੈ। ਕੁੱਲ ਐਕਟਿਵ ਕੇਸ 2,706 ਹੋ (Coronavirus in India) ਗਏ ਹਨ।
ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਰੋਜ਼ਾਨਾ ਲਾਗ ਦੀ ਦਰ 0.17 ਫ਼ੀਸਦੀ ਹੋ ਗਿਆ ਹੈ, ਜਦਕਿ ਹਫ਼ਤਾਵਾਰੀ 0.15 ਫ਼ੀਸਦੀ ਦਰਜ ਕੀਤੀ ਗਈ। ਮੰਤਰਾਲੇ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ, ਕੋਵਿਡ -19 ਲਈ 91.07 ਕਰੋੜ ਨਮੂਨਿਆਂ ਦੀ ਜਾਂਚ ਕੀਤੀ ਗਈ। ਪਿਛਲੇ 24 ਘੰਟਿਆ ਵਿੱਚ 1,209 ਕੋਰੋਨਾ ਪੀੜਤ ਲੋਕ ਹਸਪਤਾਲ ਚੋਂ ਸਿਹਤਯਾਬ ਹੋ ਕੇ ਘਰ ਪਰਤ ਚੁੱਕੇ ਹਨ, ਜਦਕਿ ਨਵੇਂ ਵਰ੍ਹੇ ਦੇ ਦਿਨ ਕੋਈ ਮੌਤ ਦਰਜ ਨਹੀਂ ਹੋਈ। ਐਕਟਿਵ ਕੇਸ ਦੀ ਕੁੱਲ 0.01 ਫੀਸਦੀ ਹੈ, ਜਦਕਿ ਮੌਤ ਦਰ 1.00 ਫੀਸਦੀ ਰਹੀ ਹੈ।
ਇਲਾਜ ਅਧੀਨ ਮਰੀਜ਼ਾਂ ਦਾ ਰਿਕਵਰੀ ਰੇਟ 98.8 ਫੀਸਦੀ: ਸਿਹਤ ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 98.8 ਫ਼ੀਸਦੀ ਰਿਕਵਰੀ ਰੇਟ ਦਰਜ ਕੀਤੀ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 4,41,45,238 ਹੋ ਗਈ ਹੈ, ਜਦਕਿ ਮੌਤ ਦਰ 1.19 ਪ੍ਰਤੀਸ਼ਤ 'ਤੇ ਬਣੀ ਹੋਈ ਹੈ। ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.10 ਕਰੋੜ ਖੁਰਾਕਾਂ (Coronavirus positive in India) ਦਿੱਤੀਆਂ ਜਾ ਚੁੱਕੀਆਂ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ: ਪੰਜਾਬ ਸਮੇਤ ਸਮੁੱਚੇ ਦੇਸ਼ ਵਿੱਚ ਫਿਰ ਤੋਂ ਕਰੋਨਾ ਮਹਾਮਾਰੀ ਨੇ ਦਸਤਕ ਦੇ ਦਿੱਤੀ ਹੈ। ਬੀਤੇ ਦਿਨ ਐਤਵਾਰ ਨੂੰ ਪੰਜਾਬ ਵਿੱਚ ਕਰੋਨਾ ਦੇ 36 ਐਕਟਿਵ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਹਾਲਾਂਕਿ, ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਕਰੋਨਾ ਤੋਂ ਡਰਨ ਦੀ ਲੋੜ ਨਹੀਂ ਹੈ। ਇਲਾਜ ਨਾਲੋਂ ਸਾਵਧਾਨੀ ਵਰਤਨਾ ਬੇਹੱਦ ਜ਼ਰੂਰੀ ਹੈ।
