ਪੰਜਾਬ

punjab

ETV Bharat / bharat

Coronavirus Update: ਭਾਰਤ ਵਿੱਚ ਕੋਰੋਨਾ ਦੇ 93 ਨਵੇਂ ਮਾਮਲੇ, ਜਦਕਿ ਪੰਜਾਬ 'ਚ 01 ਨਵਾਂ ਮਾਮਲਾ ਦਰਜ

Coronavirus Update: ਭਾਰਤ ਵਿੱਚ ਕੋਰੋਨਾ ਦੀ ਸਥਿਤੀ ਉੱਤੇ ਕੇਂਦਰ ਸਰਕਾਰ ਵੱਲੋਂ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਪਿਛਲੇ 24 ਘੰਟਿਆਂ 'ਚ ਭਾਰਤ ਵਿੱਚ ਕੋਰੋਨਾ ਦੇ 93 ਨਵੇਂ ਮਾਮਲੇ, ਜਦਕਿ ਪੰਜਾਬ 'ਚ 01 ਨਵਾਂ ਮਾਮਲਾ ਦਰਜ ਕੀਤਾ ਗਿਆ ਹੈ।

Corona India Punjab Update, Coronavirus Update, Coronavirus positive in India and Punjab
Coronavirus Update

By

Published : Jan 29, 2023, 10:00 AM IST

ਨਵੀਂ ਦਿੱਲੀ/ਪੰਜਾਬ :ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਕੋਵਿਡ-19 ਦੇ 93 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਕਾਰਨ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ 4,46,82,530 ਹੋ ਗਈ ਹੈ। ਕੁੱਲ ਐਕਟਿਵ ਕੇਸ 1,842 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 147 ਲੋਕ ਵਾਪਸ ਘਰ ਪਰਤੇ ਹਨ, ਜਦਕਿ ਇੱਕ ਮੌਤ ਦਰਜ ਕੀਤੀ ਗਈ ਹੈ।

ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਸ਼ਨੀਵਾਰ ਨੂੰ ਰੋਜ਼ਾਨਾ ਲਾਗ ਦੀ ਦਰ 0.07 ਫ਼ੀਸਦੀ ਹੋ ਗਈ ਹੈ, ਜਦਕਿ ਹਫ਼ਤਾਵਾਰੀ 0.08 ਫ਼ੀਸਦੀ ਦਰਜ ਕੀਤੀ ਗਈ। ਮੰਤਰਾਲੇ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ, ਸ਼ਨੀਵਾਰ ਨੂੰ ਕੋਵਿਡ -19 ਲਈ 1,36,102 ਨਮੂਨਿਆਂ ਦੀ ਜਾਂਚ ਕੀਤੀ ਗਈ। ਪਿਛਲੇ 24 ਘੰਟਿਆ ਵਿੱਚ 147 ਕੋਰੋਨਾ ਪੀੜਤ ਲੋਕ ਹਸਪਤਾਲ ਚੋਂ ਸਿਹਤਯਾਬ ਹੋ ਕੇ ਘਰ ਪਰਤ ਚੁੱਕੇ ਹਨ। ਐਕਟਿਵ ਕੇਸ ਦੀ ਕੁੱਲ 0.00 ਫੀਸਦੀ ਹੈ, ਜਦਕਿ ਮੌਤ ਦਰ 1.19 ਫੀਸਦੀ ਉੱਤੇ ਹੀ ਬਣੀ ਹੋਈ ਹੈ।

ਇਲਾਜ ਅਧੀਨ ਮਰੀਜ਼ਾਂ ਦਾ ਰਿਕਵਰੀ ਰੇਟ 99 ਫੀਸਦੀ: ਸਿਹਤ ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 99 ਫ਼ੀਸਦੀ ਰਿਕਵਰੀ ਰੇਟ ਦਰਜ ਕੀਤੀ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 44,149,949 ਹੋ ਗਈ ਹੈ। ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2, 20, 38, 07, 968 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

Coronavirus Update: ਭਾਰਤ ਵਿੱਚ ਕੋਰੋਨਾ ਦੇ 93 ਨਵੇਂ ਮਾਮਲੇ, ਜਦਕਿ ਪੰਜਾਬ 'ਚ 01 ਨਵਾਂ ਮਾਮਲਾ ਦਰਜ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ:ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਕੋਰੋਨਾ ਨਾਲ ਨਜਿੱਠਣ ਲਈ ਹਰ ਤਰ੍ਹਾਂ ਦੇ ਹੱਲ ਕੀਤੇ ਜਾ ਰਹੇ ਹਨ। ਬੀਤੇ ਦਿਨ ਸ਼ਨੀਵਾਰ ਨੂੰ ਪੰਜਾਬ ਵਿੱਚ ਕਰੋਨਾ ਦੇ 47 ਐਕਟਿਵ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਹਾਲਾਂਕਿ, ਡਰਨ ਦੀ ਬਜਾਏ, ਕੋਰੋਨਾ ਤੋਂ ਬੱਚਣ ਲਈ ਸਾਵਧਾਨੀ ਵਰਤਨਾ ਬੇਹੱਦ ਜ਼ਰੂਰੀ ਹੈ।

