ਨਵੀਂ ਦਿੱਲੀ:ਸੰਸਦ ਦੇ ਸਰਦ ਰੁੱਤ ਸੈਸ਼ਨ ਲਈ 26 ਬਿੱਲ ਸੂਚੀਬੱਧ ਕੀਤੇ ਗਏ ਹਨ, ਜਿਨ੍ਹਾਂ ਵਿੱਚ ਤਿੰਨ ਖੇਤੀਬਾੜੀ ਕਾਨੂੰਨਾਂ (Agricultural laws) ਨੂੰ ਰੱਦ ਕਰਨ ਅਤੇ ਕ੍ਰਿਪਟੋਕਰੰਸੀ ਨਾਲ ਸਬੰਧਤ ਬਿੱਲ ਸ਼ਾਮਲ ਹਨ। ਇਹ ਜਾਣਕਾਰੀ ਲੋਕ ਸਭਾ ਸਕੱਤਰੇਤ ਦੇ ਬੁਲੇਟਿਨ ਵਿੱਚ ਦਿੱਤੀ ਗਈ ਹੈ। ਲੋਕ ਸਭਾ ਦੇ ਬੁਲੇਟਿਨ ਦੇ ਅਨੁਸਾਰ, ਕ੍ਰਿਪਟੋਕਰੰਸੀ ਅਤੇ ਅਧਿਕਾਰਤ ਡਿਜੀਟਲ ਕਰੰਸੀ ਰੈਗੂਲੇਸ਼ਨ ਬਿੱਲ 2021 ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਹੇਠਲੇ ਸਦਨ ਵਿੱਚ ਪੇਸ਼ ਕੀਤੇ ਜਾਣ ਵਾਲੇ ਬਿੱਲਾਂ ਦੀ ਸੂਚੀ ਵਿੱਚ ਸੂਚੀਬੱਧ ਹੈ।
ਇਹ ਬਿੱਲ ਭਾਰਤੀ ਰਿਜ਼ਰਵ ਬੈਂਕ (Reserve Bank of India) ਦੁਆਰਾ ਜਾਰੀ ਅਧਿਕਾਰਤ ਡਿਜੀਟਲ ਮੁਦਰਾ ਦੀ ਸਿਰਜਣਾ ਲਈ ਇੱਕ ਸਹਾਇਕ ਢਾਂਚਾ ਬਣਾਉਣ ਦੀ ਕੋਸ਼ਿਸ਼ ਕਰਦਾ ਹੈ। ਇਸ ਪ੍ਰਸਤਾਵਿਤ ਬਿੱਲ 'ਚ ਭਾਰਤ 'ਚ ਹਰ ਤਰ੍ਹਾਂ ਦੀ ਪ੍ਰਾਈਵੇਟ ਕ੍ਰਿਪਟੋਕਰੰਸੀ (Private cryptocurrency) 'ਤੇ ਪਾਬੰਦੀ ਲਗਾਉਣ ਦੀ ਗੱਲ ਕਹੀ ਗਈ ਹੈ। ਹਾਲਾਂਕਿ, ਇਸ ਵਿੱਚ ਕੁਝ ਅਪਵਾਦ ਹਨ, ਕ੍ਰਿਪਟੋਕਰੰਸੀ (cryptocurrency) ਨਾਲ ਸਬੰਧਤ ਤਕਨਾਲੋਜੀ ਅਤੇ ਇਸਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ।