ਨਵੀਂ ਦਿੱਲੀ/ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਕੋਵਿਡ-19 ਦੇ 268 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ ਵੱਧ ਕੇ 4.46 ਕਰੋੜ ਹੋ ਗਈ ਹੈ। ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ (Coronavirus in India) ਵੱਧ ਕੇ 3609 ਹੋ ਗਈ ਹੈ।
ਸ਼ੁੱਕਰਵਾਰ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲੇ ਦੁਆਰਾ ਅਪਡੇਟ ਕੀਤੇ ਗਏ ਅੰਕੜਿਆਂ ਦੇ ਅਨੁਸਾਰ, ਮਹਾਰਾਸ਼ਟਰ ਵਿੱਚ ਪਿਛਲੇ 24 ਘੰਟਿਆਂ ਵਿੱਚ ਸੰਕਰਮਣ ਕਾਰਨ ਇੱਕ ਵਿਅਕਤੀ ਦੀ ਮੌਤ ਹੋਣ ਤੋਂ ਬਾਅਦ ਸੰਕਰਮਿਤ ਲੋਕਾਂ ਦੀ ਕੁੱਲ ਸੰਖਿਆ 44678158 ਹੋ ਗਈ ਅਤੇ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 530699 ਹੋ ਗਈ। ਮੰਤਰਾਲੇ ਨੇ ਕਿਹਾ ਕਿ ਰੋਜ਼ਾਨਾ ਲਾਗ ਦੀ ਦਰ 0.11 ਪ੍ਰਤੀਸ਼ਤ ਸੀ, ਜਦਕਿ ਹਫ਼ਤਾਵਾਰੀ ਲਾਗ ਦਰ 0.16 ਫ਼ੀਸਦੀ (Coronavirus Update Total Case Of Coronavirus) ਸੀ। ਮੰਤਰਾਲੇ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ, ਕੋਵਿਡ -19 ਲਈ 213080 ਨਮੂਨਿਆਂ ਦੀ ਜਾਂਚ ਕੀਤੀ ਗਈ।
ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ 57 ਦਾ ਵਾਧਾ: ਸਿਹਤ ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਕੁੱਲ ਕੇਸਾਂ ਦਾ 0.01 ਪ੍ਰਤੀਸ਼ਤ ਹੈ, ਜਦਕਿ ਰਾਸ਼ਟਰੀ ਰਿਕਵਰੀ ਦਰ ਵਧ ਕੇ 98.80 ਪ੍ਰਤੀਸ਼ਤ ਹੋ ਗਈ ਹੈ। ਮੰਤਰਾਲੇ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ 57 ਦਾ ਵਾਧਾ ਹੋਇਆ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 4,41,43,850 ਹੋ ਗਈ ਹੈ ਜਦੋਂ ਕਿ ਮੌਤ ਦਰ 1.19 ਫ਼ੀਸਦੀ 'ਤੇ ਬਣੀ ਹੋਈ ਹੈ। ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.09 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ:ਪੰਜਾਬ ਸਮੇਤ ਸਮੁੱਚੇ ਦੇਸ਼ ਵਿੱਚ ਫਿਰ ਤੋਂ ਕਰੋਨਾ ਮਹਾਮਾਰੀ ਨੇ ਦਸਤਕ ਦੇ ਦਿੱਤੀ ਹੈ। ਬੀਤੇ ਦਿਨ ਵੀਰਵਾਰ ਨੂੰ ਪੰਜਾਬ ਵਿੱਚ ਕਰੋਨਾ ਦੇ 47 ਐਕਟਿਵ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਕਰੋਨਾ ਤੋਂ (Coronavirus case in Punjab) ਡਰਨ ਦੀ ਲੋੜ ਨਹੀਂ ਹੈ। ਇਲਾਜ ਨਾਲੋਂ ਸਾਵਧਾਨੀ ਵਰਤਣਾ ਬੇਹੱਦ ਜ਼ਰੂਰੀ ਹੈ।
ਪਿਛਲੇ 24 ਘੰਟਿਆਂ ਵਿੱਚ ਪੰਜਾਬ 'ਚ ਕੋਰੋਨਾ ਦੇ ਮਾਮਲੇ: ਪਿਛਲੇ 24 ਘੰਟਿਆਂ ਵਿੱਚ ਵੀਰਵਾਰ ਨੂੰ ਪੰਜਾਬ 'ਚ ਸਿਰਫ਼ 1 ਮਾਮਲਾ ਅੰਮ੍ਰਿਤਸਰ ਤੋਂ ਦਰਜ ਕੀਤਾ ਗਿਆ ਹੈ, ਜਦਕਿ ਐਕਟਿਵ ਕੇਸ 47 ਹਨ।