ਪੰਜਾਬ

punjab

ETV Bharat / bharat

Coronavirus Update: ਭਾਰਤ ਵਿੱਚ ਕੋਰੋਨਾ ਦੇ 114 ਨਵੇਂ ਮਾਮਲੇ, ਜਦਕਿ ਪੰਜਾਬ 'ਚ 06 ਨਵੇਂ ਮਾਮਲੇ ਦਰਜ

Coronavirus Update: ਦੁਨੀਆ ਭਰ 'ਚ ਕੋਰੋਨਾ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਦੂਜੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ 'ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ। ਪਿਛਲੇ 24 ਘੰਟਿਆਂ 'ਚ ਭਾਰਤ ਵਿੱਚ ਕੋਰੋਨਾ ਦੇ 114 ਨਵੇਂ ਮਾਮਲੇ, ਜਦਕਿ ਪੰਜਾਬ 'ਚ 06 ਨਵੇਂ ਮਾਮਲੇ (Corona Update in India and Punjab) ਦਰਜ ਕੀਤੇ ਗਏ ਹਨ।

Coronavirus Update
Coronavirus Update

By

Published : Jan 17, 2023, 9:50 AM IST

ਨਵੀਂ ਦਿੱਲੀ/ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਕੋਵਿਡ-19 ਦੇ 114 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਸੋਮਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ 4,46,81,154 ਹੋ ਗਈ ਹੈ। ਕੁੱਲ ਐਕਟਿਵ ਕੇਸ 2,119 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 144 ਲੋਕ ਵਾਪਸ ਘਰ ਪਰਤੇ ਹਨ, ਜਦਕਿ ਕੋਈ ਵੀ ਮੌਤ ਦਰਜ ਨਹੀਂ ਕੀਤੀ ਗਈ ਹੈ।

ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਸੋਮਵਾਰ ਨੂੰ ਰੋਜ਼ਾਨਾ ਲਾਗ ਦੀ ਦਰ 0.09 ਫ਼ੀਸਦੀ ਹੋ ਗਈ ਹੈ, ਜਦਕਿ ਹਫ਼ਤਾਵਾਰੀ 0.11 ਫ਼ੀਸਦੀ ਦਰਜ ਕੀਤੀ ਗਈ। ਮੰਤਰਾਲੇ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ, ਸੋਮਵਾਰ ਨੂੰ ਕੋਵਿਡ -19 ਲਈ 74,320 ਨਮੂਨਿਆਂ ਦੀ ਜਾਂਚ ਕੀਤੀ ਗਈ। ਪਿਛਲੇ 24 ਘੰਟਿਆ ਵਿੱਚ 144 ਕੋਰੋਨਾ ਪੀੜਤ ਲੋਕ ਹਸਪਤਾਲ ਚੋਂ ਸਿਹਤਯਾਬ ਹੋ ਕੇ ਘਰ ਪਰਤ ਚੁੱਕੇ ਹਨ। ਐਕਟਿਵ ਕੇਸ ਦੀ ਕੁੱਲ 0.00 ਫੀਸਦੀ ਹੈ, ਜਦਕਿ ਮੌਤ ਦਰ 1.19 ਫੀਸਦੀ ਉੱਤੇ ਹੀ ਬਣੀ ਹੋਈ ਹੈ।

ਇਲਾਜ ਅਧੀਨ ਮਰੀਜ਼ਾਂ ਦਾ ਰਿਕਵਰੀ ਰੇਟ 99 ਫੀਸਦੀ:ਸਿਹਤ ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 99 ਫ਼ੀਸਦੀ ਰਿਕਵਰੀ ਰੇਟ ਦਰਜ ਕੀਤੀ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 4,41,48,309 ਹੋ ਗਈ ਹੈ। ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,17,06,017 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਭਾਰਤ ਵਿੱਚ ਕੋਰੋਨਾ ਦੇ 114 ਨਵੇਂ ਮਾਮਲੇ, ਜਦਕਿ ਪੰਜਾਬ 'ਚ 06 ਨਵੇਂ ਮਾਮਲੇ ਦਰਜ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ: ਪੰਜਾਬ ਸਮੇਤ ਸਮੁੱਚੇ ਦੇਸ਼ ਵਿੱਚ ਫਿਰ ਤੋਂ ਕੋਰੋਨਾ ਮਹਾਮਾਰੀ ਨੇ ਦਸਤਕ ਦੇ ਦਿੱਤੀ ਹੈ। ਹਾਲਾਂਕਿ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਕੋਰੋਨਾ ਨਾਲ ਨਜਿੱਠਣ ਲਈ ਹਰ ਤਰ੍ਹਾਂ ਦੇ ਹੱਲ ਕੀਤੇ ਜਾ ਰਹੇ ਹਨ। ਬੀਤੇ ਦਿਨ ਸੋਮਵਾਰ ਨੂੰ ਪੰਜਾਬ ਵਿੱਚ ਕਰੋਨਾ ਦੇ 29 ਐਕਟਿਵ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਹਾਲਾਂਕਿ, ਕੋਰੋਨਾ ਤੋਂ ਡਰਨ ਦੀ ਲੋੜ ਨਹੀਂ ਹੈ, ਪਰ ਸਾਵਧਾਨੀ ਵਰਤਨਾ ਬੇਹੱਦ ਜ਼ਰੂਰੀ ਹੈ।

