ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਪੀੜਤਾਂ ਦਾ ਗ੍ਰਾਫ਼ ਲਗਾਤਾਰ ਵੱਧਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ, ਕੋਰੋਨਾ ਦੀ ਲਾਗ ਦੇ 41 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ 496 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਦੇਸ਼ ਭਰ ਵਿੱਚ ਕੋਰੋਨਾ ਦੇ 4,54,837 ਕੇਸ ਹਨ।
ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੀ ਲਾਗ ਦੇ 41 ਹਜ਼ਾਰ ਤੋਂ ਵੱਧ ਮਾਮਲੇ ਤੇ 496 ਮੌਤਾਂ ਦਰਜ - Corona across the country
ਭਾਰਤ ਵਿੱਚ ਕੋਰੋਨਾ ਸੰਕਰਮਣ ਦਾ ਗ੍ਰਾਫ਼ ਲਗਾਤਾਰ ਵੱਧਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ, ਕੋਰੋਨਾ ਦੀ ਲਾਗ ਦੇ 41 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ. ਇਸ ਤੋਂ ਇਲਾਵਾ 496 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਦੇਸ਼ ਭਰ ਵਿੱਚ ਕੋਰੋਨਾ ਦੇ 4,54,837 ਕੇਸ ਹਨ।
ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੀ ਲਾਗ ਦੇ 41 ਹਜ਼ਾਰ ਤੋਂ ਵੱਧ ਮਾਮਲੇ ਤੇ 496 ਮੌਤਾਂ ਦਰਜ
ਨਵੇਂ ਅੰਕੜੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਦੀ ਲਾਗ ਦੇ ਕੁੱਲ ਕੇਸ 93,92,920 'ਤੇ ਪਹੁੰਚ ਗਏ ਹਨ। ਇਨ੍ਹਾਂ ਵਿੱਚ ਠੀਕ ਹੋਣ ਵਾਲੇ 88,02,267 ਲੋਕ ਸ਼ਾਮਲ ਹਨ।
ਇਸ ਤੋਂ ਪਹਿਲਾਂ ਸ਼ਨੀਵਾਰ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਦੇਸ਼ ਭਰ ਵਿੱਚ ਕੋਰੋਨਾ ਦੀ ਲਾਗ ਦੇ 41,322 ਮਾਮਲੇ ਸਾਹਮਣੇ ਆਏ, ਜਦੋਂ ਕਿ 485 ਲੋਕਾਂ ਦੀ ਮੌਤ ਹੋ ਗਈ। ਸ਼ਨੀਵਾਰ ਦੇ ਅੰਕੜਿਆਂ ਮੁਤਾਬਕ ਪੂਰੇ ਦੇਸ਼ ਵਿੱਚ ਕੋਰੋਨਾ ਦੀ ਲਾਗ ਦੇ 87,59,969 ਕੇਸ ਠੀਕ ਹੋਏ ਹਨ। 4,54,940 ਕੋਰੋਨਾ-ਪ੍ਰਭਾਵਿਤ ਲੋਕਾਂ ਦਾ ਇਲਾਜ ਕੀਤਾ ਜਾ ਰਿਹਾ ਹੈ।