ਨਵੀਂ ਦਿੱਲੀ: ਕੋਰੋਨਾ ਦੀ ਦੂਜੀ ਲਹਿਰ ਦਾ ਪ੍ਰਭਾਵ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਆਏ ਦਿਨ ਲੱਖਾਂ ਦੀ ਗਿਣਤੀ ਵਿੱਚ ਕੋਰੋਨਾ ਪੌਜ਼ੀਟਿਵ ਦੇ ਮਾਮਲੇ ਸਾਹਮਣੇ ਆ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ ਕੋਵਿਡ ਦੇ 3,46,786 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 2,624 ਕੋਵਿਡ ਮਰੀਜ਼ਾਂ ਦੀ ਮੌਤ ਹੋ ਗਈ ਹੈ। 2,19,838 ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ।
ਪਿਛਲੇ 24 ਘੰਟਿਆਂ 'ਚ 3,46,786 ਕੋਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ, 2,624 ਮੌਤਾਂ
ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ ਕੋਵਿਡ ਦੇ 3,46,786 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 2,624 ਕੋਵਿਡ ਮਰੀਜ਼ਾਂ ਦੀ ਮੌਤ ਹੋ ਗਈ ਹੈ। 2,19,838 ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ।
ਫ਼ੋਟੋ
3 ਲੱਖ ਦੇ ਪਾਰ ਕੋਰੋਨਾ ਦੇ ਮਾਮਲੇ ਆਉਣ ਨਾਲ ਭਾਰਤ ਵਿੱਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 1,66,10,481 ਹੋ ਗਈ ਹੈ। ਇਸ ਦੇ ਨਾਲ ਹੀ ਰੋਜ਼ ਹਜ਼ਾਰਾਂ ਦੀ ਗਿਣਤੀ ਵਿੱਚ ਮਰੀਜ਼ਾਂ ਦੀ ਮੌਤ ਹੋਣ ਦੇਸ਼ ਵਿੱਚ ਕੁੱਲ ਮਰੀਜ਼ਾਂ ਦੀ ਮੌਤ ਦਾ ਅੰਕੜਾਂ 1,89,544 ਉੱਤੇ ਪਹੁੰਚ ਗਿਆ ਹੈ। ਦੇਸ਼ ਵਿੱਚ ਕੁੱਲ ਸਿਹਤਯਾਬ ਮਰੀਜ਼ਾਂ ਦਾ ਅੰਕੜਾਂ 1,38,67,997 ਹੈ। ਹੁਣ ਦੇਸ਼ ਵਿੱਚ ਕੁੱਲ ਐਕਟਿਵ ਮਾਮਲੇ 25,52,940 ਹਨ।
ਜ਼ਿਕਰਯੋਗ ਹੈ ਕਿ ਕੋਰੋਨਾ ਵੈਕਸੀਨ ਦਾ ਟੀਕਾ ਹੁਣ ਤੱਕ ਕੁੱਲ 13,83,79,832 ਲੋਕਾਂ ਨੂੰ ਲੱਗ ਗਿਆ ਹੈ।
Last Updated : Apr 24, 2021, 12:45 PM IST