ਪੰਜਾਬ

punjab

ETV Bharat / bharat

ਲਾਲ ਕਿਲ੍ਹਾ ਹਿੰਸਾ ਮਾਮਲਾ: ਅਦਾਲਤ ਨੇ ਦੀਪ ਸਿੱਧੂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਭੇਜਿਆ - ਦਿੱਲੀ ਦੀ ਤੀਸ ਹਜ਼ਾਰੀ ਅਦਾਲਤ

ਲਾਲ ਕਿਲ੍ਹਾ ਹਿੰਸਾ ਮਾਮਲੇ ਵਿੱਚ ਗ੍ਰਿਫਤਾਰ ਦੀਪ ਸਿੱਧੂ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਲਾਲ ਕਿਲ੍ਹਾ ਹਿੰਸਾ ਮਾਮਲਾ: ਅਦਾਲਤ ਨੇ ਦੀਪ ਸਿੱਧੂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਭੇਜਿਆ
ਲਾਲ ਕਿਲ੍ਹਾ ਹਿੰਸਾ ਮਾਮਲਾ: ਅਦਾਲਤ ਨੇ ਦੀਪ ਸਿੱਧੂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਭੇਜਿਆ

By

Published : Feb 23, 2021, 7:41 PM IST

ਨਵੀਂ ਦਿੱਲੀ: ਲਾਲ ਕਿਲ੍ਹਾ ਹਿੰਸਾ ਮਾਮਲੇ ਵਿੱਚ ਗ੍ਰਿਫਤਾਰ ਦੀਪ ਸਿੱਧੂ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਦੀਪ ਸਿੱਧੂ 'ਤੇ 26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਤਿਰੰਗੇ ਦਾ ਅਪਮਾਨ ਕਰਨ ਦਾ ਦੋਸ਼ ਹੈ।

ਲਾਲ ਕਿਲ੍ਹੇ 'ਚ ਹਿੰਸਾ ਕਰਨ ਦਾ ਦੋਸ਼ੀ

ਬੀਤੀ 9 ਫਰਵਰੀ ਨੂੰ ਦਿੱਲੀ ਪੁਲਿਸ ਨੇ ਕਿਹਾ ਕਿ ਦੀਪ ਦੇ ਖਿਲਾਫ ਵੀਡੀਓਗ੍ਰਾਫੀ ਸਬੂਤ ਹਨ। ਪੁਲਿਸ ਨੇ ਕਿਹਾ ਸੀ ਕਿ ਸਿੱਧੂ ਨੇ ਲੋਕਾਂ ਨੂੰ ਭੜਕਾਇਆ, ਜਿਸ ਕਾਰਨ ਲੋਕਾਂ ਨੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ। ਪੁਲਿਸ ਨੇ ਕਿਹਾ ਸੀ ਕਿ 26 ਜਨਵਰੀ ਨੂੰ ਟਰੈਕਟਰ ਰੈਲੀ ਦੌਰਾਨ ਨਿਯਮਾਂ ਦੀ ਉਲੰਘਣਾ ਕੀਤੀ ਗਈ ਸੀ ਅਤੇ ਲਾਲ ਕਿਲ੍ਹੇ 'ਤੇ ਝੰਡਾ ਲਹਿਰਾਇਆ ਗਿਆ ਸੀ। ਦੀਪ ਸਿੱਧੂ ਦੰਗਿਆਂ ਵਿੱਚ ਸਭ ਤੋਂ ਅੱਗੇ ਸਨ। ਲਾਲ ਕਿਲ੍ਹੇ ਵਿੱਚ 140 ਪੁਲਿਸ ਮੁਲਾਜ਼ਮਾਂ ਉੱਤੇ ਹਮਲਾ ਕੀਤਾ ਸੀ।

ਕਰਨਾਲ ਤੋਂ ਗ੍ਰਿਫਤਾਰ ਕੀਤਾ ਗਿਆ ਸੀ

ਦਿੱਲੀ ਪੁਲਿਸ ਨੇ ਕਿਹਾ ਸੀ ਕਿ ਵੀਡੀਓ ਵਿੱਚ ਇਹ ਸਾਫ ਹੋ ਗਿਆ ਸੀ ਕਿ ਦੀਪ ਸਿੱਧੂ ਝੰਡੇ ਅਤੇ ਡੰਡਿਆਂ ਨਾਲ ਲਾਲ ਕਿਲ੍ਹੇ ਵਿੱਚ ਦਾਖਲ ਹੋ ਰਹੇ ਸਨ, ਉਹ ਜੁਗਰਾਜ ਸਿੰਘ ਦੇ ਨਾਲ ਸਨ। ਦੱਸ ਦੇਈਏ ਕਿ ਦੀਪ ਸਿੱਧੂ ਨੂੰ ਬੀਤੀ 9 ਫਰਵਰੀ ਨੂੰ ਹਰਿਆਣਾ ਦੇ ਕਰਨਾਲ ਤੋਂ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗ੍ਰਿਫਤਾਰ ਕੀਤਾ ਸੀ।

ABOUT THE AUTHOR

...view details