ਨਵੀਂ ਦਿੱਲੀ:ਰੱਖਿਆ ਮੰਤਰੀ ਰਾਜਨਾਥ ਸਿੰਘ ਕੋਰੋਨਾ ਵਾਇਰਸ (Defence minister Rajnath Singh tests Covid positive) ਨਾਲ ਪੀੜਤ ਹੋ ਗਏ ਹਨ। ਉਨ੍ਹਾਂ ਨੇ ਇਹ ਜਾਣਕਾਰੀ ਟਵਿਟਰ 'ਤੇ ਸਾਂਝੀ ਕੀਤੀ ਹੈ। ਰਾਜਨਾਥ ਸਿੰਘ ਨੇ ਉਨ੍ਹਾਂ ਦੇ ਸੰਪਰਕ ਵਿੱਚ ਆਏ ਸਾਰੇ ਲੋਕਾਂ ਨੂੰ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਨੇ ਟਵੀਟ ਕਰ ਕਿਹਾ ਹੈ ਕਿ ਉਨ੍ਹਾਂ ਦੀ ਕੋਵਿਡ ਟੈਸਟ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਹਾਲਾਂਕਿ ਉਨ੍ਹਾਂ ਵਿੱਚ ਹਲਕੇ ਲੱਛਣ ਹਨ। ਉਨ੍ਹਾਂ ਨੇ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ’ਚ ਕਰ ਲਿਆ ਹੈ। ਉਨ੍ਹਾਂ ਨੇ ਅੱਗੇ ਲਿਖਿਆ ਹੈ ਕਿ ਮੈਂ ਉਨ੍ਹਾਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਜੋ ਹਾਲ ਹੀ ਵਿੱਚ ਮੇਰੇ ਸੰਪਰਕ ਵਿੱਚ ਆਏ ਹਨ, ਆਪਣੇ ਆਪ ਨੂੰ ਅਲੱਗ ਕਰ ਲੈਣ ਅਤੇ ਆਪਣੀ ਜਾਂਚ ਕਰਵਾਉਣ।