ਨਵੀਂ ਦਿੱਲੀ:ਦੇਸ਼ ਭਰ ’ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਘੱਟਣੇ ਸ਼ੁਰੂ ਹੋ ਚੁੱਕੇ ਹਨ। ਮੰਗਲਵਾਰ ਨੂੰ 50,848 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਦਕਿ 68,817 ਲੋਕ ਸਿਹਤਯਾਬ ਹੋ ਕੇ ਘਰ ਪਰਤ ਗਏ ਹਨ। ਬੀਤੇ 24 ਘੰਟਿਆਂ ’ਚ ਕੋਰੋਨਾ ਵਾਇਰਸ ਕਾਰਨ 1,358 ਲੋਕਾਂ ਦੀ ਮੌਤ ਹੋ ਗਈ ਹੈ।
ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਿਕ ਭਾਰਤ ’ਚ ਕੋਰੋਨਾ ਵਾਇਰਸ ਦੇ ਕੁੱਲ ਮਾਮਲੇ 3,00,28,709 ਹਨ ਜਦਕਿ 2,89,94,855 ਲੋਕਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਿਕ ਕੋਰੋਨਾ ਵਾਇਰਸ ਕਾਰਨ 3,90,660 ਲੋਕਾਂ ਦੀ ਮੌਤ ਹੋ ਚੁੱਕੀ ਹੈ। ਫਿਲਹਾਲ ਕੋਰੋਨਾ ਵਾਇਰਸ ਦੇ 6,43,194 ਐਕਟਿਵ ਮਾਮਲੇ ਹਨ।