ਪੰਜਾਬ

punjab

ETV Bharat / bharat

Coronavirus Update: ਭਾਰਤ ਵਿੱਚ ਕੋਰੋਨਾ ਦੇ 132 ਨਵੇਂ ਮਾਮਲੇ, 1 ਮੌਤ, ਜਦਕਿ ਪੰਜਾਬ 'ਚ 03 ਨਵੇਂ ਮਾਮਲੇ ਦਰਜ - Corona virus case india latest

Coronavirus Update: ਦੁਨੀਆ ਭਰ 'ਚ ਕੋਰੋਨਾ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਦੂਜੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ 'ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ। ਭਾਰਤ ਵਿੱਚ ਕੋਰੋਨਾ ਨਾਲ ਮੌਤਾਂ ਹੋਣ ਦਾ ਮਾਮਲਾ ਵੀ ਸਾਹਮਣੇ ਆ ਰਿਹਾ ਹੈ। ਪਿਛਲੇ 24 ਘੰਟਿਆਂ 'ਚ ਭਾਰਤ ਵਿੱਚ ਕੋਰੋਨਾ ਦੇ 132 ਨਵੇਂ ਮਾਮਲੇ, ਜਦਕਿ ਪੰਜਾਬ 'ਚ 03 ਨਵਾਂ ਮਾਮਲੇ ਦਰਜ ਕੀਤੇ ਗਏ ਹਨ।

Coronavirus Update, Total Case Of Coronavirus positive
Coronavirus Update

By

Published : Jan 26, 2023, 12:06 PM IST

ਨਵੀਂ ਦਿੱਲੀ/ਪੰਜਾਬ :ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਕੋਵਿਡ-19 ਦੇ 132 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਬੁੱਧਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ 4,46,82,338 ਹੋ ਗਈ ਹੈ। ਕੁੱਲ ਐਕਟਿਵ ਕੇਸ 1,906 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 147 ਲੋਕ ਵਾਪਸ ਘਰ ਪਰਤੇ ਹਨ, ਜਦਕਿ ਇੱਕ ਮੌਤ ਦਰਜ ਕੀਤੀ ਗਈ ਹੈ।

ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਬੁੱਧਵਾਰ ਨੂੰ ਰੋਜ਼ਾਨਾ ਲਾਗ ਦੀ ਦਰ 0.08 ਫ਼ੀਸਦੀ ਹੋ ਗਈ ਹੈ, ਜਦਕਿ ਹਫ਼ਤਾਵਾਰੀ 0.08 ਫ਼ੀਸਦੀ ਦਰਜ ਕੀਤੀ ਗਈ। ਮੰਤਰਾਲੇ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ, ਬੁੱਧਵਾਰ ਨੂੰ ਕੋਵਿਡ -19 ਲਈ 1,52,540 ਨਮੂਨਿਆਂ ਦੀ ਜਾਂਚ ਕੀਤੀ ਗਈ। ਪਿਛਲੇ 24 ਘੰਟਿਆ ਵਿੱਚ 147 ਕੋਰੋਨਾ ਪੀੜਤ ਲੋਕ ਹਸਪਤਾਲ ਚੋਂ ਸਿਹਤਯਾਬ ਹੋ ਕੇ ਘਰ ਪਰਤ ਚੁੱਕੇ ਹਨ। ਐਕਟਿਵ ਕੇਸ ਦੀ ਕੁੱਲ 0.00 ਫੀਸਦੀ ਹੈ, ਜਦਕਿ ਮੌਤ ਦਰ 1.19 ਫੀਸਦੀ ਉੱਤੇ ਹੀ ਬਣੀ ਹੋਈ ਹੈ।

ਇਲਾਜ ਅਧੀਨ ਮਰੀਜ਼ਾਂ ਦਾ ਰਿਕਵਰੀ ਰੇਟ 99 ਫੀਸਦੀ:ਸਿਹਤ ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 99 ਫ਼ੀਸਦੀ ਰਿਕਵਰੀ ਰੇਟ ਦਰਜ ਕੀਤੀ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 4,41,49, 694 ਹੋ ਗਈ ਹੈ। ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,32, 75, 159 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

