ਗਾਂਧੀਨਗਰ/ਗੁਜਰਾਤ:ਚੱਕਰਵਾਤੀ ਤੂਫ਼ਾਨ ਬਿਪਰਜੋਏ ਵੀਰਵਾਰ ਸ਼ਾਮ ਨੂੰ ਗੁਜਰਾਤ ਦੇ ਤੱਟਵਰਤੀ ਖੇਤਰਾਂ ਵਿੱਚ ਪਹੁੰਚ ਗਿਆ। ਤੇਜ਼ ਰਫ਼ਤਾਰ ਤੂਫ਼ਾਨ ਦੀ ਲਪੇਟ 'ਚ ਆਉਣ ਕਾਰਨ ਦੋ ਪਿਓ-ਪਿੱਤ ਦੀ ਮੌਤ ਹੋ ਗਈ, ਜਦਕਿ ਘੱਟੋ-ਘੱਟ 22 ਲੋਕ ਜ਼ਖ਼ਮੀ ਹੋ ਗਏ। ਇਸ ਤਬਾਹੀ ਕਾਰਨ 200 ਬਿਜਲੀ ਦੇ ਖੰਭੇ ਅਤੇ 250 ਦਰੱਖਤ ਉੱਖੜ ਗਏ ਹਨ। ਰਾਹਤ ਬਚਾਅ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ। ਸਰਕਾਰ ਜਾਨ-ਮਾਲ ਦੇ ਨੁਕਸਾਨ ਨੂੰ ਘੱਟ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਸੁਰੱਖਿਆ ਏਜੰਸੀਆਂ ਤਿਆਰ ਹਨ। ਕੰਟਰੋਲ ਰੂਮ ਤੋਂ ਇਸ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਸ਼ੁੱਕਰਵਾਰ ਸਵੇਰ ਤੱਕ ਤੂਫਾਨ ਦੇ ਕਮਜ਼ੋਰ ਹੋਣ ਦੀ ਉਮੀਦ ਜਤਾਈ ਹੈ।
940 ਪਿੰਡਾਂ ਵਿੱਚ ਬਿਜਲੀ ਸਪਲਾਈ ਠੱਪ :ਗੁਜਰਾਤ ਦੇ ਰਾਹਤ ਕਮਿਸ਼ਨਰ ਆਲੋਕ ਸਿੰਘ ਨੇ ਦੱਸਿਆ ਕਿ ਇਸ ਤੂਫਾਨ ਕਾਰਨ ਹੁਣ ਤੱਕ 23 ਪਸ਼ੂਆਂ ਦੀ ਮੌਤ ਹੋ ਚੁੱਕੀ ਹੈ ਅਤੇ ਤੇਜ਼ ਹਵਾਵਾਂ ਨਾਲ ਗੁਜਰਾਤ 'ਚ ਵੱਖ-ਵੱਖ ਥਾਵਾਂ 'ਤੇ 524 ਤੋਂ ਵੱਧ ਦਰੱਖਤ ਅਤੇ ਬਿਜਲੀ ਦੇ ਖੰਭੇ ਡਿੱਗ ਗਏ ਹਨ। ਇਸ ਕਾਰਨ ਕਰੀਬ 940 ਪਿੰਡਾਂ ਵਿੱਚ ਬਿਜਲੀ ਸਪਲਾਈ ਠੱਪ ਹੋ ਗਈ। ਤੂਫਾਨ ਦੇ ਆਉਣ ਨਾਲ ਰਾਜ ਦੇ ਸੌਰਾਸ਼ਟਰ ਅਤੇ ਕੱਛ ਦੇ ਤੱਟਾਂ 'ਤੇ 120 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲੀਆਂ ਅਤੇ ਭਾਰੀ ਮੀਂਹ ਪਿਆ।
ਬਚਾਅ ਟੀਮਾਂ ਚੌਕਸ : ਅ ਧਿਕਾਰੀਆਂ ਨੇ ਦੱਸਿਆ ਕਿ ਕਈ ਰਾਹਤ ਅਤੇ ਬਚਾਅ ਟੀਮਾਂ ਚੌਕਸ ਹਨ। ਹਜ਼ਾਰਾਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ। ਹਾਲੇ ਤੱਕ ਕਿਸੇ ਦੀ ਮੌਤ ਦੀ ਕੋਈ ਖਬਰ ਨਹੀਂ ਹੈ। ਇਹ ਤੂਫਾਨ ਕਰੀਬ 50 ਕਿਲੋਮੀਟਰ ਦੇ ਵਿਆਸ 'ਚ ਤੱਟ 'ਤੇ ਪਹੁੰਚਿਆ। ਆਈਐਮਡੀ ਦੇ ਅਧਿਕਾਰੀਆਂ ਨੇ ਕਿਹਾ ਕਿ ਚੱਕਰਵਾਤੀ ਤੂਫ਼ਾਨ ਬਿਪਰਜੋਏ ਸੌਰਾਸ਼ਟਰ ਅਤੇ ਕੱਛ ਖੇਤਰ ਤੋਂ ਬਹੁਤ ਗੰਭੀਰ ਚੱਕਰਵਾਤ ਵਜੋਂ ਅੱਗੇ ਵਧਿਆ ਹੈ।
- ਕੋਠੀ ਵਾਲੇ ਵਿਵਾਦ ਤੋਂ ਮਗਰੋਂ ਬੋਲੇ ਸਰਵਜੀਤ ਕੌਰ ਮਾਣੂਕੇ, ਕਿਹਾ- "ਖਹਿਰਾ ਸਾਬ੍ਹ ਮੈਂ ਤਾਂ ਕੋਠੀ ਛੱਡ 'ਤੀ, ਤੁਸੀਂ ਦੱਸੋ ਸੈਕਟਰ 5 ਵਾਲੀ ਕੋਠੀ ਦਾ ਮਾਲਕ ਕਿੱਥੇ ਗਿਆ ?"
- Navjot Kaur Birthday: ਨਵਜੋਤ ਸਿੱਧੂ ਨੇ ਪਤਨੀ ਨੂੰ ਦਿੱਤੀ ਜਨਮ ਦਿਨ ਦੀ ਵਧਾਈ, ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ- "ਹੈਪੀ ਬਰਥਡੇ ਨੋਨੀ"
- Mika Singh-Rakhi Sawant Kiss Dispute: ਹਾਈਕੋਰਟ ਵੱਲੋਂ ਪੁਲਿਸ ਨੂੰ ਐਫਆਈਆਰ ਰੱਦ ਕਰਨ ਦੇ ਨਿਰਦੇਸ਼