ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸ਼ਹੀਦੀ ਦਿਵਸ ਦੇ ਮੌਕੇ 'ਤੇ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਉਨ੍ਹਾਂ ਨੇ ਦੇਸ਼ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਹਾ ਹੈ ਕਿ ਦੇਸ਼ ਉਨ੍ਹਾਂ ਦੀਆਂ ਦੀਆਂ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖੇਗਾ ਅਤੇ ਉਨ੍ਹਾਂ ਦੇ ਰਿਣੀ ਰਹਿਣਗੇ। ਅੱਜ ਸ਼ਹੀਦੀ ਦਿਹਾੜੇ ਦੇ ਮੌਕੇ 'ਤੇ ਦੇਸ਼ ਦੇ ਸਾਰੇ ਆਗੂ ਉਨ੍ਹਾਂ ਨੂੰ ਯਾਦ ਕਰ ਰਹੇ ਹਨ।
ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਯਾਦ ਕਰਦਿਆਂ ਲਿਖਿਆ ਹੈ ਕਿ ਦੇਸ਼ ਦੀ ਆਜ਼ਾਦੀ ਦੀ ਲਹਿਰ ਦੇ ਅਮਰ ਪ੍ਰਤੀਕ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ 'ਤੇ ਮੈਂ ਉਨ੍ਹਾਂ ਨੂੰ ਪ੍ਰਣਾਮ ਕਰਦਾ ਹਾਂ। ਦੇਸ਼ ਦੇ ਇਨ੍ਹਾਂ ਨਾਇਕਾਂ ਦੀ ਅਮਰ ਕੁਰਬਾਨੀ ਦਾ ਹਰ ਦੇਸ਼ ਵਾਸੀ ਹਮੇਸ਼ਾ ਰਿਣੀ ਰਹੇਗਾ। ਦਿੱਲੀ ਸਰਕਾਰ ਭਗਤ ਸਿੰਘ 'ਤੇ ਸਕੂਲ ਖੋਲ੍ਹਣ ਜਾ ਕਹੀ ਹੈ।