Coronavirus Update: ਭਾਰਤ ਵਿੱਚ ਕੋਰੋਨਾ ਦੇ 132 ਨਵੇਂ ਮਾਮਲੇ, 1 ਮੌਤ, ਜਦਕਿ ਪੰਜਾਬ 'ਚ 03 ਨਵੇਂ ਮਾਮਲੇ ਦਰਜ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ:ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਕੋਰੋਨਾ ਨਾਲ ਨਜਿੱਠਣ ਲਈ ਹਰ ਤਰ੍ਹਾਂ ਦੇ ਹੱਲ ਕੀਤੇ ਜਾ ਰਹੇ ਹਨ। ਬੀਤੇ ਦਿਨ ਬੁੱਧਵਾਰ ਨੂੰ ਪੰਜਾਬ ਵਿੱਚ ਕਰੋਨਾ ਦੇ 58 ਐਕਟਿਵ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਹਾਲਾਂਕਿ, ਡਰਨ ਦੀ ਬਜਾਏ, ਕੋਰੋਨਾ ਤੋਂ ਬੱਚਣ ਲਈ ਸਾਵਧਾਨੀ ਵਰਤਨਾ ਬੇਹੱਦ ਜ਼ਰੂਰੀ ਹੈ।

ਪਿਛਲੇ 24 ਘੰਟਿਆਂ ਵਿੱਚ ਪੰਜਾਬ 'ਚ ਕੋਰੋਨਾ ਦੇ ਮਾਮਲੇ: ਪਿਛਲੇ 24 ਘੰਟਿਆਂ ਵਿੱਚ ਮੰਗਲਵਾਰ ਨੂੰ ਪੰਜਾਬ 'ਚ ਕੋਰੋਨਾ ਵਾਇਰਸ ਦਾ ਸਿਰਫ਼ 03 ਮਾਮਲਾ ਹੀ ਦਰਜ ਕੀਤਾ ਗਿਆ, ਜਦਕਿ ਐਕਟਿਵ ਕੇਸ 58 ਹਨ। ਕੋਰੋਨਾ ਨਾਲ ਪੰਜਾਬ ਵਿੱਚ ਬੁੱਧਵਾਰ ਨੂੰ ਵੀ ਕੋਈ ਮੌਤ ਦਰਜ ਨਹੀਂ ਕੀਤੀ ਗਈ।

ਹਸਪਤਾਲ ਚੋਂ ਛੁੱਟੀ ਮਿਲੀ: ਉੱਥੇ ਹੀ, ਬੁੱਧਵਾਰ ਕੋਈ ਵੀ ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰ ਵਾਪਸ ਨਹੀਂ ਪਰਤਿਆ ਹੈ। ਜਦਕਿ, ਮੰਗਲਵਾਰ ਨੂੰ ਮੋਗਾ ਤੋਂ 1 ਮਰੀਜ਼ ਹੀ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਤੋਂ ਵਾਪਸ ਘਰ ਪਰਤਿਆ ਹੈ।

ਕੋਰੋਨਾ ਦੇ ਨਵੇਂ ਮਾਮਲੇ ਦਰਜ:ਉੱਥੇ ਹੀ, ਬੁੱਧਵਾਰ ਨੂੰ ਫਰੀਦਕੋਟ ਤੋਂ ਇੱਕ ਅਤੇ ਐਸਬੀਐਸ ਨਗਰ ਤੋਂ 2 ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ, ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਪਾਜ਼ੀਟਿਵ ਦਰ 0.07 ਫੀਸਦੀ ਹੋ ਗਈ ਹੈ, ਜਦਕਿ ਮੌਤ ਦਰ 0.1 % ਹੈ।

1 ਅਪ੍ਰੈਲ 2022 ਤੋਂ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਮਾਮਲਿਆਂ ਦੀ ਸਥਿਤੀ:ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ 25 ਜਨਵਰੀ 2023 ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7,85, 574 ਹੋ ਗਈ ਹੈ, ਇਸ ਤੋਂ ਇਲਾਵਾ 58 ਐਕਟਿਵ ਮਾਮਲੇ ਹਨ। ਹੁਣ ਤੱਕ ਇਸ ਵਾਇਰਸ ਦੀ (Corona Update in India and Punjab) ਲਾਗ ਕਾਰਨ 20,513 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7,65,003 ਲੋਕ ਠੀਕ ਹੋ ਕੇ ਹਸਪਤਾਲ ਤੋਂ ਛੁੱਟੀ ਲੈ ਕੇ ਘਰ ਜਾ ਚੁੱਕੇ ਹਨ।

ਇਹ ਵੀ ਪੜ੍ਹੋ:74th Republic Day 2023 : ਭਾਰਤ ਵਾਸੀ ਮਨਾ ਰਹੇ ਗਣਤੰਤਰ ਦਿਵਸ, ਰਾਸ਼ਟਰਪਤੀ ਦ੍ਰੋਪਦੀ ਮੁਰਮੂ, PM ਮੋਦੀ ਸਣੇ ਪੰਜਾਬ ਦੇ ਮੁੱਖ ਮੰਤਰੀ ਨੇ ਕੀਤਾ ਟਵੀਟ

ABOUT THE AUTHOR

...view details