ਪੰਜਾਬ

punjab

ETV Bharat / bharat

ਪੜ੍ਹੋ : ਪੰਜਾਬ 'ਚ 10 ਜੁਲਾਈ ਤੱਕ ਕੀ ਖੁਲੇਗਾ, ਕੀ ਰਹੇਗਾ ਬੰਦ ? - ਪੰਜਾਬ

ਦੇਸ਼ ਵਿੱਚ ਕੋਰੋਨਾ ਦੀ ਦੂਜੀ ਲਹਿਰ ਦਾ ਪ੍ਰਭਾਵ ਹੌਲੀ ਹੌਲੀ ਘੱਟ ਰਿਹਾ ਹੈ। ਪੰਜਾਬ 'ਚ ਡੈਲਟਾ ਪਲੱਸ ਵੇਰੀਐਂਟ ਨੂੰ ਦੇਖਦਿਆਂ 10 ਜੁਲਾਈ ਤੱਕ ਪਾਬੰਦੀਆਂ ਵਧਾਈਆਂ ਗਈਆਂ ਹਨ।

ਕੋਵਿਡ ਰੀਵਿਊ: ਪੰਜਾਬ 'ਚ 10 ਜੁਲਾਈ ਤੱਕ ਵਧਾਈਆਂ ਪਾਬੰਦੀਆਂ
ਕੋਵਿਡ ਰੀਵਿਊ: ਪੰਜਾਬ 'ਚ 10 ਜੁਲਾਈ ਤੱਕ ਵਧਾਈਆਂ ਪਾਬੰਦੀਆਂ

By

Published : Jun 29, 2021, 5:41 PM IST

Updated : Jun 29, 2021, 6:37 PM IST

ਚੰਡੀਗੜ੍ਹ : ਡੈਲਟਾ ਪਲੱਸ ਦੇ ਕੇਸ ਸਾਹਮਣੇ ਆਉਣ ਉਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਸਬੰਧੀ ਰੋਕਾਂ ਵਿਚ 10 ਜੁਲਾਈ ਤੱਕ ਵਾਧਾ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਬਾਰ, ਪੱਬ ਅਤੇ ਅਹਾਤੇ 50 ਫੀਸਦੀ ਸਮਰੱਥਾ ਨਾਲ ਇਕ ਜੁਲਾਈ ਤੋਂ ਖੋਲ੍ਹਣ ਦੀ ਆਗਿਆ ਦੇਣ ਸਮੇਤ ਕੁਝ ਹੋਰ ਢਿੱਲ ਵੀ ਦਿੱਤੀ ਹੈ।

ਵਿਕਾਸ ਕੇਂਦਰਾਂ ਅਤੇ ਯੂਨੀਵਰਸਿਟੀਆਂ ਖੋਲ੍ਹਣ ਦੀਆਂ ਸ਼ਰਤਾਂ

ਹੁਨਰ ਵਿਕਾਸ ਕੇਂਦਰਾਂ ਅਤੇ ਯੂਨੀਵਰਸਿਟੀਆਂ ਖੋਲ੍ਹਣ ਦੀ ਵੀ ਇਜਾਜ਼ਤ ਦਿੱਤੀ ਗਈ ਹੈ ਜੋ ਸਟਾਫ ਅਤੇ ਵਿਦਿਆਰਥੀਆਂ ਨੂੰ ਕੋਵਿਡ ਵੈਕਸੀਨ ਦੀ ਘੱਟੋ-ਘੱਟ ਇੱਕ ਖੁਰਾਕ ਲੱਗੀ ਹੋਣ ਦੀ ਸ਼ਰਤ ਉਤੇ ਅਧਾਰਿਤ ਹੈ। ਇਸੇ ਤਰ੍ਹਾਂ ਆਈਲੈਟਸ ਕੋਚਿੰਗ ਸੰਸਥਾਵਾਂ ਖੋਲ੍ਹਣ ਦੀ ਇਜਾਜ਼ਤ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ ਪਰ ਇਸ ਲਈ ਵੀ ਵਿਦਿਆਰਥੀਆਂ ਅਤੇ ਸਟਾਫ ਨੂੰ ਵੈਕਸੀਨ ਦੀ ਘੱਟੋ-ਘੱਟ ਇਕ ਖੁਰਾਕ ਲੱਗੀ ਹੋਣ ਦੀ ਸ਼ਰਤ ਉਤੇ ਅਧਾਰਿਤ ਹੈ।

