ਨਵੀਂ ਦਿੱਲੀ/ਪੰਜਾਬ :ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਕੋਵਿਡ-19 ਦੇ 163 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਐਤਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ (Coronavirus in India) ਗਿਣਤੀ ਵੱਧ ਕੇ 4,46,79,924 ਹੋ ਗਈ ਹੈ। ਕੁੱਲ ਐਕਟਿਵ ਕੇਸ 2,423 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 247 ਲੋਕ ਵਾਪਸ ਘਰ ਪਰਤੇ ਹਨ, ਜਦਕਿ ਕੋਈ ਵੀ ਮੌਤ ਦਰਜ ਨਹੀਂ ਹੋਈ ਹੈ।
ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਐਤਵਾਰ ਨੂੰ ਰੋਜ਼ਾਨਾ ਲਾਗ ਦੀ ਦਰ 0.10 ਫ਼ੀਸਦੀ ਹੋ ਗਿਆ ਹੈ, ਜਦਕਿ ਹਫ਼ਤਾਵਾਰੀ 0.11 ਫ਼ੀਸਦੀ ਦਰਜ ਕੀਤੀ ਗਈ। ਮੰਤਰਾਲੇ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ, ਕੋਵਿਡ -19 ਲਈ 1,56,040 ਨਮੂਨਿਆਂ ਦੀ ਜਾਂਚ ਕੀਤੀ ਗਈ। ਪਿਛਲੇ 24 ਘੰਟਿਆ ਵਿੱਚ 247 ਕੋਰੋਨਾ ਪੀੜਤ ਲੋਕ ਹਸਪਤਾਲ ਚੋਂ ਸਿਹਤਯਾਬ ਹੋ ਕੇ ਘਰ ਪਰਤ ਚੁੱਕੇ ਹਨ। ਐਕਟਿਵ ਕੇਸ ਦੀ ਕੁੱਲ 0.01 ਫੀਸਦੀ ਹੈ, ਜਦਕਿ (deaths with Corona in India) ਮੌਤ ਦਰ 1.19 ਫੀਸਦੀ ਹੈ।
ਇਲਾਜ ਅਧੀਨ ਮਰੀਜ਼ਾਂ ਦਾ ਰਿਕਵਰੀ ਰੇਟ 99 ਫੀਸਦੀ:ਸਿਹਤ ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 99 ਫ਼ੀਸਦੀ ਰਿਕਵਰੀ ਰੇਟ ਦਰਜ ਕੀਤੀ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 44,146,781 ਹੋ (Corona Recovery Rate in India) ਗਈ ਹੈ, ਜਦਕਿ ਮੌਤ ਦਰ 0.19 ਫ਼ੀਸਦੀ 'ਤੇ ਬਣੀ ਹੋਈ ਹੈ।
ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.13 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ: ਪੰਜਾਬ ਸਮੇਤ ਸਮੁੱਚੇ ਦੇਸ਼ ਵਿੱਚ ਫਿਰ ਤੋਂ ਕੋਰੋਨਾ ਮਹਾਮਾਰੀ ਨੇ ਦਸਤਕ ਦੇ ਦਿੱਤੀ ਹੈ। ਹਾਲਾਂਕਿ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਕੋਰੋਨਾ ਨਾਲ ਨਜਿੱਠਣ ਲਈ ਹਰ ਤਰ੍ਹਾਂ ਦੇ ਹੱਲ ਹੋਣ ਦਾ ਦਾਅਵਾ ਵੀ ਹੈ। ਬੀਤੇ ਦਿਨ ਐਤਵਾਰ ਨੂੰ ਪੰਜਾਬ ਵਿੱਚ ਕਰੋਨਾ ਦੇ 33 ਐਕਟਿਵ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਹਾਲਾਂਕਿ, ਕੋਰੋਨਾ ਤੋਂ ਡਰਨ ਦੀ ਲੋੜ ਨਹੀਂ ਹੈ। ਇਲਾਜ ਨਾਲੋਂ ਸਾਵਧਾਨੀ ਵਰਤਨਾ ਬੇਹੱਦ ਜ਼ਰੂਰੀ ਹੈ।