ਪਿਛਲੇ 24 ਘੰਟਿਆਂ ਵਿੱਚ ਪੰਜਾਬ 'ਚ ਕੋਰੋਨਾ ਦੇ ਮਾਮਲੇ:ਪਿਛਲੇ 24 ਘੰਟਿਆਂ ਵਿੱਚ ਸੋਮਵਾਰ ਨੂੰ ਪੰਜਾਬ 'ਚ ਸਿਰਫ਼ 06 ਮਾਮਲੇ ਦਰਜ ਕੀਤੇ ਗਏ ਹਨ, ਜਦਕਿ ਐਕਟਿਵ ਕੇਸ 29 ਹਨ। ਕੋਰੋਨਾ ਨਾਲ ਪੰਜਾਬ ਵਿੱਚ ਸੋਮਵਾਰ ਨੂੰ ਵੀ ਕੋਈ ਮੌਤ ਦਰਜ ਨਹੀਂ ਕੀਤੀ ਗਈ।

ਹਸਪਤਾਲ ਚੋਂ ਛੁੱਟੀ ਮਿਲੀ:ਉੱਥੇ ਹੀ, ਸੋਮਵਾਰ ਨੂੰ ਕੁੱਲ 10, ਜਿਨ੍ਹਾਂ ਚੋ ਅੰਮ੍ਰਿਤਸਰ ਤੋਂ 1, ਜਲੰਧਰ ਤੋਂ 1, ਫਿਰੋਜ਼ਪੁਰ ਤੋਂ 1, ਮੁਕਤਸਰ ਸਾਹਿਬ ਤੋਂ 4, ਮੋਹਾਲੀ ਤੋਂ 2 ਅਤੇ ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ) ਤੋਂ 1 ਮਰੀਜ਼ ਠੀਕ ਹੋ ਕੇ ਘਰ ਪਰਤੇ ਹਨ।

ਕੋਰੋਨਾ ਦੇ ਨਵੇਂ ਮਾਮਲੇ ਦਰਜ: ਉੱਥੇ ਹੀ, ਸੋਮਵਾਰ ਨੂੰ ਮੁਕਤਸਰ ਸਾਹਿਬ ਤੋਂ 3, ਹੁਸ਼ਿਆਰਪੁਰ ਤੋਂ 2 ਅਤੇ ਮੋਹਾਲੀ ਤੋਂ 1 ਵਿਅਕਤੀ ਕੋਰੋਨਾ ਵਾਇਰਸ ਪਾਜ਼ੀਟਿਵ ਆਏ ਹਨ। ਇਸ ਦੇ ਨਾਲ ਹੀ, ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਪਾਜ਼ੀਟਿਵ ਦਰ 0.15 ਫੀਸਦੀ ਹੈ, ਜਦਕਿ ਮੌਤ ਦਰ 0.1 % ਹੈ।

1 ਅਪ੍ਰੈਲ 2022 ਤੋਂ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਮਾਮਲਿਆਂ ਦੀ ਸਥਿਤੀ:ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸੋਮਵਾਰ 16 ਜਨਵਰੀ 2023 ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7,85, 516 ਹੋ ਗਈ ਹੈ, ਇਸ ਤੋਂ ਇਲਾਵਾ 29 ਐਕਟਿਵ ਮਾਮਲੇ ਹਨ। ਹੁਣ ਤੱਕ ਇਸ ਵਾਇਰਸ ਦੀ (Corona Update in India and Punjab) ਲਾਗ ਕਾਰਨ 20,513 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7,64,974 ਲੋਕ ਠੀਕ ਹੋ ਕੇ ਹਸਪਤਾਲ ਤੋਂ ਛੁੱਟੀ ਲੈ ਕੇ ਘਰ ਜਾ ਚੁੱਕੇ ਹਨ।

ਇਹ ਵੀ ਪੜ੍ਹੋ:Bharat Jodo Yatra In Punjab Live Updates ਰਾਹੁਲ ਗਾਂਧੀ ਦੀ ਪੈਦਲ ਯਾਤਰਾ ਦਸੂਹਾ ਤੋਂ ਰਵਾਨਾ, ਪਿੰਡ ਬੱਸੀ ਕੋਲ ਟੀ ਬ੍ਰੇਕ ਲਈ ਰੁਕੇ

ABOUT THE AUTHOR

...view details