ਪਿਛਲੇ 24 ਘੰਟਿਆਂ ਵਿੱਚ ਪੰਜਾਬ 'ਚ ਕੋਰੋਨਾ ਦੇ ਮਾਮਲੇ: ਪਿਛਲੇ 24 ਘੰਟਿਆਂ ਵਿੱਚ ਸ਼ਨੀਵਾਰ ਨੂੰ ਪੰਜਾਬ 'ਚ ਸਿਰਫ਼ 04 ਮਾਮਲੇ ਦਰਜ ਕੀਤੇ ਗਏ ਹਨ, ਜਦਕਿ ਐਕਟਿਵ ਕੇਸ 36 ਹਨ। ਕੁੱਲ 9 ਮਰੀਜ਼ ਠੀਕ ਹੋ ਕੇ ਵਾਪਸ ਘਰ ਪਰਤੇ, ਜਦਕਿ, ਐਤਵਾਰ ਨੂੰ ਪਟਿਆਲਾ ਤੋਂ ਹੀ 4 ਕੋਰੋਨਾ ਵਾਇਰਸ (Coronavirus positive in Punjab) ਦੇ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ, ਪੰਜਾਬ ਵਿੱਚ ਕੁੱਲ ਐਕਟਿਵ ਮਾਮਲੇ 1,265 ਹੋ ਗਏ ਹਨ।
ਉੱਥੇ ਹੀ, ਅੰਮ੍ਰਿਤਸਰ ਤੋਂ 1, ਬਠਿੰਡਾ ਤੋਂ 4, ਫ਼ਤਹਿਗੜ੍ਹ ਸਾਹਿਬ ਤੋਂ 1, ਮੋਹਾਲੀ ਤੋਂ 1, ਪਟਿਆਲਾ ਤੋਂ 1 ਅਤੇ ਰੋਪੜ ਤੋਂ 1 ਕੋਰੋਨਾ ਵਾਇਰਸ ਦੇ ਮਰੀਜ਼ ਠੀਕ ਹੋ ਕੇ ਹਸਪਤਾਲ ਤੋਂ ਡਿਸਚਾਰਜ ਹੋਏ ਹਨ। ਬੀਤੇ ਦਿਨ ਕੋਰੋਨਾ ਨਾਲ ਕੋਈ ਵੀ ਮੌਤ ਦਰਜ ਨਹੀਂ ਕੀਤੀ ਗਈ ਹੈ। ਇਸ ਦੇ ਨਾਲ ਹੀ, ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਪਾਜ਼ੀਟਿਵ ਦਰ 2.19 ਫੀਸਦੀ ਹੈ, ਜਦਕਿ ਮੌਕ ਦਰ 2.46 ਫੀਸਦਾ ਹੈ।
1 ਅਪ੍ਰੈਲ 2022 ਤੋਂ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਮਾਮਲਿਆਂ ਦੀ ਸਥਿਤੀ:ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7,85,443 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 20,513 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7,64,894 ਲੋਕ ਠੀਕ ਹੋ ਕੇ ਹਸਪਤਾਲ ਤੋਂ ਛੁੱਟੀ ਲੈ ਕੇ ਘਰ ਜਾ ਚੁੱਕੇ ਹਨ।
1 ਜਨਵਰੀ ਤੋਂ ਨਵੇਂ ਨਿਯਮ ਲਾਗੂ:1 ਜਨਵਰੀ, 2023 ਤੋਂ, ਅੰਤਰਰਾਸ਼ਟਰੀ ਯਾਤਰਾ ਦੇ ਸਬੰਧ ਵਿੱਚ ਭਾਰਤ ਵਿੱਚ ਹਵਾਈ ਸਹੂਲਤ ਲਾਗੂ ਕੀਤੀ ਗਈ ਹੈ। ਚੀਨ ਸਮੇਤ ਛੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ RT-PCR ਟੈਸਟ ਲਾਜ਼ਮੀ ਹੋ ਗਿਆ ਹੈ, ਯਾਨੀ ਉਨ੍ਹਾਂ ਨੂੰ ਯਾਤਰਾ ਤੋਂ ਪਹਿਲਾਂ (India New Advisory Of Covid Rules) ਏਅਰ ਸੁਵਿਧਾ ਪੋਰਟਲ 'ਤੇ ਆਪਣੀ ਨੈਗੇਟਿਵ ਰਿਪੋਰਟ ਅਪਲੋਡ ਕਰਨੀ ਹੋਵੇਗੀ। ਸਰਕਾਰ ਨੇ ਜਿਨ੍ਹਾਂ ਦੇਸ਼ਾਂ ਲਈ RT PCR ਲਾਜ਼ਮੀ ਕੀਤਾ ਹੈ, ਉਨ੍ਹਾਂ ਵਿੱਚ ਚੀਨ, ਹਾਂਗਕਾਂਗ, ਜਾਪਾਨ, ਦੱਖਣੀ ਕੋਰੀਆ, ਸਿੰਗਾਪੁਰ ਅਤੇ ਥਾਈਲੈਂਡ ਸ਼ਾਮਲ ਹਨ।
ਇਹ ਵੀ ਪੜ੍ਹੋ:QR ਕੋਡ ਰਾਹੀਂ ਲਵੋਂ ਤਾਜ ਮਹਿਲ ਦੀ ਟਿਕਟ, ਹੁਣ ਕੋਈ VIP ਐਂਟਰੀ ਨਹੀਂ