ਨਵੀਂ ਦਿੱਲੀ/ਪੰਜਾਬ :ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਕੋਵਿਡ-19 ਦੇ 145 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਸ਼ੁਕਰਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ 4,46,81,650 ਹੋ ਗਈ ਹੈ। ਕੁੱਲ ਐਕਟਿਵ ਕੇਸ 1,946 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 161 ਲੋਕ ਵਾਪਸ ਘਰ ਪਰਤੇ ਹਨ, ਜਦਕਿ ਕੋਈ ਵੀ ਮੌਤ ਦਰਜ ਨਹੀਂ ਕੀਤੀ ਗਈ ਹੈ।
ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਸ਼ੁਕਰਵਾਰ ਨੂੰ ਰੋਜ਼ਾਨਾ ਲਾਗ ਦੀ ਦਰ 0.08 ਫ਼ੀਸਦੀ ਹੋ ਗਈ ਹੈ, ਜਦਕਿ ਹਫ਼ਤਾਵਾਰੀ 0.08 ਫ਼ੀਸਦੀ ਦਰਜ ਕੀਤੀ ਗਈ। ਮੰਤਰਾਲੇ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ, ਸ਼ੁਕਰਵਾਰ ਨੂੰ ਕੋਵਿਡ -19 ਲਈ 1,71, 499 ਨਮੂਨਿਆਂ ਦੀ ਜਾਂਚ ਕੀਤੀ ਗਈ। ਪਿਛਲੇ 24 ਘੰਟਿਆ ਵਿੱਚ 161 ਕੋਰੋਨਾ ਪੀੜਤ ਲੋਕ ਹਸਪਤਾਲ ਚੋਂ ਸਿਹਤਯਾਬ ਹੋ ਕੇ ਘਰ ਪਰਤ ਚੁੱਕੇ ਹਨ। ਐਕਟਿਵ ਕੇਸ ਦੀ ਕੁੱਲ 0.00 ਫੀਸਦੀ ਹੈ, ਜਦਕਿ ਮੌਤ ਦਰ 1.19 ਫੀਸਦੀ ਉੱਤੇ ਹੀ ਬਣੀ ਹੋਈ ਹੈ।
ਇਲਾਜ ਅਧੀਨ ਮਰੀਜ਼ਾਂ ਦਾ ਰਿਕਵਰੀ ਰੇਟ 99 ਫੀਸਦੀ:ਸਿਹਤ ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 99 ਫ਼ੀਸਦੀ ਰਿਕਵਰੀ ਰੇਟ ਦਰਜ ਕੀਤੀ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 4,41,48, 976 ਹੋ ਗਈ ਹੈ। ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,22, 14, 046 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ: ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਕੋਰੋਨਾ ਨਾਲ ਨਜਿੱਠਣ ਲਈ ਹਰ ਤਰ੍ਹਾਂ ਦੇ ਹੱਲ ਕੀਤੇ ਜਾ ਰਹੇ ਹਨ। ਇਸੇ ਤਹਿਤ ਪੰਜਾਬ ਵਿੱਚ ਵੀ ਕੋਰੋਨਾ ਕੇਸਾਂ ਦੇ ਅੰਕੜਿਆਂ ਵਿੱਚ ਕਮੀ ਆ ਰਹੀ ਹੈ। ਬੀਤੇ ਦਿਨ ਸ਼ੁਕਰਵਾਰ ਨੂੰ ਪੰਜਾਬ ਵਿੱਚ ਕਰੋਨਾ ਦੇ 40 ਐਕਟਿਵ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਹਾਲਾਂਕਿ, ਕੋਰੋਨਾ ਤੋਂ ਬੱਚਣ ਲਈ ਸਾਵਧਾਨੀ ਵਰਤਨਾ ਬੇਹੱਦ ਜ਼ਰੂਰੀ ਹੈ।