ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਦਿੱਲੀ ਵਿਧਾਨ ਸਭਾ ‘ਚ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ। ਇਸ ਬੈਠਕ ‘ਚ ਪੱਛਮੀ ਉੱਤਰ ਪ੍ਰਦੇਸ਼ ਦੇ 10 ਜ਼ਿਲ੍ਹਿਆਂ ਦੇ 50 ਦੇ ਕਰੀਬ ਕਿਸਾਨਾਂ ਆਗੂਆਂ ਨੂੰ ਬੁਲਾਇਆ ਗਿਆ ਹੈ। ਇਸ ਬੈਠਕ ਲਈ ਕਿਸਾਨ ਦਿੱਲੀ ਅਸੈਂਬਲੀ ਪਹੁੰਚੇ ਅਤੇ ਮੀਟਿੰਗ ਸ਼ੁਰੂ ਕੀਤੀ ਗਈ। ਵਿਧਾਨ ਸਭਾ ਦੇ ਮੁੱਖ ਗੇਟ ’ਤੇ ਸੁਰੱਖਿਆ ਦੇ ਸਾਰੇ ਪ੍ਰਬੰਧ ਹਨ।
'ਰਣਨੀਤੀ ਕੀਤੀ ਜਾ ਰਹੀ ਤਿਆਰ'
ਈਟੀਵੀ ਇੰਡੀਆ ਨੇ ਸਹਾਰਨਪੁਰ ਅਤੇ ਮੁਜ਼ੱਫਰਨਗਰ ਤੋਂ ਪਹੁੰਚੇ ਕੁਝ ਕਿਸਾਨਾਂ ਨਾਲ ਗੱਲਬਾਤ ਕੀਤੀ। ਜਿਸ ‘ਚ ਉਨ੍ਹਾਂ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਦੇ ਵਿਰੁੱਧ ‘ਚ ਆਮ ਆਦਮੀ ਪਾਰਟੀ ਉਨ੍ਹਾਂ ਦੇ ਅੰਦੋਲਨ ਦੀ ਹਮਾਇਤ ਕਰ ਰਹੀ ਹੈ, ਇਸ ਲਈ ਉਹ ਇੱਥੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਲਈ ਪਹੁੰਚੇ ਹਨ। ਜਦੋਂ ਇਹ ਪੁੱਛਿਆ ਗਿਆ ਕਿ ਇਹ ਬੈਠਕ ਮੇਰਠ ਵਿੱਚ ਹੋਣ ਵਾਲੀ ਮਹਾਂਪੰਚਾਇਤ ਦੇ ਮੱਦੇਨਜ਼ਰ ਕਿੰਨੀ ਮਹੱਤਵਪੂਰਣ ਹੋਵੇਗੀ, ਤਾਂ ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿੱਚ ਇਸਦੀ ਰਣਨੀਤੀ ਤਿਆਰ ਕੀਤੀ ਜਾਏਗੀ।