ਨਵੀਂ ਦਿੱਲੀ:ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਿੰਨ ਦਿਨਾਂ ਪੰਜਾਬ ਦੌਰੇ 'ਤੇ ਆ ਰਹੇ (Delhi Chief Minister Arvind Kejriwal three day punjab visit) ਹਨ। ਉਹ 30 ਦਸੰਬਰ ਨੂੰ ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ (Aam Aadmi Party victory in Chandigarh civic elections) ਦੇ ਜੇਤੂ ਮਾਰਚ ਵਿੱਚ ਹਿੱਸਾ ਲੈਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਜਿੱਤ ਮਾਰਚ ਵਿੱਚ ਪੰਜਾਬ ਦੇ ਸਾਰੇ ਵੱਡੇ ਆਗੂ, ‘ਆਪ’ ਪੰਜਾਬ ਦੇ ਇੰਚਾਰਜ ਅਤੇ ਨਵੀਂ ਚੁਣੀ ਕੌਂਸਲ ਸ਼ਾਮਲ ਹੋਵੇਗੀ।
ਇਸ ਤੋਂ ਇਲਾਵਾ ਪੰਜਾਬ ਦੀ ਅਮਨ-ਸ਼ਾਂਤੀ ਲਈ 31 ਦਸੰਬਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪਟਿਆਲਾ ਵਿਖੇ ਸ਼ਾਂਤੀ ਮਾਰਚ ਕੱਢਿਆ ਜਾਵੇਗਾ। ਇਸ ਦੇ ਨਾਲ ਹੀ ਨਵੇਂ ਸਾਲ ਯਾਨੀ 1 ਜਨਵਰੀ 2022 ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੁਪਹਿਰ 12 ਵਜੇ ਅੰਮ੍ਰਿਤਸਰ ਦੇ ਰਾਮ ਤੀਰਥ ਮੰਦਰ ਦੇ ਦਰਸ਼ਨ ਕਰਨਗੇ। ਚੰਡੀਗੜ੍ਹ ਲੋਕ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ। ਆਮ ਆਦਮੀ ਪਾਰਟੀ ਨੇ 35 ਵਿੱਚੋਂ 14 ਸੀਟਾਂ ਜਿੱਤੀਆਂ ਹਨ।
ਇਹ ਵੀ ਪੜੋ:ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ 'ਤੇ ਰਾਜਨੀਤਕ ਵਿਗਿਆਪਨ ਲੱਗਣ ਕਾਰਨ ਰੋਸ
ਇਸ ਤੋਂ ਇਲਾਵਾ ਅਰਵਿੰਦ ਕੇਜਰੀਵਾਲ ਸ਼ਾਂਤੀ ਮਾਰਚ ’ਚ ਵੀ ਹਿੱਸਾ ਲੈਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨਭਗਵੰਤ ਮਾਨ ਨੇ ਇਸ ਸਬੰਧੀ ਵੀਡੀਓ ਜਾਰੀ ਕਰਦੇ ਹੋਏ ਕਿਹਾ ਕਿ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿੱਚ ਬੇਅਦਬੀ ਦੀ ਕੋਸ਼ਿਸ਼ ਦੀ ਘਟਨਾ ਵਾਪਰੀ ਤੇ ਹੁਣ ਲੁਧਿਆਣਾ ਕੋਰਟ ਬਲਾਸਟ (Ludhiana Court Blast)ਹੋਇਆ। ਉਨ੍ਹਾਂ ਕਿਹਾ ਕਿ ਇਹ ਘਟਨਾਵਾਂ ਅਤਿ ਮੰਦਭਾਗੀਆਂ ਹਨ। ਇਨ੍ਹਾਂ ਘਟਨਾਵਾਂ ਰਾਹੀਂ ਪੰਜਾਬ ਦੇ ਆਪਸੀ ਭਾਈਚਾਰੇ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਨਾਲ ਹੀ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ।
ਆਮ ਆਦਮੀ ਪਾਰਟੀ ਪਟਿਆਲਾ ’ਚ ਕੱਢੇਗੀ ਯਾਤਰਾ ਭਾਈਚਾਰਕ ਸਾਂਝ ਬਣੀ ਰਹੇ ਤੇ ਪੰਜਾਬ ਵਿੱਚ ਅਮਨ ਸ਼ਾਂਤੀ ਕਾਇਮ ਰਹੇ, ਇਹੋ ਅਰਦਾਸ ਕਰਨ ਲਈ ਤੇ ਪੰਜਾਬ ਦੀ ਭਾਈਚਾਰਕ ਸਾਂਝ ਲਈ ਸ਼ੁਭ ਕਾਮਨਾਵਾਂ ਦੇਣ ਲਈ ਪਟਿਆਲਾ ਵਿਖੇ ਸ਼ਾਂਤੀ ਯਾਤਰਾ ਕੱਢੀ ਜਾਵੇਗੀ। ਇਸ ਯਾਤਰਾ ਦੀ ਅਗਵਾਈ ਅਰਵਿੰਦ ਕੇਜਰੀਵਾਲ ਕਰਨਗੇ ਤੇ ਆਮ ਆਦਮੀ ਪਾਰਟੀ ਦੇ ਹੋਰ ਆਗੂ ਤੇ ਵਾਲੰਟੀਅਰ ਵੀ ਇਸ ਮੌਕੇ ਮੌਜੂਦ ਰਹਿਣਗੇ।