ਕੋਵਿਡ ਦੀ ਸਮੀਖਿਆ ਕਰਨ ਲਈ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕੋਵਿਡ ਪਾਬੰਦੀਆਂ ਵਿੱਚ ਦਿੱਤੀਆਂ ਛੋਟਾਂ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਬਾਰ, ਪੱਬ ਅਤੇ ਅਹਾਤਿਆਂ ਨੂੰ ਸਮਾਜਿਕ ਦੂਰੀ ਦੇ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਕਰਨੀ ਹੋਵੇਗੀ ਅਤੇ ਵੇਟਰਾਂ ਅਤੇ ਹੋਰ ਸਬੰਧਤ ਮੁਲਾਜ਼ਮਾਂ ਨੂੰ ਕੋਵਿਡ ਦੀ ਘੱਟੋ-ਘੱਟ ਇਕ ਖੁਰਾਕ ਲੱਗੀ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਸ਼ਰਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਮਾਲਕਾਂ ਦੀ ਜਿੰਮੇਵਾਰੀ ਹੋਵੇਗੀ।

ਪਾਜ਼ੇਟਿਵਿਟੀ ਦਰ ਇਕ ਫੀਸਦੀ ਤੋਂ ਘੱਟ ਦੀ ਗਿਰਾਵਟ ਆਉਣ ਜਿਸ ਨਾਲ ਸਮੁੱਚੇ ਤੌਰ ਉਤੇ ਸਰਗਰਮ ਕੇਸਾਂ ਵਿੱਚ ਵੀ ਕਮੀ ਆਈ ਹੈ, ਉਤੇ ਸੰਤੁਸ਼ਟੀ ਜਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਜਿਲਿਆਂ ਵਿਚ ਅਜੇ ਵੀ ਪਾਜ਼ੇਟਿਵਿਟੀ ਦਰ ਇਕ ਫੀਸਦੀ ਦਰ ਤੋਂ ਵੱਧ ਹੈ। ਉਨ੍ਹਾਂ ਜੋਰ ਦੇ ਕੇ ਕਿਹਾ ਕਿ ਡੈਲਟਾ ਪਲੱਸ ਸਰੂਪ ਦੀਆਂ ਲੱਭਤਾਂ ਚਿੰਤਾ ਦਾ ਵਿਸ਼ਾ ਹੈ ਜਿਸ ਕਰਕੇ ਰੋਕਾਂ ਨੂੰ ਜਾਰੀ ਰੱਖਣਾ ਜ਼ਰੂਰੀ ਹੈ।

