ਨਵੀਂ ਦਿੱਲੀ: ਦਿੱਲੀ ਮਹਿਲਾ ਕਮਿਸ਼ਨ ਨੇ ਦੋ ਮਹੀਨੇ ਦੀ ਬੱਚੀ ਦੀ ਹੱਤਿਆ ਦੇ ਮਾਮਲੇ ਵਿੱਚ ਮੰਗਲਵਾਰ ਨੂੰ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਇਸ ਸਬੰਧੀ ਮੀਡੀਆ ਰਿਪੋਰਟਾਂ ਦਾ ਨੋਟਿਸ ਲਿਆ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਦੋ ਮਹੀਨੇ ਦੀ ਬੱਚੀ ਦਾ ਕਤਲ ਕਰਨ ਤੋਂ ਬਾਅਦ ਉਸਦੀ ਲਾਸ਼ ਨੂੰ ਓਵਨ ਵਿੱਚ ਛੁਪਾ ਦਿੱਤਾ ਗਿਆ ਸੀ ਅਤੇ ਇਸ ਮਾਮਲੇ ਦੀ ਮੁੱਖ ਦੋਸ਼ੀ ਉਸ ਬੱਚੀ ਦੀ ਮਾਂ ਹੈ। ਦੱਸਿਆ ਗਿਆ ਕਿ ਲੜਕੇ ਨੂੰ ਜਨਮ ਨਾ ਦੇਣ 'ਤੇ ਮਾਂ ਨੇ ਲੜਕੀ ਦਾ ਕਤਲ ਕਰ ਦਿੱਤਾ।
ਦੱਸ ਦੇਈਏ ਕਿ ਇਹ ਖੌਫਨਾਕ ਵਾਰਦਾਤ ਦੱਖਣੀ ਦਿੱਲੀ ਦੇ ਚਿਰਾਗ ਦਿੱਲੀ ਵਿੱਚ ਵਾਪਰੀ ਹੈ। ਕਮਿਸ਼ਨ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕਰਕੇ ਐਫਆਈਆਰ ਅਤੇ ਗ੍ਰਿਫ਼ਤਾਰੀ ਸਬੰਧੀ ਪੂਰੀ ਜਾਣਕਾਰੀ ਦੇਣ ਲਈ ਕਿਹਾ ਹੈ। ਦਿੱਲੀ ਪੁਲਿਸ ਨੂੰ ਇਸ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਦੀ ਵਿਸਥਾਰਤ ਰਿਪੋਰਟ ਕਮਿਸ਼ਨ ਨੂੰ ਦੇਣ ਲਈ 25 ਮਾਰਚ ਤੱਕ ਦਾ ਸਮਾਂ ਦਿੱਤਾ ਗਿਆ ਹੈ।