ਨਵੀਂ ਦਿੱਲੀ: ਸਿੱਖਾਂ ਬਾਰੇ ਆਪਣੇ ਬਿਆਨਾਂ ਕਾਰਨ ਵਿਵਾਦਾਂ ਵਿੱਚ ਘਿਰੀ ਪਦਮਸ਼੍ਰੀ ਅਦਾਕਾਰਾ ਕੰਗਨਾ ਰਣੌਤ(Padma Shri Actress Kangana Ranaut) ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਦਿੱਲੀ ਦੀ ਸ਼ਾਂਤੀ ਅਤੇ ਸਦਭਾਵਨਾ ਕਮੇਟੀ (Delhi Peace and Harmony Committee) ਨੇ ਬਾਲੀਵੁੱਡ ਅਦਾਕਾਰਾ ਨੂੰ ਉਸ ਦੇ ਕਥਿਤ ਬਿਆਨਾਂ ਲਈ ਨੋਟਿਸ ਜਾਰੀ ਕੀਤਾ ਹੈ, ਜਿਸ ਤਹਿਤ ਉਸ ਨੂੰ 6 ਦਸੰਬਰ ਨੂੰ ਇਸ ਕਮੇਟੀ ਸਾਹਮਣੇ ਪੇਸ਼ ਹੋਣ ਲਈ ਬੁਲਾਇਆ ਗਿਆ ਹੈ। ਕਮੇਟੀ ਨੇ ਹਾਲ ਹੀ 'ਚ ਫੇਸਬੁੱਕ 'ਤੇ ਨੋਟਿਸ ਭੇਜ ਕੇ ਆਪਣੇ ਪ੍ਰਤੀਨਿਧੀਆਂ ਤੋਂ ਸਵਾਲ ਪੁੱਛੇ ਹਨ।
ਜ਼ਿਕਰਯੋਗ ਹੈ ਕਿ ਕੰਗਨਾ ਨੇ ਸੋਸ਼ਲ ਮੀਡੀਆ 'ਤੇ ਇੰਦਰਾ ਗਾਂਧੀ ਦੀ ਤਸਵੀਰ ਸ਼ੇਅਰ ਕਰਦੇ ਹੋਏ ਬਿਆਨ ਜਾਰੀ ਕੀਤਾ ਸੀ। ਜਿਸ 'ਤੇ ਉਨ੍ਹਾਂ ਲਿਖਿਆ ਕਿ ਖਾਲਿਸਤਾਨੀ ਅੱਤਵਾਦੀ ਅੱਜ ਸਰਕਾਰ ਦੇ ਹੱਥ ਮਰੋੜ ਰਹੇ ਹਨ। ਪਰ ਉਸ ਔਰਤ ਨੂੰ ਨਾ ਭੁੱਲੋ, ਇਕਲੌਤੀ ਮਹਿਲਾ ਪ੍ਰਧਾਨ ਮੰਤਰੀ ਜਿਸ ਨੇ ਉਨ੍ਹਾਂ ਨੂੰ ਆਪਣੀ ਜੁੱਤੀ ਹੇਠ ਕੁਚਲਿਆ ਸੀ।
ਕੰਗਨਾ ਦੇ ਇਸ ਬਿਆਨ ਨੂੰ ਲੈ ਕੇ ਸਿੱਖ ਭਾਈਚਾਰੇ ਵੱਲੋਂ ਤਿੱਖਾ ਵਿਰੋਧ ਦਰਜ ਕਰਵਾਇਆ ਗਿਆ ਸੀ। ਦਿੱਲੀ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ (Delhi Shiromani Gurudwara Parbandhak Committee President Manjinder Singh Sirsa) ਨੇ ਕੰਗਨਾ ਨੂੰ ਆਪਣੀ ਸੁਰੱਖਿਆ ਵਾਪਸ ਲੈ ਕੇ ਹਸਪਤਾਲ ਵਿੱਚ ਇਲਾਜ ਕਰਵਾਉਣ ਦੀ ਸਲਾਹ ਦਿੱਤੀ ਸੀ ਅਤੇ ਉਸ ਦੇ ਬਿਆਨ 'ਤੇ ਕੇਸ ਦਰਜ ਕਰਨ ਦੀ ਧਮਕੀ ਵੀ ਦਿੱਤੀ ਸੀ।