ਨਵੀਂ ਦਿੱਲੀ:ਰਾਜਧਾਨੀ ਦਿੱਲੀ ਦੇ ਵਿੱਚ ਮੌਸਮ ਆਪਣਾ ਮਿਜਾਜ਼ ਬਦਲਦਾ ਦਿਖਾਈ ਦੇ ਰਿਹਾ ਹੈ। ਵੱਖ-ਵੱਖ ਇਲਾਕਿਆਂ ਦੇ ਵਿੱਚ ਸਵੇਰ ਤੋਂ ਮੀਂਹ ਪੈ ਰਿਹਾ ਹੈ ਜਿਸ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਜਿੱਥੇ ਲੋਕਾਂ ਨੂੰ ਕੰਮ-ਕਾਜ ਵਿੱਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ਹੀ ਲੋਕਾਂ ਨੇ ਪੈ ਰਹੀ ਅੱਤ ਦੀ ਗਰਮੀ ਤੋਂ ਰਾਹਤ ਵੀ ਮਹਿਸੂਸ ਕੀਤੀ ਹੈ। ਦੇ ਕਈ ਇਲਾਕਿਆਂ 'ਚ ਅੱਜ ਸਵੇਰ ਤੋਂ ਬਾਰਿਸ਼ ਹੋ ਰਹੀ ਹੈ। ਜਿਸ ਕਾਰਨ ਮੌਸਮ ਸੁਹਾਵਣਾ ਰਹਿੰਦਾ ਹੈ। ਮੀਂਹ ਕਾਰਨ ਲੋਕਾਂ ਨੂੰ ਆਪਣੇ ਕੰਮ 'ਤੇ ਜਾਂਦੇ ਸਮੇਂ ਕੁਝ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ, ਪਰ ਬਾਰਸ਼ ਕਾਰਨ ਲੋਕਾਂ ਨੇ ਰਾਹਤ ਮਹਿਸੂਸ ਕੀਤੀ।
ਮੌਸਮ ਵਿਭਾਗ ਦੇ ਵੱਲੋਂ ਲਗਾਤਾਰ ਭਵਿੱਖਬਾਣੀ ਕੀਤੀ ਜਾ ਰਹੀ ਸੀ ਜਿਸ ਤੋਂ ਬਾਅਦ ਮੌਨਸੂਨ ਨੇ ਦਸਤਕ ਦੇ ਦਿੱਤੀ ਹੈ। ਮੀਂਹ ਨੂੰ ਲੈਕੇ ਲੋਕਾਂ ਦੇ ਵਿੱਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ।