ਨਵੀਂ ਦਿੱਲੀ / ਪੰਜਾਬ :ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਕੋਵਿਡ-19 ਦੇ 101 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਜਿਸ ਨਾਲ ਬੁੱਧਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 46, 84, 376 ਹੋ ਗਈ ਹੈ। ਕੁੱਲ ਐਕਟਿਵ ਮਾਮਲੇ 1,823 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 94 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ ਹਨ, ਜਦਕਿ ਬੁੱਧਵਾਰ ਨੂੰ ਕੋਰੋਨਾ ਨਾਲ 2 ਮੌਤਾਂ ਦਰਜ ਕੀਤੀਆਂ ਗਈਆਂ ਹਨ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਰਿਪੋਰਟ ਮੁਤਾਬਕ, ਬੁੱਧਵਾਰ ਨੂੰ ਰੋਜ਼ਾਨਾ ਲਾਗ ਦਰ 0.09 ਫੀਸਦੀ ਹੋ ਗਈ ਹੈ, ਜਦਕਿ ਹਫ਼ਤਾਵਾਰੀ ਲਾਗ ਦਰ 0.08 ਫੀਸਦੀ ਦਰਜ ਕੀਤੀ ਗਈ ਹੈ। ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ, ਸੋਮਵਾਰ ਨੂੰ ਕੋਵਿਡ-19 ਲਈ 1, 25, 501 ਨਮੂਨਿਆਂ ਦੀ ਜਾਂਚ ਕੀਤੀ ਗਈ ਅਤੇ 94 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਤੋਂ ਛੁੱਟੀ ਲੈ ਚੁੱਕੇ ਹਨ। ਐਕਟਿਵ ਕੇਸਾਂ ਦੀ ਕੁੱਲ 0.01 ਫੀਸਦੀ ਹੈ, ਜਦਕਿ ਮੌਤ ਦਰ 1.19 ਫੀਸਦੀ ਹੈ।
ਇਲਾਜ ਅਧੀਨ ਮਰੀਜ਼ਾਂ ਦਾ ਰਿਕਰਵਰੀ ਰੇਟ 99 ਫੀਸਦੀ ਦਰਜ :ਸਿਹਤ ਮੰਤਰਾਲੇ ਮੁਤਾਬਕ, ਕੋਰੋਨਾ ਵਾਇਰਸ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 99 ਫੀਸਦੀ ਰਿਕਰਵਰੀ ਰੇਟ ਦਰਜ ਕੀਤੀ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 51, 797 ਹੋ ਗਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,63, 11, 547 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।