ਨਵੀਂ ਦਿੱਲੀ/ਪੰਜਾਬ :ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਕੋਵਿਡ-19 ਦੇ 79 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਮੰਗਲਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ 4,46,81,233 ਹੋ ਗਈ ਹੈ। ਕੁੱਲ ਐਕਟਿਵ ਕੇਸ 2,035 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 163 ਲੋਕ ਵਾਪਸ ਘਰ ਪਰਤੇ ਹਨ, ਜਦਕਿ ਕੋਈ ਵੀ ਮੌਤ ਦਰਜ ਨਹੀਂ ਕੀਤੀ ਗਈ ਹੈ।
ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਮੰਗਲਵਾਰ ਨੂੰ ਰੋਜ਼ਾਨਾ ਲਾਗ ਦੀ ਦਰ 0.05 ਫ਼ੀਸਦੀ ਹੋ ਗਈ ਹੈ, ਜਦਕਿ ਹਫ਼ਤਾਵਾਰੀ 0.09 ਫ਼ੀਸਦੀ ਦਰਜ ਕੀਤੀ ਗਈ। ਮੰਤਰਾਲੇ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ, ਮੰਗਲਵਾਰ ਨੂੰ ਕੋਵਿਡ -19 ਲਈ 1,63,342 ਨਮੂਨਿਆਂ ਦੀ ਜਾਂਚ ਕੀਤੀ ਗਈ। ਪਿਛਲੇ 24 ਘੰਟਿਆ ਵਿੱਚ 163 ਕੋਰੋਨਾ ਪੀੜਤ ਲੋਕ ਹਸਪਤਾਲ ਚੋਂ ਸਿਹਤਯਾਬ ਹੋ ਕੇ ਘਰ ਪਰਤ ਚੁੱਕੇ ਹਨ। ਐਕਟਿਵ ਕੇਸ ਦੀ ਕੁੱਲ 0.00 ਫੀਸਦੀ ਹੈ, ਜਦਕਿ ਮੌਤ ਦਰ 1.19 ਫੀਸਦੀ ਉੱਤੇ ਹੀ ਬਣੀ ਹੋਈ ਹੈ।
ਇਲਾਜ ਅਧੀਨ ਮਰੀਜ਼ਾਂ ਦਾ ਰਿਕਵਰੀ ਰੇਟ 99 ਫੀਸਦੀ: ਸਿਹਤ ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 99 ਫ਼ੀਸਦੀ ਰਿਕਵਰੀ ਰੇਟ ਦਰਜ ਕੀਤੀ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 4,41,48,472 ਹੋ ਗਈ ਹੈ। ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,17,56, 888 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ: ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਕੋਰੋਨਾ ਨਾਲ ਨਜਿੱਠਣ ਲਈ ਹਰ ਤਰ੍ਹਾਂ ਦੇ ਹੱਲ ਕੀਤੇ ਜਾ ਰਹੇ ਹਨ। ਇਸੇ ਤਹਿਤ ਪੰਜਾਬ ਵਿੱਚ ਵੀ ਕੋਰੋਨਾ ਕੇਸਾਂ ਦੇ ਅੰਕੜਿਆਂ ਵਿੱਚ ਕਮੀ ਆ ਰਹੀ ਹੈ। ਬੀਤੇ ਦਿਨ ਮੰਗਲਵਾਰ ਨੂੰ ਪੰਜਾਬ ਵਿੱਚ ਕਰੋਨਾ ਦੇ 29 ਐਕਟਿਵ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਹਾਲਾਂਕਿ, ਕੋਰੋਨਾ ਤੋਂ ਬੱਚਣ ਲਈ ਸਾਵਧਾਨੀ ਵਰਤਨਾ ਬੇਹੱਦ ਜ਼ਰੂਰੀ ਹੈ।