ਨਵੀਂ ਦਿੱਲੀ/ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਕੋਵਿਡ-19 ਦੇ 170 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਸੋਮਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ (Coronavirus in India) ਗਿਣਤੀ ਵੱਧ ਕੇ 44,681,355 ਹੋ ਗਈ ਹੈ। ਕੁੱਲ ਐਕਟਿਵ ਕੇਸ 2,371 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 221 ਲੋਕ ਵਾਪਸ ਘਰ ਪਰਤੇ ਹਨ, ਜਦਕਿ ਇੱਕ ਮੌਤ ਦਰਜ ਕੀਤੀ ਗਈ ਹੈ।
ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਸੋਮਵਾਰ ਨੂੰ ਰੋਜ਼ਾਨਾ ਲਾਗ ਦੀ ਦਰ 0.10 ਫ਼ੀਸਦੀ ਹੋ ਗਿਆ ਹੈ, ਜਦਕਿ ਹਫ਼ਤਾਵਾਰੀ 0.11 ਫ਼ੀਸਦੀ ਦਰਜ ਕੀਤੀ ਗਈ। ਮੰਤਰਾਲੇ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ, ਕੋਵਿਡ -19 ਲਈ 85,282 ਨਮੂਨਿਆਂ ਦੀ ਜਾਂਚ ਕੀਤੀ (Coronavirus Positive Case In India) ਗਈ। ਪਿਛਲੇ 24 ਘੰਟਿਆ ਵਿੱਚ 221 ਕੋਰੋਨਾ ਪੀੜਤ ਲੋਕ ਹਸਪਤਾਲ ਚੋਂ ਸਿਹਤਯਾਬ ਹੋ ਕੇ ਘਰ ਪਰਤ ਚੁੱਕੇ ਹਨ। ਐਕਟਿਵ ਕੇਸ ਦੀ ਕੁੱਲ 0.01 ਫੀਸਦੀ ਹੈ, ਜਦਕਿ ਮੌਤ ਦਰ 1 ਫੀਸਦੀ ਹੈ।
ਇਲਾਜ ਅਧੀਨ ਮਰੀਜ਼ਾਂ ਦਾ ਰਿਕਵਰੀ ਰੇਟ 99 ਫੀਸਦੀ:ਸਿਹਤ ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 99 ਫ਼ੀਸਦੀ ਰਿਕਵਰੀ ਰੇਟ ਦਰਜ ਕੀਤੀ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 44,147,002 ਹੋ ਗਈ ਹੈ, ਜਦਕਿ ਮੌਤ ਦਰ 1 ਫ਼ੀਸਦੀ 'ਤੇ ਬਣੀ ਹੋਈ ਹੈ।
ਮੰਤਰਾਲੇ ਦੀ ਵੈੱਬਸਾਈਟ ਦੇ (Corona Recovery Rate in India) ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.13 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ:ਪੰਜਾਬ ਸਮੇਤ ਸਮੁੱਚੇ ਦੇਸ਼ ਵਿੱਚ ਫਿਰ ਤੋਂ ਕੋਰੋਨਾ ਮਹਾਮਾਰੀ ਨੇ ਦਸਤਕ ਦੇ ਦਿੱਤੀ ਹੈ। ਹਾਲਾਂਕਿ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਕੋਰੋਨਾ ਨਾਲ ਨਜਿੱਠਣ ਲਈ ਹਰ ਤਰ੍ਹਾਂ ਦੇ ਹੱਲ ਹੋਣ ਦਾ ਦਾਅਵਾ ਵੀ ਹੈ। ਬੀਤੇ ਦਿਨ ਸੋਮਵਾਰ ਨੂੰ ਪੰਜਾਬ ਵਿੱਚ (Corona in Punjab) ਕਰੋਨਾ ਦੇ 39 ਐਕਟਿਵ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਹਾਲਾਂਕਿ, ਕੋਰੋਨਾ ਤੋਂ ਡਰਨ ਦੀ ਲੋੜ ਨਹੀਂ ਹੈ। ਇਲਾਜ ਨਾਲੋਂ ਸਾਵਧਾਨੀ ਵਰਤਨਾ ਬੇਹੱਦ ਜ਼ਰੂਰੀ ਹੈ।
ਪਿਛਲੇ 24 ਘੰਟਿਆਂ ਵਿੱਚ ਪੰਜਾਬ 'ਚ ਕੋਰੋਨਾ ਦੇ ਮਾਮਲੇ:ਪਿਛਲੇ 24 ਘੰਟਿਆਂ ਵਿੱਚ ਸੋਮਵਾਰ ਨੂੰ ਪੰਜਾਬ 'ਚ ਸਿਰਫ਼ 08 ਮਾਮਲੇ ਦਰਜ ਕੀਤੇ ਗਏ ਹਨ, ਜਦਕਿ ਐਕਟਿਵ ਕੇਸ 39 ਹਨ। ਕੋਰੋਨਾ ਨਾਲ ਪੰਜਾਬ ਵਿੱਚ ਸੋਮਵਾਰ ਨੂੰ ਵੀ ਕੋਈ ਮੌਤ ਦਰਜ ਨਹੀਂ ਕੀਤੀ ਗਈ।