ਨਵੀਂ ਦਿੱਲੀ: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅਗਨੀਪਥ ਯੋਜਨਾ ਦਾ ਵਿਰੋਧ ਕਰ ਰਹੇ ਨੌਜਵਾਨਾਂ ਨੂੰ ਸ਼ਾਂਤੀ ਦੀ ਅਪੀਲ ਕੀਤੀ ਹੈ। ਰਾਜਨਾਥ ਸਿੰਘ ਨੇ ਕਿਹਾ ਕਿ ਅਗਨੀਪੱਥ ਯੋਜਨਾ ਬਾਰੇ ਫੈਸਲਾ ਨੌਜਵਾਨਾਂ ਦੇ ਭਵਿੱਖ ਨੂੰ ਦੇਖਦੇ ਹੋਏ ਲਿਆ ਗਿਆ ਹੈ। ਨੌਜਵਾਨ ਸੈਨਾ ਵਿੱਚ ਭਰਤੀ ਲਈ ਤਿਆਰੀ ਕਰੋ। ਸਰਕਾਰ ਜਲਦ ਹੀ ਭਰਤੀ ਪ੍ਰਕਿਰਿਆ ਸ਼ੁਰੂ ਕਰੇਗੀ। ਰਾਜਨਾਥ ਸਿੰਘ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਨੌਜਵਾਨਾਂ ਨੂੰ ਫੌਜ ਵਿੱਚ ਭਰਤੀ ਹੋਣ ਦਾ ਮੌਕਾ ਨਹੀਂ ਮਿਲਿਆ ਸੀ।
ਨੌਜਵਾਨ ਤਿਆਰੀ ਕਰੋ, ਜਲਦ ਭਰਤੀ ਪ੍ਰਕਿਰਿਆ ਹੋਵੇਗੀ ਸ਼ੁਰੂ- ਰੱਖਿਆ ਮੰਤਰੀ ਰਾਜਨਾਥ ਸਿੰਘ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅਗਨੀਪਥ ਯੋਜਨਾ ਦਾ ਵਿਰੋਧ ਕਰ ਰਹੇ ਨੌਜਵਾਨਾਂ ਨੂੰ ਸ਼ਾਂਤੀ ਦੀ ਅਪੀਲ ਕੀਤੀ ਹੈ। ਰਾਜਨਾਥ ਸਿੰਘ ਨੇ ਕਿਹਾ ਕਿ ਅਗਨੀਪਥ ਯੋਜਨਾ ਬਾਰੇ ਫੈਸਲਾ ਨੌਜਵਾਨਾਂ ਦੇ ਭਵਿੱਖ ਨੂੰ ਦੇਖਦੇ ਹੋਏ ਲਿਆ ਗਿਆ ਹੈ।
ਰੱਖਿਆ ਮੰਤਰੀ ਰਾਜਨਾਥ ਸਿੰਘ
ਇਸ ਲਈ ਪ੍ਰਧਾਨ ਮੰਤਰੀ ਮੋਦੀ ਨੇ ਇਸ ਵਾਰ ਅਗਨੀ ਵੀਰਾਂ ਦੀ ਭਰਤੀ ਲਈ ਉਮਰ ਹੱਦ ਵਧਾ ਕੇ 21-23 ਸਾਲ ਕਰ ਦਿੱਤੀ ਹੈ। ਇਹ ਇੱਕ ਵਾਰ ਦੀ ਛੋਟ ਹੈ। ਇਸ ਨਾਲ ਬਹੁਤ ਸਾਰੇ ਨੌਜਵਾਨਾਂ ਨੂੰ ਅਗਨੀ ਵੀਰ ਬਣਨ ਦੀ ਯੋਗਤਾ ਮਿਲੇਗੀ। ਉਨ੍ਹਾਂ ਕਿਹਾ ਕਿ ਕੁਝ ਦਿਨਾਂ ਵਿੱਚ ਭਰਤੀ ਪ੍ਰਕਿਰਿਆ ਸ਼ੁਰੂ ਹੋਣ ਜਾ ਰਹੀ ਹੈ। ਮੈਂ ਸਾਰੇ ਨੌਜਵਾਨਾਂ ਨੂੰ ਫੌਜ ਵਿਚ ਭਰਤੀ ਹੋਣ ਦੀ ਤਿਆਰੀ ਕਰਨ ਦੀ ਅਪੀਲ ਕਰਦਾ ਹਾਂ।
ਇਹ ਵੀ ਪੜੋ:ਰਾਹਤ ਵਾਲੀ ਖ਼ਬਰ: ਖਾਣ ਵਾਲੇ ਤੇਲ ਦੀਆਂ ਕੀਮਤਾਂ ਵਿੱਚ ਕਟੌਤੀ, ਜਾਣੋ ਪੂਰਾ ਵੇਰਵਾ
Last Updated : Jun 17, 2022, 11:51 AM IST