ਨਵੀਂ ਦਿੱਲੀ: ਦਿੱਲੀ ਲਾਲ ਕਿਲ੍ਹਾ ਹਿੰਸਾ ਨਾਲ ਜੁੜੇ ਏਐਸਆਈ ਮਾਮਲੇ ਵਿੱਚ ਅੱਜ ਦਿੱਲੀ ਦੀ ਅਦਾਲਤ ਵਿੱਚ ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ ਉੱਤੇ ਸੁਣਵਾਈ ਹੋਈ। ਇਸ ਕੇਸ ਵਿੱਚ ਵੀ ਦੀਪ ਸਿੱਧੂ ਨੂੰ ਜ਼ਮਾਨਤ ਮਿਲ ਗਈ ਹੈ। ਤਿਹਾੜ ਜੇਲ੍ਹ ਵਿੱਚ ਕੈਦ ਦੀਪ ਸਿੱਧੂ ਹੁਣ ਰਿਹਾਅ ਹੋ ਰਿਹਾ ਹੈ।
ਲਾਲ ਕਿਲ੍ਹੇ ਨਾਲ ਜੁੜੇ ਮਾਮਲੇ 'ਚ ਵੀ ਦੀਪ ਸਿੱਧੂ ਨੂੰ ਮਿਲੀ ਜ਼ਮਾਨਤ
ਦਿੱਲੀ ਲਾਲ ਕਿਲ੍ਹਾ ਹਿੰਸਾ ਨਾਲ ਜੁੜੇ ਏਐਸਆਈ ਮਾਮਲੇ ਵਿੱਚ ਅੱਜ ਦਿੱਲੀ ਦੀ ਅਦਾਲਤ ਵਿੱਚ ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ ਉੱਤੇ ਸੁਣਵਾਈ ਹੋਈ। ਇਸ ਕੇਸ ਵਿੱਚ ਵੀ ਦੀਪ ਸਿੱਧੂ ਨੂੰ ਜ਼ਮਾਨਤ ਮਿਲ ਗਈ ਹੈ। ਤਿਹਾੜ ਜੇਲ੍ਹ ਵਿੱਚ ਕੈਦ ਦੀਪ ਸਿੱਧੂ ਹੁਣ ਰਿਹਾਅ ਹੋ ਰਿਹਾ ਹੈ।
ਲਾਲ ਕਿਲ੍ਹੇ ਨਾਲ ਜੁੜੇ ਮਾਮਲੇ 'ਚ ਵੀ ਦੀਪ ਸਿੱਧੂ ਨੂੰ ਮਿਲੀ ਜ਼ਮਾਨਤ
ਕੋਰਟ ਨੇ 25 ਹਜ਼ਾਰ ਰੁਪਏ ਦੇ ਨਿੱਜੀ ਮੁਚਲਕੇ ‘ਤੇ ਦੀਪ ਸਿੱਧੂ ਨੂੰ ਜ਼ਮਾਨਤ ਦਿੱਤੀ ਹੈ। ਏਐਸਆਈ ਨੇ ਇਸ ਸਬੰਧੀ ਕੇਸ ਦਰਜ ਕਰਵਾਇਆ ਸੀ।
ਇਸ ਤੋਂ ਪਹਿਲਾਂ 17 ਅਪ੍ਰੈਲ ਨੂੰ ਦੀਪ ਸਿੱਧੂ ਨੂੰ ਤੀਜ ਹਜ਼ਾਰੀ ਕੋਰਟ ਨੇ ਜਮਾਨਤ ਦਿੱਤੀ ਸੀ ਪਰ ਜਮਾਨਤ ਮਿਲਣ ਤੋਂ ਕੁਝ ਸਮੇਂ ਬਾਅਦ ਹੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਉਸ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਸੀ। ਜੇਲ੍ਹ ਤੋਂ ਬਾਹਰ ਨਿਕਲਣ ਤੋਂ ਪਹਿਲਾਂ ਹੀ ਕ੍ਰਾਈਮ ਬ੍ਰਾਂਚ ਪੁਰਾਤਤਵ ਵਿਭਾਗ ਦੀ ਸ਼ਿਕਾਇਤ ਉੱਤੇ ਦਰਜ ਹੋਈ ਐਫਆਈਆਰ ਦੇ ਆਧਾਰ ਉੱਤੇ ਸਿੱਧੂ ਨੂੰ ਗ੍ਰਿਫ਼ਤਾਰ ਕੀਤਾ ਸੀ।