ਨਵੀਂ ਦਿੱਲੀ/ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਕੋਵਿਡ-19 ਦੇ 121 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਮੰਗਲਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ (Coronavirus in India) ਗਿਣਤੀ ਵੱਧ ਕੇ 44,681,523 ਹੋ ਗਈ ਹੈ। ਕੁੱਲ ਐਕਟਿਵ ਕੇਸ 2,319 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 172 ਲੋਕ ਵਾਪਸ ਘਰ ਪਰਤੇ ਹਨ, ਜਦਕਿ ਇੱਕ ਮੌਤ ਦਰਜ ਕੀਤੀ ਗਈ ਹੈ।
ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਮੰਗਲਵਾਰ ਨੂੰ ਰੋਜ਼ਾਨਾ ਲਾਗ ਦੀ ਦਰ 0.10 ਫ਼ੀਸਦੀ ਹੋ ਗਈ ਹੈ, ਜਦਕਿ ਹਫ਼ਤਾਵਾਰੀ 0.11 ਫ਼ੀਸਦੀ ਦਰਜ ਕੀਤੀ ਗਈ। ਮੰਤਰਾਲੇ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ, ਮੰਗਲਵਾਰ ਨੂੰ ਕੋਵਿਡ -19 ਲਈ 1,69,568 ਨਮੂਨਿਆਂ ਦੀ ਜਾਂਚ ਕੀਤੀ (Coronavirus Positive Case In India) ਗਈ। ਪਿਛਲੇ 24 ਘੰਟਿਆ ਵਿੱਚ 172 ਕੋਰੋਨਾ ਪੀੜਤ ਲੋਕ ਹਸਪਤਾਲ ਚੋਂ ਸਿਹਤਯਾਬ ਹੋ ਕੇ ਘਰ ਪਰਤ ਚੁੱਕੇ ਹਨ। ਐਕਟਿਵ ਕੇਸ ਦੀ ਕੁੱਲ 0.01 ਫੀਸਦੀ ਹੈ, ਜਦਕਿ ਮੌਤ ਦਰ 1 ਫੀਸਦੀ ਹੈ।
ਇਲਾਜ ਅਧੀਨ ਮਰੀਜ਼ਾਂ ਦਾ ਰਿਕਵਰੀ ਰੇਟ 99 ਫੀਸਦੀ: ਸਿਹਤ ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 99 ਫ਼ੀਸਦੀ ਰਿਕਵਰੀ ਰੇਟ ਦਰਜ ਕੀਤੀ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 44,147,174 ਹੋ ਗਈ ਹੈ, ਜਦਕਿ (Corona Update in India and Punjab) ਮੌਤ ਦਰ 1.19 ਫ਼ੀਸਦੀ 'ਤੇ ਬਣੀ ਹੋਈ ਹੈ।
ਮੰਤਰਾਲੇ ਦੀ ਵੈੱਬਸਾਈਟ ਦੇ (Corona Recovery Rate in India) ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,14,63,312 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ: ਪੰਜਾਬ ਸਮੇਤ ਸਮੁੱਚੇ ਦੇਸ਼ ਵਿੱਚ ਫਿਰ ਤੋਂ ਕੋਰੋਨਾ ਮਹਾਮਾਰੀ ਨੇ ਦਸਤਕ ਦੇ ਦਿੱਤੀ ਹੈ। ਹਾਲਾਂਕਿ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਕੋਰੋਨਾ ਨਾਲ ਨਜਿੱਠਣ ਲਈ ਹਰ ਤਰ੍ਹਾਂ ਦੇ ਹੱਲ ਹੋਣ ਦਾ ਦਾਅਵਾ ਵੀ ਹੈ। ਬੀਤੇ ਦਿਨ ਮੰਗਲਵਾਰ ਨੂੰ ਪੰਜਾਬ ਵਿੱਚ (Corona in Punjab) ਕਰੋਨਾ ਦੇ 41 ਐਕਟਿਵ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਹਾਲਾਂਕਿ, ਕੋਰੋਨਾ ਤੋਂ ਡਰਨ ਦੀ ਲੋੜ ਨਹੀਂ ਹੈ। ਇਲਾਜ ਨਾਲੋਂ ਸਾਵਧਾਨੀ ਵਰਤਨਾ ਬੇਹੱਦ ਜ਼ਰੂਰੀ ਹੈ।