ਚੰਡੀਗੜ੍ਹ:ਅਰਵਿੰਦ ਕੇਜਰੀਵਾਲ ਦੀ ਦਿੱਲੀ ਰਿਹਾਇਸ਼ ’ਤੇ ਵੱਡਾ ਹਮਲਾ ਬੋਲਿਆ ਗਿਆ ਹੈ(kejriwal house attacked)। ਕੁਝ ਵਿਅਕਤੀਆਂ ਨੇ ਰਿਹਾਇਸ਼ ’ਤੇ ਭੰਨ ਤੋੜ ਕੀਤੀ ਹੈ। ਬਾਅਦ ਵਿੱਚ ਪੁਲਿਸ ਚੌਕਸ ਹੋ ਗਈ ਤੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਸੁਰੱਖਿਆ ਵਧਾ ਦਿੱਤੀ ਗਈ ਹੈ (kejriwal house security tightened)।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਇਸ ਹਮਲੇ ਬਾਰੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਦੋਸ਼ ਲਗਾਇਆ ਹੈ ਕਿ ਇਹ ਭਾਰਤੀ ਜਨਤਾ ਪਾਰਟੀ ਦੇ ਕਾਰਕੁੰਨਾਂ ਨੇ ਇਹ ਹਮਲਾ ਕੀਤਾ ਹੈ(aap alleged bjp of attack)।
ਰਾਘਵ ਚੱਡਾ ਨੇ ਤਾਂ ਇਥੋਂ ਤੱਕ ਕਿਹਾ ਹੈ ਕਿ ਦਿੱਲੀ ਵਿੱਚ ਭਾਜਪਾ ਦੀ ਪੁਲਿਸ ਹੈ ਤੇ ਪਹਿਲਾਂ ਪੁਲਿਸ ਨੇ ਹੀ ਗੁੰਡਿਆਂ ਨੂੰ ਕੇਜਰੀਵਾਲ ਦੀ ਰਿਹਾਇਸ਼ ਵੱਲ ਜਾਣੋਂ ਨਹੀਂ ਰੋਕਿਆ ਤੇ ਹਮਲਾ ਕਰਨ ਦੀ ਖੁੱਲ੍ਹ ਦਿੱਤੀ ਗਈ ਤੇ ਬਾਅਦ ਵਿੱਚ ਸੁਰੱਖਿਆ ਵਧਾਈ ਗਈ।
ਇਸੇ ਤਰ੍ਹਾਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸ਼ੋਦੀਆ ਨੇ ਵੀ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਵੀ ਟਵੀਟ ਕਰਕੇ ਘਟਨਾ ਦੀ ਨਿੰਦਾ ਕੀਤੀ।
ਜਿਕਰਯੋਗ ਹੈ ਕਿ ਫਿਲਮ ਕਸ਼ਮੀਰ ਫਾਈਲ ਕਾਰਨ ਕੇਜਰੀਵਾਲ ਤੇ ਭਾਜਪਾ ਵਿਚਾਲੇ ਵਿਵਾਦ ਛਿੜ ਗਿਆ ਸੀ। ਦਿੱਲੀ ਵਿਧਾਨ ਸਭਾ ਵਿੱਚ ਕੇਜਰੀਵਾਲ ਨੇ ਬਿਆਨ ਦਿੱਤਾ ਸੀ ਕਿ ਭਾਜਪਾ ਦੇ ਆਗੂ ਇਸ ਫਿਲਮ ਦੇ ਪੋਸਟਰ ਲਗਾ ਰਹੇ ਹਨ। ਉਨ੍ਹਾਂ ਕਿਹਾ ਸੀ ਕਿ ਜੇਕਰ ਫਿਲਮ ਨੂੰ ਟੈਕਸ ਫ੍ਰੀ ਕਰਵਾਉਣਾ ਹੈ ਤਾਂ ਅਜਿਹਾ ਕਰਨ ਦੀ ਕੋਈ ਲੋੜ ਨਹੀਂ ਹੈ, ਫਿਲਮ ਨੂੰ ਯੂ-ਟਿਊਬ ’ਤੇ ਪਾ ਦਿੱਤਾ ਜਾਵੇ।
ਹੁਣ ਕੇਜਰੀਵਾਲ ਦੀ ਰਿਹਾਇਸ਼ ’ਤੇ ਹਮਲਾ ਹੋਇਆ ਹੈ। ਇਸੇ ਕਾਰਨ ਆਮ ਆਦਮੀ ਪਾਰਟੀ ਇਸ ਹਮਲੇ ਨੂੰ ਭਾਰਤੀ ਜਨਤਾ ਪਾਰਟੀ ਦੇ ਲੋਕਾਂ ਵੱਲੋਂ ਕੀਤਾ ਗਿਆ ਹਮਲਾ ਦੱਸ ਰਹੀ ਹੈ ਤੇ ਨਾਲ ਹੀ ਕੇਂਦਰ ਸਰਕਾਰ ਨੂੰ ਘੇਰ ਰਹੀ ਹੈ ਕਿ ਪੁਲਿਸ ਨੇ ਗੁੰਡਿਆਂ ਨੂੰ ਹਮਲਾ ਕਰਨੋਂ ਨਹੀਂ ਰੋਕਿਆ।
ਇਹ ਵੀ ਪੜ੍ਹੋ:ਕੇਂਦਰ ਵੱਲੋਂ ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਰੋਕੇ ਪੇਂਡੂ ਵਿਕਾਸ ਫੰਡ ਦੇ 1100 ਕਰੋੜ ਰੁਪਏ