ਡੈਲਟਾ ਪਲੱਸ ਦੇ ਮਾਮਲਿਆਂ ਤੇ ਮੁੱਖ ਮੰਤਰੀ ਨੇ ਜਤਾਈ ਚਿੰਤਾ

ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਵਾਇਰਸ ਦੇ ਬਦਲਦੇ ਸੁਭਾਅ ਦੇ ਮਹੀਨਾਵਰ ਅੰਕੜਿਆਂ ਨੇ ਦਰਸਾਇਆ ਕਿ ਵਾਇਰਸ ਦਾ 90 ਫੀਸਦੀ ਤੋਂ ਵੱਧ ਰੂਪ ਚਿੰਤਾ ਦਾ ਵਿਸ਼ਾ ਹੈ ਅਤੇ ਅਸਲ ਵਾਇਰਸ ਨੂੰ ਪਰਵਿਰਤਨਸ਼ੀਲ ਰੂਪ ਵਿਚ ਬਦਲ ਗਿਆ। ਉਨ੍ਹਾਂ ਕਿਹਾ ਕਿ ਦੋ ਮਾਮਲੇ (ਲੁਧਿਆਣਾ ਅਤੇ ਪਟਿਆਲਾ) ਵਿਚ ਡੈਲਟਾ ਪਲੱਸ ਰੂਪ ਸਾਹਮਣੇ ਆਇਆ ਹੈ ਜਦਕਿ ਮਈ ਅਤੇ ਜੂਨ ਵਿਚ ਡੈਲਟਾ ਰੂਪ ਵੱਧ ਮੌਜੂਦ ਸੀ।

ਕੇਸਾਂ ਦੇ ਅੰਕੜੇ

ਲੁਧਿਆਣਾ ਦੀ ਮਰੀਜ਼ ਦੇ ਸੰਪਰਕ ਵਿਚ ਆਏ 198 ਵਿਅਕਤੀਆਂ ਦੀ ਟੈਸਟਿੰਗ ਕੀਤੀ ਗਈ ਜਿਸ ਵਿੱਚੋਂ ਇੱਕ ਪਾਜ਼ੇਟਿਵ ਪਾਇਆ ਗਿਆ ਅਤੇ ਵਾਇਰਸ ਦਾ ਬਦਲਦੇ ਸੁਭਾਅ ਨੂੰ ਜਾਣਨ ਲਈ ਸੈਂਪਲ ਭੇਜਿਆ ਜਾ ਚੁੱਕਾ ਹੈ। ਇਸੇ ਤਰ੍ਹਾਂ ਪਟਿਆਲਾ ਦੇ ਕੇਸ ਵਿੱਚ ਵਾਇਰਸ ਦੇ ਨਵੇਂ ਸੁਭਾਅ ਦਾ ਪਤਾ ਲਾਏ ਜਾਣ ਸਬੰਧੀ ਰਿਪੋਰਟ 26 ਜੂਨ ਨੂੰ ਪ੍ਰਾਪਤ ਹੋਈ ਹੈ ਅਤੇ ਟਰੇਸਿੰਗ/ਟੈਸਟਿੰਗ ਦੀ ਪ੍ਰਕਿਰਿਆ ਜਾਰੀ ਹੈ। ਮੁੱਖ ਸਕੱਤਰ ਵਿਨੀ ਮਹਾਜਨ ਨੇ ਖੁਲਾਸਾ ਕੀਤਾ ਕਿ ਜੀਨੋਮ ਸੈਪਲਿੰਗ ਦੇ ਲਗਪਗ 489 ਸੈਂਪਲ (ਅਪ੍ਰੈਲ ਵਿਚ 276, ਮਈ ਵਿਚ 100 ਅਤੇ ਜੂਨ ਵਿਚ 113) ਅਜੇ ਤੱਕ ਕੇਂਦਰੀ ਲੈਬ ਵਿੱਚ ਲੰਬਿਤ ਹਨ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਵੱਲੋਂ ਮਈ ਵਿਚ ਭੇਜੇ ਗਏ ਸੈਂਪਲਾਂ ਵਿਚ ਵਾਇਰਸ ਦਾ ਡੈਲਟਾ ਪਲੱਸ ਰੂਪ ਪਾਇਆ ਗਿਆ ਜਿਸ ਦੇ ਨਤੀਜੇ ਹਾਲ ਹੀ ਵਿਚ ਭਾਰਤ ਸਰਕਾਰ ਦੀਆਂ ਲੈਬਜ਼ ਵੱਲੋਂ ਦਿੱਤੇ ਗਏ ਹਨ।

Last Updated : Jun 29, 2021, 6:37 PM IST

ABOUT THE AUTHOR

...view details