ਨਵੀਂ ਦਿੱਲੀ/ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਕੋਵਿਡ-19 ਦੇ 212 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ (Coronavirus in India) ਗਿਣਤੀ ਵੱਧ ਕੇ 44,681,017 ਹੋ ਗਈ ਹੈ। ਕੁੱਲ ਐਕਟਿਵ ਕੇਸ 2,509 ਹੋ ਗਏ ਹਨ। ਇਸ ਦੇ ਨਾਲ ਹੀ ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 204 ਲੋਕ ਵਾਪਸ ਘਰ ਪਰਤੇ ਹਨ, ਜਦਕਿ 02 ਮੌਤਾਂ ਦਰਜ ਹੋਈਆਂ ਹਨ।
ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਸ਼ਨੀਵਾਰ ਨੂੰ ਰੋਜ਼ਾਨਾ ਲਾਗ ਦੀ ਦਰ 0.11 ਫ਼ੀਸਦੀ ਹੋ ਗਿਆ ਹੈ, ਜਦਕਿ ਹਫ਼ਤਾਵਾਰੀ 0.12 ਫ਼ੀਸਦੀ ਦਰਜ ਕੀਤੀ ਗਈ। ਮੰਤਰਾਲੇ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ, ਕੋਵਿਡ -19 ਲਈ 1,88,768 ਨਮੂਨਿਆਂ ਦੀ ਜਾਂਚ ਕੀਤੀ ਗਈ। ਪਿਛਲੇ (Today Corona Case in India) 24 ਘੰਟਿਆ ਵਿੱਚ 204 ਕੋਰੋਨਾ ਪੀੜਤ ਲੋਕ ਹਸਪਤਾਲ ਚੋਂ ਸਿਹਤਯਾਬ ਹੋ ਕੇ ਘਰ ਪਰਤ ਚੁੱਕੇ ਹਨ, ਜਦਕਿ 2 ਮੌਤਾਂ ਦਰਜ ਹੋਈਆਂ ਹਨ। ਐਕਟਿਵ ਕੇਸ ਦੀ ਕੁੱਲ 0.01 ਫੀਸਦੀ ਹੈ, ਜਦਕਿ ਮੌਤ ਦਰ 1.19 ਫੀਸਦੀ ਹੈ।
ਇਲਾਜ ਅਧੀਨ ਮਰੀਜ਼ਾਂ ਦਾ ਰਿਕਵਰੀ ਰੇਟ 99 ਫੀਸਦੀ:ਸਿਹਤ ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 99 ਫ਼ੀਸਦੀ ਰਿਕਵਰੀ ਰੇਟ ਦਰਜ ਕੀਤੀ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 44,146,534 ਹੋ ਗਈ ਹੈ, ਜਦਕਿ ਮੌਤ ਦਰ 0.1 ਫ਼ੀਸਦੀ 'ਤੇ ਬਣੀ ਹੋਈ ਹੈ।
ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ (Corona Update in India and Punjab) ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.13 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ: ਪੰਜਾਬ ਸਮੇਤ ਸਮੁੱਚੇ ਦੇਸ਼ ਵਿੱਚ ਫਿਰ ਤੋਂ ਕਰੋਨਾ ਮਹਾਮਾਰੀ ਨੇ ਦਸਤਕ ਦੇ ਦਿੱਤੀ ਹੈ। ਬੀਤੇ ਦਿਨ ਸ਼ਨੀਵਾਰ ਨੂੰ ਪੰਜਾਬ ਵਿੱਚ ਕਰੋਨਾ ਦੇ 34 ਐਕਟਿਵ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਹਾਲਾਂਕਿ, ਕਰੋਨਾ ਤੋਂ ਡਰਨ (Corona Recovery Rate in India) ਦੀ ਲੋੜ ਨਹੀਂ ਹੈ। ਇਲਾਜ ਦੇ ਨਾਲ-ਨਾਲ (deaths with Corona in Punjab) ਸਾਵਧਾਨੀ ਵਰਤਨਾ ਬੇਹੱਦ ਜ਼ਰੂਰੀ ਹੈ।