ਕੋਰੋਨਾ ਦੇ ਵਧ ਰਹੇ ਮਾਮਲੇ, ਰਾਜਸਥਾਨ ਦੇ ਕਈ ਜ਼ਿਲ੍ਹਿਆਂ ਵਿੱਚ ਮੁੜ ਲਗਾਇਆ ਗਿਆ ਕਰਫ਼ਿਊ - ਕੋਰੋਨਾ ਵਾਇਰਸ
ਰਾਜਸਥਾਨ ਵਿੱਚ ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਵੇਖਦੇ ਹੋਏ ਸੂਬਾ ਸਰਕਾਰ ਨੇ ਰਾਜਸਥਾਨ ਦੇ 8 ਜ਼ਿਲ੍ਹਿਆਂ ਵਿੱਚ ਰਾਤ ਦਾ ਕਰਫ਼ਿਊ ਲਗਾ ਦਿੱਤਾ ਹੈ।
ਰਾਜਸਥਾਨ ਦੇ ਕਈ ਜ਼ਿਲ੍ਹਿਆਂ ਵਿੱਚ ਮੁੜ ਲਗਾਇਆ ਗਿਆ ਕਰਫ਼ਿਊ
ਨਵੀਂ ਦਿੱਲੀ: ਦੇਸ਼ਭਰ ਵਿੱਚ ਕੋਰੋਨਾ ਦੇ ਮਾਮਲੇ ਹਰ ਦਿਨ ਵਧਦੇ ਜਾ ਰਹੇ ਹਨ। ਜਿਸ ਨੂੰ ਲੈ ਕੇ ਰਾਜ ਸਰਕਾਰਾਂ ਕਈ ਸਖ਼ਤ ਕਦਮ ਚੁੱਕ ਰਹੀਆਂ ਹਨ। ਉੱਥੇ ਹੀ ਰਾਜਸਥਾਨ ਸਰਕਾਰ ਨੇ ਸੂਬੇ ਵਿੱਚ ਮੁੜ ਤੋਂ ਕਰਫ਼ਿਊ ਲਗਾਉਣ ਦਾ ਫੈਸਲਾ ਲਿਆ ਹੈ।
ਰਾਜਸਥਾਨ ਦੇ 8 ਜ਼ਿਲ੍ਹਿਆਂ 'ਚ ਰਾਤ 8 ਵਜੇ ਤੋਂ ਸਵੇਰ 6 ਵਜੇ ਤੱਕ ਕਰਫ਼ਿਊ ਲਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਮਹਾਰਾਸ਼ਟਰ, ਗੁਜਰਾਤ ਵਿੱਚ ਵੀ ਸਖ਼ਤੀ ਕੀਤੀ ਜਾ ਰਹੀ ਹੈ। ਜਿੱਥੇ ਕਈ ਜ਼ਿਲ੍ਹਿਆਂ 'ਚ ਰਾਤ ਦਾ ਕਰਫ਼ਿਊ ਲਾਏ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ।