ਨਵੀਂ ਦਿੱਲੀ: ਦਿੱਲੀ ਲਾਲ ਕਿਲ੍ਹਾ ਹਿੰਸਾ ਨਾਲ ਜੁੜੇ ਏਐਸਆਈ ਮਾਮਲੇ ਵਿੱਚ ਸੋਮਵਾਰ ਨੂੰ ਦਿੱਲੀ ਦੀ ਅਦਾਲਤ ਵਿੱਚ ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ ਉੱਤੇ ਸੁਣਵਾਈ ਹੋਈ। ਇਸ ਕੇਸ ਵਿੱਚ ਵੀ ਦੀਪ ਸਿੱਧੂ ਨੂੰ ਜ਼ਮਾਨਤ ਮਿਲ ਗਈ ਹੈ। ਤਿਹਾੜ ਜੇਲ੍ਹ ਵਿੱਚ ਬੰਦ ਦੀਪ ਸਿੱਧੂ ਨੂੰ ਜੇਲ੍ਹ ਪ੍ਰਸ਼ਾਸਨ ਨੇ ਦੇਰ ਰਾਤ ਰਿਹਾਅ ਕੀਤਾ।
ਦੀਪ ਸਿੱਧੂ ਰਿਹਾਅ, ਗੁਰੂ ਘਰ ਨਤਮਸਤਕ - ਗੁਰਦਵਾਰਾ ਰਕਾਬ ਗੰਜ ਸਾਹਿਬ
ਦਿੱਲੀ ਲਾਲ ਕਿਲ੍ਹਾ ਹਿੰਸਾ ਨਾਲ ਜੁੜੇ ਏਐਸਆਈ ਮਾਮਲੇ ਵਿੱਚ ਸੋਮਵਾਰ ਨੂੰ ਦਿੱਲੀ ਦੀ ਅਦਾਲਤ ਵਿੱਚ ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ ਉੱਤੇ ਸੁਣਵਾਈ ਹੋਈ। ਇਸ ਕੇਸ ਵਿੱਚ ਵੀ ਦੀਪ ਸਿੱਧੂ ਨੂੰ ਜ਼ਮਾਨਤ ਮਿਲ ਗਈ ਹੈ। ਤਿਹਾੜ ਜੇਲ੍ਹ ਵਿੱਚ ਬੰਦ ਦੀਪ ਸਿੱਧੂ ਨੂੰ ਜੇਲ੍ਹ ਪ੍ਰਸ਼ਾਸਨ ਨੇ ਦੇਰ ਰਾਤ ਰਿਹਾਅ ਕੀਤਾ।
ਅਦਾਲਤ ਵੱਲੋਂ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਦੀਪ ਸਿੱਧੂ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਸਿੱਧੂ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਸਿੱਧਾ ਗੁਰਦਵਾਰਾ ਰਕਾਬ ਗੰਜ ਸਾਹਿਬ ਪਹੁੰਚੇ ਤੇ ਕਿਸਾਨ ਅੰਦੋਲਨ ਦੀ ਕਾਮਯਾਬੀ ਲਈ ਅਰਦਾਸ ਬੇਨਤੀ ਕੀਤੀ। ਦੱਸਦਈਏ ਬੀਤੀ 26 ਜਨਵਰੀ ਵਾਲੇ ਦਿਨ ਦਿੱਲੀ ਲਾਲ ਕਿਲ੍ਹੇ ਚ ਹੋਈ ਹਿੰਸਾ ਚ ਇਕ ਦਿੱਲੀ ਪੁਲਿਸ ਦਾ ਏਐਸਆਈ ਜ਼ਖ਼ਮੀ ਹੋ ਗਿਆ ਸੀ ਜਿਸ ਨੇ ਇਸ ਸਬੰਧੀ ਕੇਸ ਦਰਜ ਕਰਵਾਇਆ ਸੀ।
ਇਸ ਤੋਂ ਪਹਿਲਾਂ 17 ਅਪ੍ਰੈਲ ਨੂੰ ਦੀਪ ਸਿੱਧੂ ਨੂੰ ਤੀਜ ਹਜ਼ਾਰੀ ਕੋਰਟ ਨੇ ਜ਼ਮਾਨਤ ਦਿੱਤੀ ਸੀ ਪਰ ਜ਼ਮਾਨਤ ਮਿਲਣ ਤੋਂ ਕੁਝ ਸਮੇਂ ਬਾਅਦ ਹੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਉਸ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਸੀ। ਦੀਪ ਸਿੱਧੂ ਦੇ ਗੁਰਦਵਾਰਾ ਰਕਾਬ ਗੰਜ ਸਾਹਿਬ ਨਤਮਸਤਕ ਹੋਣ ਉਤੇ ਦਿੱਲੀ ਸਿੱਖ ਗੁਰਦਵਾਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸਿਰਪਾਉ ਭੇਟ ਕਰ ਕੇ ਸਨਮਾਨ ਕੀਤਾ।