ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਡਿਜੀਟਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੋਮਵਾਰ ਨੂੰ ਉਹ ਕਿਸਾਨਾਂ ਦੇ ਸਮਰਥਨ ਵਿੱਚ ਇੱਕ ਦਿਨ ਦੀ ਭੁੱਖ ਹੜਤਾਲ ਕਰਨਗੇ। ਉਨ੍ਹਾਂ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਸੋਮਵਾਰ (14 ਦਸੰਬਰ) ਨੂੰ ਇੱਕ ਦਿਨ ਦੀ ਭੁੱਖ ਹੜਤਾਲ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਭਾਜਪਾ ਦੇ ਮੰਤਰੀ ਅਤੇ ਆਗੂ ਕਿਸਾਨਾਂ ਨੂੰ ਦੇਸ਼ ਧ੍ਰੋਹੀ ਦੱਸਕੇ ਉਨ੍ਹਾਂ ਦੇ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਦੇਸ਼ ਦੀ ਰੱਖਿਆ ਕਰਨ ਵਾਲੇ ਹਜ਼ਾਰਾਂ ਸਾਬਕਾ ਫੌਜੀ ਵੀ ਕਿਸਾਨਾਂ ਨਾਲ ਬਾਰਡਰ ਉਤੇ ਬੈਠੇ ਹਨ, ਖਿਡਾਰੀ ਅਤੇ ਡਾਕਟਰ ਆਦਿ ਵੀ ਸਮਰਥਨ ਵਿੱਚ ਹਨ।
ਦਿੱਲੀ ਮੁੱਖ ਮੰਤਰੀ ਕੇਜਰੀਵਾਲ ਵੀ ਭਲਕੇ ਕਿਸਾਨਾਂ ਨਾਲ ਰੱਖਣਗੇ ਇੱਕ ਰੋਜ਼ਾ ਭੁੱਖ ਹੜਤਾਲ - ਪੰਜਾਬ-ਹਰਿਆਣਾ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਡਿਜੀਟਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੋਮਵਾਰ ਨੂੰ ਉਹ ਕਿਸਾਨਾਂ ਦੇ ਸਮਰਥਨ ਵਿੱਚ ਇੱਕ ਦਿਨ ਦੀ ਭੁੱਖ ਹੜਤਾਲ ਕਰਨਗੇ। ਉਨ੍ਹਾਂ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਸੋਮਵਾਰ (14 ਦਸੰਬਰ) ਨੂੰ ਇੱਕ ਦਿਨ ਦੀ ਭੁੱਖ ਹੜਤਾਲ ਕਰਨ।
ਕੇਜਰੀਵਾਲ ਨੇ ਭਾਜਪਾ ਦੇ ਮੰਤਰੀਆਂ ਨੂੰ ਸਵਾਲ ਕੀਤਾ ਕੀ ਕਿ ਇਹ ਸਾਰੇ ਦੇਸ਼ ਧ੍ਰੋਹੀ ਹਨ? ਉਨ੍ਹਾਂ ਕਿਹਾ ਕਿ ਅੰਨਾ ਹਜ਼ਾਰੇ ਨਾਲ ਰਾਮਲੀਲਾ ਮੈਦਾਨ ਵਿੱਚ ਹੋਏ ਸਾਡੇ ਅੰਦੋਲਨ ਦੌਰਾਨ ਕਾਂਗਰਸ ਦੀ ਕੇਂਦਰ ਸਰਕਾਰ ਨੇ ਵੀ ਸਾਨੂੰ ਦੇਸ਼ ਵਿਰੋਧੀ ਦੱਸਕੇ ਬਦਨਾਮ ਕੀਤਾ ਸੀ ਅਤੇ ਅੱਜ ਉਹੀ ਕੰਮ ਭਾਜਪਾ ਸਰਕਾਰ ਕਰ ਰਹੀ ਹੈ। ਹੁਣ ਤੱਕ ਦੇਸ਼ ਵਿੱਚ ਅਨਾਜ਼ ਦੀ ਜਮ੍ਹਾਂਖੋਰੀ ਅਪਰਾਧ ਸੀ ਪਰ ਇਸ ਕਾਨੂੰਨ ਦੇ ਬਾਅਦ ਜਮ੍ਹਾਂਖੋਰੀ ਅਪਰਾਧ ਨਹੀਂ ਹੋਵੇਗਾ, ਕੋਈ ਜਿੰਨਾਂ ਮਰਜ਼ੀ ਅਨਾਜ਼ ਦੀ ਜਮ੍ਹਾਂਖੋਰੀ ਕਰ ਸਕਦਾ ਹੈ। ਜਨਤਾ ਇਨ੍ਹਾਂ ਕਾਨੂੰਨਾਂ ਖਿਲਾਫ ਹੈ ਤਾਂ ਇਨ੍ਹਾਂ ਨੂੰ ਵਾਪਸ ਲਿਆ ਜਾਵੇ ਅਤੇ ਐਮਐਸਪੀ 'ਤੇ ਫਸਲਾਂ ਖਰੀਦਣ ਦੀ ਗਰੰਟੀ ਦੇਣ ਵਾਲਾ ਬਿੱਲ ਬਣਾਇਆ ਜਾਵੇ।
ਉਨ੍ਹਾਂ ਕਿਹਾ ਕਿ ਕੁੱਝ ਲੋਕ ਕਹਿ ਰਹੇ ਹਨ ਕਿ ਇਸ ਵਿੱਚ ਪੰਜਾਬ-ਹਰਿਆਣਾ ਦੇ ਕੁੱਝ ਕਿਸਾਨ ਸ਼ਾਮਲ ਹਨ, ਬਾਕੀ ਜਨਤਾ ਇਸ ਵਿਚ ਸ਼ਾਮਲ ਨਹੀਂ ਹੈ। ਪਰ ਇਹ ਉਨ੍ਹਾਂ ਦੀ ਗਲਤੀਫਹਿਮੀ ਹੈ।ਕੇਜਰੀਵਾਲ ਨੇ ਕਿਹਾ ਕਿ ਇਸ ਦੇਸ਼ ਦਾ ਇੱਕ-ਇੱਕ ਆਦਮੀ ਇਨ੍ਹਾਂ ਕਾਨੂੰਨਾਂ ਨੂੰ ਸਮਝ ਰਿਹਾ ਹੈ। ਹਰ ਆਦਮੀ ਇਨ੍ਹਾਂ ਕਾਨੂੰਨਾਂ ਨੂੰ ਅਤੇ ਇਨ੍ਹਾਂ ਦੀਆਂ ਬਰੀਕੀਆਂ ਨੂੰ ਸਮਝ ਰਿਹਾ ਹੈ। ਅਜਿਹੇ ਲੋਕ ਜੋ ਆਪਣੀ ਜ਼ਿੰਦਗੀ ਵਿੱਚ ਰੁਝੇ ਹੋਣ ਕਾਰਨ ਦਿੱਲੀ ਦੀ ਸਰਹੱਦ 'ਤੇ ਨਹੀਂ ਪਹੁੰਚ ਸਕਦੇ, ਉਨ੍ਹਾਂ ਦਾ ਦਿਲ ਕਿਸਾਨਾਂ ਨਾਲ ਹੈ।