ਪਿਛਲੇ 24 ਘੰਟਿਆਂ ਵਿੱਚ ਪੰਜਾਬ ਵਿੱਚ ਕੋਰੋਨਾ ਦੇ ਮਾਮਲੇ:ਪਿਛਲੇ 24 ਘੰਟਿਆਂ ਵਿੱਚ ਸ਼ਨੀਵਾਰ ਨੂੰ ਪੰਜਾਬ 'ਚ ਕੋਰੋਨਾ ਵਾਇਰਸ ਦਾ ਸਿਰਫ਼ 01 ਮਾਮਲਾ ਹੀ ਦਰਜ ਕੀਤਾ ਗਿਆ, ਜਦਕਿ ਐਕਟਿਵ ਕੇਸ 47 ਹਨ। ਕੋਰੋਨਾ ਨਾਲ ਪੰਜਾਬ ਵਿੱਚ ਸ਼ਨੀਵਾਰ ਨੂੰ ਵੀ ਕੋਈ ਮੌਤ ਦਰਜ ਨਹੀਂ ਕੀਤੀ ਗਈ।

ਹਸਪਤਾਲ ਚੋਂ ਛੁੱਟੀ ਮਿਲੀ:ਉੱਥੇ ਹੀ, ਸ਼ਨੀਵਾਰ ਨੂੰ 9 ਮਰੀਜ਼, ਬਠਿੰਡਾ ਤੋਂ 4, ਅੰਮ੍ਰਿਤਸਰ ਤੋਂ ਇਕ, ਕਪੂਰਥਲਾ ਤੋਂ ਇੱਕ, ਸੰਗਰੂਰ ਤੋਂ 2 ਅਤੇ ਐਸਬੀਐਸ ਨਗਰ ਤੋਂ 1 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰ ਵਾਪਸ ਪਰਤੇ ਹਨ।

ਕੋਰੋਨਾ ਦੇ ਨਵੇਂ ਮਾਮਲੇ ਦਰਜ:ਉੱਥੇ ਹੀ, ਸ਼ਨੀਵਾਰ ਦਾ ਨਵਾਂ ਮਾਮਲਾ ਹੁਸ਼ਿਆਰਪੁਰ ਤੋਂ ਹੀ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ, ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਪਾਜ਼ੀਟਿਵ ਦਰ 0.03 ਫੀਸਦੀ ਹੋ ਗਈ ਹੈ, ਜਦਕਿ ਮੌਤ ਦਰ 0.1 % ਹੈ।

1 ਅਪ੍ਰੈਲ 2022 ਤੋਂ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਮਾਮਲਿਆਂ ਦੀ ਸਥਿਤੀ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ਨੀਵਾਰ 28 ਜਨਵਰੀ 2023 ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7,85, 578 ਹੋ ਗਈ ਹੈ, ਇਸ ਤੋਂ ਇਲਾਵਾ 47 ਐਕਟਿਵ ਮਾਮਲੇ ਹਨ। ਹੁਣ ਤੱਕ ਇਸ ਕੋਰੋਨਾ ਵਾਇਰਸ ਦੀ ਲਾਗ ਕਾਰਨ 20,513 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7,65,018 ਲੋਕ ਠੀਕ ਹੋ ਕੇ ਹਸਪਤਾਲ ਤੋਂ ਛੁੱਟੀ ਲੈ ਕੇ ਘਰ ਜਾ ਚੁੱਕੇ ਹਨ।

ਇਹ ਵੀ ਪੜ੍ਹੋ:Gangrape In Bareilly: ਵਿਆਹ ਦਾ ਝਾਂਸਾ ਦੇ ਕੇ ਮੁਸਲਿਮ ਨੌਜਵਾਨ ਨੇ ਲੜਕੀ ਨਾਲ ਕੀਤਾ ਸਮੂਹਿਕ ਬਲਾਤਕਾਰ, ਧਰਮ ਪਰਿਵਰਤਨ ਦਾ ਵੀ ਇਲਜ਼ਾਮ

ABOUT THE AUTHOR

...view details