ਪ੍ਰੈਸ ਕਾਨਫਰੰਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਸ਼ਮੀਰ ਤੋਂ ਲੈ ਕੇ ਕੰਨਿਆਕੁਮਾਰੀ ਤੱਕ ਭਾਰਤ ਇੱਕ ਹੈ। ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਦੇ ਬਿਆਨ ਸਹੀ ਨਹੀਂ ਹਨ। ਇਨ੍ਹਾਂ ਚੀਜ਼ਾਂ ’ਤੇ ਅਸੀਂ ਰਾਜਨੀਤੀ ਨਹੀਂ ਕਰਨਾ ਚਾਹੁੰਦੇ। ਉਨ੍ਹਾਂ ਨੇ ਅੱਗੇ ਕਿਹਾ ਕਿ ਬਿਨਾਂ ਕਿਸੇ ਧਰਮ, ਜਾਤ ਪਾਤ ਤੋਂ ਸਾਰਿਆਂ ਦਾ ਵਿਕਾਸ ਕੀਤਾ ਜਾਵੇਗਾ।
'ਆਪ' ’ਚ ਸ਼ਾਮਲ ਹੋਏ ਸੇਵਾ ਸਿੰਘ ਸੇਖਵਾਂ
15:07 August 26
ਕੇਜਰੀਵਾਲ ਨੇ ਸਿੱਧੂ ਦੇ ਸਲਾਹਕਾਰਾਂ ਨੂੰ ਘੇਰਿਆ
15:04 August 26
'ਆਪ' ’ਚ ਸ਼ਾਮਲ ਹੋਏ ਸੇਵਾ ਸਿੰਘ ਸੇਖਵਾਂ
ਸੇਵਾ ਸਿੰਘ ਸੇਖਵਾਂ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ ਹਨ। ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਪਾਰਟੀ ਦੇ ਵਰਕਰਾਂ ਦਾ ਮਾਰਗ ਦਰਸ਼ਨ ਕਰਨਗੇ।
14:41 August 26
ਸੇਵਾ ਸਿੰਘ ਸੇਖਵਾਂ ਨੇ ਕੇਜਰੀਵਾਲ ਦਾ ਕੀਤਾ ਧੰਨਵਾਦ
ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਦੌਰਾਨ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਅੱਜ ਉਨ੍ਹਾਂ ਦਾ ਹਾਲ ਚਾਲ ਪੁੱਛਣ ਲਈ ਪਹੁੰਚੇ ਹਨ। ਇਨ੍ਹਾਂ ਤੋਂ ਪਹਿਲਾਂ ਕਿਸੇ ਨੇ ਵੀ ਉਨ੍ਹਾਂ ਦੀ ਸਾਰ ਨਹੀਂ ਲਈ ਹੈ ਪਰ ਕੇਜਰੀਵਾਲ ਅੱਜ ਉਨ੍ਹਾਂ ਨੂੰ ਮਿਲਣ ਪਹੁੰਚੇ ਹਨ ਉਨ੍ਹਾਂ ਨੂੰ ਬਹੁਤ ਵਧੀਆ ਲੱਗਿਆ ਹੈ।
13:48 August 26
ਸੇਖਵਾਂ ਦੇ ਘਰ ਪੁੱਜੇ ਕੇਜਰੀਵਾਲ
ਦਿੱਲੀ ਦੇ ਮੁੱਖਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਗੁਰਦਾਸਪੁਰ ਦੇ ਪਿੰਡ ਸੇਖਵਾਂ ਵਿਖੇ ਪਹੁੰਚ ਚੁੱਕੇ ਹਨ ਅਤੇ ਕੇਜਰੀਵਾਲ ਹੁਣ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨਾਲ ਮੀਟਿੰਗ ਕਰ ਰਹੇ ਹਨ। ਇਸ ਦੌਰਾਨ ਅਰਵਿੰਦ ਕੇਜਰੀਵਾਲ ਦੇ ਨਾਲ ਪੰਜਾਬ ਸਹਿ ਇੰਚਾਰਜ ਰਾਘਵ ਚੱਡਾ ਵੀ ਮੌਜੂਦ ਹਨ।
13:24 August 26
ਸਾਬਕਾ ਮੰਤਰੀ ਸੇਖਵਾਂ ਦੇ ਘਰ ਸੁਰੱਖਿਆ ਦੇ ਸਖਤ ਪ੍ਰਬੰਧ
ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਦੇ ਘਰ ਸੁਰੱਖਿਆ ਦੇ ਕੜੇ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਦੇ ਘਰ ’ਚ ਵੱਡੀ ਗਿਣਤੀ ’ਚ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਹਨ। ਕੁਝ ਹੀ ਸਮੇਂ ਤੱਕ ਅਰਵਿੰਦ ਕੇਜਰੀਵਾਲ ਸੇਵਾ ਸਿੰਘ ਸੇਖਵਾਂ ਨੂੰ ਮਿਲਣ ਲਈ ਪਹੁੰਚਣਗੇ।
12:26 August 26
ਅੰਮ੍ਰਿਤਸਰ ਏਅਰਪੋਰਟ ’ਤੇ ਪਹੁੰਚੇ ਦਿੱਲੀ ਸੀਐੱਮ ਅਰਵਿੰਦ ਕੇਜਰੀਵਾਲ
ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਏਅਰਪੋਰਟ ’ਤੇ ਪਹੁੰਚ ਚੁੱਕੇ ਹਨ। ਦੱਸ ਦਈਏ ਕਿ ਅਰਵਿੰਦ ਕੇਜਰੀਵਾਲ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਆਗੂ ਸੇਵਾ ਸਿੰਘ ਸੇਖਵਾਂ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ।
ਅੰਮ੍ਰਿਤਸਰ ਏਅਰਪੋਰਟ ’ਤੇ ਭਗਵੰਤ ਮਾਨ, ਕੁੰਵਰ ਵਿਜੇ ਪ੍ਰਤਾਪ ਸਿੰਘ, ਮੀਤ ਹੇਅਰ ਅਤੇ ਹਰਪਾਲ ਸਿੰਘ ਚੀਮਾ ਸਣੇ 'ਆਪ' ਵਰਕਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਦੌਰਾਨ ਪੰਜਾਬ ਸਹਿ ਇੰਚਾਰਜ ਰਾਘਵ ਚੱਡਾ ਨੇ ਕਿਹਾ ਕਿ ਕੇਜਰੀਵਾਲ ਜਥੇਦਾਰ ਸੇਵਾ ਸਿੰਘ ਸੇਖਵਾਂ ਨਾਲ ਉਨ੍ਹਾਂ ਦੇ ਗੁਰਦਾਸਪੁਰ ਸਥਿਤ ਪਿੰਡ ਚ ਜਾ ਕੇ ਮੁਲਾਕਾਤ ਕਰਨਗੇ।
12:09 August 26
ਪੰਜਾਬ ਫੇਰੀ ’ਤੇ ਦਿੱਲੀ ਸੀਐੱਮ ਅਰਵਿੰਦ ਕੇਜਰੀਵਾਲ
ਚੰਡੀਗੜ੍ਹ: 2022 ਦੀਆਂ ਚੋਣਾਂ ਨੂੰ ਲੈ ਕੇ ਸਾਰੀ ਪਾਰਟੀਆਂ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀ ਗਈਆਂ ਹਨ। ਇਸੇ ਦੇ ਚੱਲਦੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਇੱਕ ਵਾਰ ਫਿਰ ਤੋਂ ਪੰਜਾਬ ਫੇਰੀ ’ਤੇ ਆ ਰਹੇ ਹਨ।