ਨਵੀਂ ਦਿੱਲੀ : ਕੇਂਦਰੀ ਸਿਹਤ ਮੰਤਰਾਲੇ ਦੁਆਰਾ ਐਤਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਵਾਇਰਸ ਦੇ 41,157 ਨਵੇਂ ਕੇਸ ਦਰਜ ਕੀਤੇ ਗਏ ਹਨ ਅਤੇ ਇਸ ਸਮੇਂ ਦੌਰਾਨ 518 ਨਵੀਆਂ ਮੌਤਾਂ ਹੋਈਆਂ ਹਨ। ਹੁਣ ਦੇਸ਼ ਵਿੱਚ ਸਕਾਰਾਤਮਕ ਕੇਸਾਂ ਦੀ ਕੁਲ ਗਿਣਤੀ 3,11,06,065 ਹੋ ਗਈ ਹੈ, ਜਦੋਂ ਕਿ ਮੌਤਾਂ ਦੀ ਕੁੱਲ ਗਿਣਤੀ 4,13,609 ਹੋ ਗਈ ਹੈ। ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਕੁੱਲ ਸੰਖਿਆ 4,22,660 ਹੈ।
ਦੱਸ ਦੇਈਏ ਕਿ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਦੇ 38,079 ਨਵੇਂ ਕੇਸ ਸਾਹਮਣੇ ਆਏ ਅਤੇ 560 ਲੋਕਾਂ ਦੀ ਮੌਤ ਹੋ ਗਈ।