ਨਵੀਂ ਦਿੱਲੀ:ਕੋਰੋਨਾ ਵੈਕਸੀਨ ਦੀ ਤੀਜੀ ਡੋਜ਼ 'ਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਕਿਹਾ ਹੈ ਕਿ 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਨੂੰ ਸਾਵਧਾਨੀ ਦੀ ਖੁਰਾਕ (covid vaccine precaution dose) ਲੈਂਦੇ ਸਮੇਂ ਡਾਕਟਰ ਤੋਂ ਸਰਟੀਫਿਕੇਟ ਜਮ੍ਹਾ ਕਰਵਾਉਣ ਦੀ ਲੋੜ ਨਹੀਂ ਹੋਵੇਗੀ।
ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਸਹਿ-ਰੋਗ (co-morbidities) ਵਾਲੇ ਲੋਕਾਂ ਨੂੰ ਵੀ ਕੋਰੋਨਾ ਵੈਕਸੀਨ ਦੀ ਤੀਜੀ ਖੁਰਾਕ ਵਿੱਚ ਰਿਆਇਤ ਮਿਲੇਗੀ। ਮੰਤਰਾਲੇ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਸਾਵਧਾਨੀ ਦੀ ਖੁਰਾਕ ਲਈ ਕਿਸੇ ਡਾਕਟਰ ਦਾ ਸਰਟੀਫਿਕੇਟ ਦੇਣ ਦੀ ਵੀ ਲੋੜ ਨਹੀਂ ਹੈ।